ਚੰਡੀਗੜ੍ਹ, 7 ਅਪ੍ਰੈਲ
ਪੰਜਾਬ ਪੁਲੀਸ ਨੇ ਸੋਮਵਾਰ ਨੂੰ ਅੰਮ੍ਰਿਤਸਰ ਵਿਚ ਇਕ ਵਿਅਕਤੀ ਨੂੰ ਦੋ ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲੀਸ ਗੌਰਵ ਯਾਦਵ ਨੇ ਕਿਹਾ ਕਿ ਕਾਬੂ ਕੀਤੇ ਵਿਅਕਤੀ ਦੀ ਜਿਸਦੀ ਪਛਾਣ ਤਮਨਦੀਪ ਸਿੰਘ ਵਜੋਂ ਹੋਈ ਹੈ ਅਤੇ ਹੈਰੋਇਨ ਤੋਂ ਇਲਾਵਾ ਪੁਲੀਸ ਨੇ ਦੋਸ਼ੀ ਤੋਂ 900 ਗ੍ਰਾਮ ਆਈਸੀਈ (ਮੈਥਾਮਫੇਟਾਮਾਈਨ) ਵੀ ਬਰਾਮਦ ਕੀਤੀ ਹੈ।
ਡੀਜੀਪੀ ਨੇ ਐਕਸ ’ਤੇ ਲਿਖਿਆ, “ਨਸ਼ਾ ਤਸਕਰੀ ਨੈੱਟਵਰਕ ਨੂੰ ਇਕ ਵੱਡਾ ਝਟਕਾ ਦਿੰਦੇ ਹੋਏ ਅੰਮ੍ਰਿਤਸਰ ਦਿਹਾਤੀ ਪੁਲੀਸ ਨੇ ਪਿੰਡ ਕੱਕੜ ਦੇ ਵਸਨੀਕ ਤਮਨਦੀਪ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ 2 ਕਿਲੋ ਹੈਰੋਇਨ ਅਤੇ 900 ਗ੍ਰਾਮ ਆਈਸੀਈ (ਕ੍ਰਿਸਟਲ ਮੈਥ) ਬਰਾਮਦ ਕੀਤੀ ਹੈ।’’
ਪੁਲੀਸ ਨੇ ਕਿਹਾ ਕਿ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸ ਵਿਚ ਸ਼ਾਮਲ ਪੂਰੇ ਨੈੱਟਵਰਕ ਨੂੰ ਖਤਮ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ। -ਪੀਟੀਆਈ
Source link
Asian Tribune Your Multilingual Newspaper covering World and local news News