Home / Punjabi News / ਅੰਮ੍ਰਿਤਸਰ: ਸ਼ਿਵ ਸੈਨਾ ਨੇਤਾ ਦੀ ਗੋਲੀਆਂ ਮਾਰ ਕੇ ਹੱਤਿਆ

ਅੰਮ੍ਰਿਤਸਰ: ਸ਼ਿਵ ਸੈਨਾ ਨੇਤਾ ਦੀ ਗੋਲੀਆਂ ਮਾਰ ਕੇ ਹੱਤਿਆ

ਜਗਤਾਰ ਸਿੰਘ ਲਾਂਬਾ

ਅੰਮ੍ਰਿਤਸਰ, 4 ਨਵੰਬਰ

ਅੱਜ ਅੰਮ੍ਰਿਤਸਰ ਸ਼ਹਿਰ ਵਿਚਲੇ ਗੋਪਾਲ ਨਗਰ ਮੰਦਰ ਦੇ ਨੇੜੇ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਨੂੰ ਗੋਲੀ ਮਾਰ ਕੇ ਮਾਰ ਦਿੱਤਾ ਗਿਆ। ਉਸ ਨੂੰ ਪੁਲੀਸ ਦੀ ਸੁਰੱਖਿਆ ਮਿਲੀ ਹੋਈ ਸੀ। ਸੂਰੀ ਅੱਜ ਗੋਪਾਲ ਮੰਦਰ ਗਿਆ ਸੀ, ਜਿਥੇ ਮੰਦਰ ਦੇ ਹੀ ਕਿਸੇ ਹੋਰ ਆਗੂ ਨੇ ਉਸ ਨੂੰ ਗੋਲੀਆਂ ਮਾਰ ਦਿੱਤੀਆਂ। ਪੁਲੀਸ ਮਾਮਲੇ ਦੀ ਜਾਂਚ ਕਰ ਰਹੀ ਹੈ।ਗੋਲੀਆਂ ਲੱਗਣ ਬਾਅਦ ਸੂਰੀ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ, ਜਿਥੇ ਉਸ ਨੂੰ ਮ੍ਰਿਤ ਕਰਾਰ ਦੇ ਦਿੱਤਾ ਗਿਆ। ਸੁਧੀਰ ‘ਤੇ ਪੰਜ ਗੋਲੀਆਂ ਚਲਾਈਆਂ ਗਈਆਂ ਤੇ ਉਹ ਗੋਲੀਆਂ ਲੱਗਣ ਬਾਅਦ ਬੇਸੁਰਤ ਹੋ ਕੇ ਡਿੱਗ ਗਿਆ। ਪੁਲੀਸ ਨੇ ਗੋਲੀ ਚਲਾਉਣ ਵਾਲੇ ਨੂੰ ਕਾਬੂ ਕਰਕੇ ਪਿਸਤੌਲ ਬਰਾਮਦ ਕਰ ਲਿਆ ਹੈ।


Source link

Check Also

ਸਿਆਸੀ ਜਗਤ ‘ਚ ਪਸਰਿਆ ਮਾਤਮ, ਹਸਪਤਾਲ ‘ਚ ਕਈ ਸੀਨੀਅਰ ਆਗੂ ਪਹੁੰਚੇ; ਸਾਬਕਾ ਪ੍ਰਧਾਨ ਮੰਤਰੀ ਦੀ ਪਤਨੀ ਦਾ ਦੇਹਾਂਤ…

Big News: ਸਾਬਕਾ ਪ੍ਰਧਾਨ ਮੰਤਰੀ ਐਚਡੀ ਦੇਵੇਗੌੜਾ ਦੀ ਪਤਨੀ ਚੇਨੰਮਾ ਦਾ ਸ਼ਨੀਵਾਰ ਨੂੰ 85 ਸਾਲ …