Home / Punjabi News / ਆਂਧਰਾ ਪ੍ਰਦੇਸ਼ ਵਿਧਾਨ ਸਭਾ ਦੇ ਸਾਬਕਾ ਸਪੀਕਰ ਨੇ ਕੀਤੀ ਖੁਦਕੁਸ਼ੀ

ਆਂਧਰਾ ਪ੍ਰਦੇਸ਼ ਵਿਧਾਨ ਸਭਾ ਦੇ ਸਾਬਕਾ ਸਪੀਕਰ ਨੇ ਕੀਤੀ ਖੁਦਕੁਸ਼ੀ

ਆਂਧਰਾ ਪ੍ਰਦੇਸ਼ ਵਿਧਾਨ ਸਭਾ ਦੇ ਸਾਬਕਾ ਸਪੀਕਰ ਨੇ ਕੀਤੀ ਖੁਦਕੁਸ਼ੀ

ਹੈਦਰਾਬਾਦ— ਆਂਧਰਾ ਪ੍ਰਦੇਸ਼ ਵਿਧਾਨ ਸਭਾ ਦੇ ਸਾਬਕਾ ਸਪੀਕਰ ਕੋਡੇਲਾ ਸ਼ਿਵ ਪ੍ਰਸਾਦ ਰਾਵ ਨੇ ਖੁਦਕੁਸ਼ੀ ਕਰ ਲਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੋਡੇਲਾ ਨੇ ਆਪਣੇ ਘਰ ‘ਚ ਫਾਂਸੀ ਲੱਗਾ ਲਈ। ਉਨ੍ਹਾਂ ਦੀ ਬੇਹੋਸ਼ੀ ਦੀ ਹਾਲਤ ‘ਚ ਹੈਦਰਾਬਾਦ ਸਥਿਤ ਇੰਡੋ ਅਮਰੀਕਨ ਕੈਂਸਰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਉਨ੍ਹਾਂ ਨੇ ਦਮ ਤੋੜ ਦਿੱਤਾ। ਪਰਿਵਾਰ ਅਨੁਸਾਰ,”ਤੇਲੁਗੂ ਦੇਸ਼ਮ ਪਾਰਟੀ (ਟੀ.ਡੀ.ਪੀ.) ਦੇ ਨੇਤਾ ਕੋਡੇਲਾ ਸ਼ਿਵ ਪ੍ਰਸਾਦ ਕਾਫ਼ੀ ਦਿਨਾਂ ਤੋਂ ਮਾਨਸਿਕ ਰੂਪ ਨਾਲ ਬੀਮਾਰ ਚੱਲ ਰਹੇ ਸਨ। ਉਨ੍ਹਾਂ ਦੇ ਡਿਪ੍ਰੈਸ਼ਨ ਦਾ ਇਲਾਜ ਵੀ ਚੱਲ ਰਿਹਾ ਸੀ। ਮੰਨਿਆ ਜਾ ਰਿਹਾ ਹੈ ਇਸੇ ਕਾਰਨ ਉਨ੍ਹਾਂ ਨੇ ਖੁਦਕੁਸ਼ੀ ਕਰ ਲਈ।”
ਦੱਸਿਆ ਜਾ ਰਿਹਾ ਹੈ ਕਿ ਆਂਧਰਾ ਪ੍ਰਦੇਸ਼ ‘ਚ ਵਾਈ.ਐੱਸ.ਆਰ. ਕਾਂਗਰਸ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਕੋਡੇਲਾ ਸ਼ਿਵ ਪ੍ਰਸਾਦ ਰਾਵ ਦੇ ਬੇਟੇ ਅਤੇ ਬੇਟੀ ‘ਤੇ ਭ੍ਰਿਸ਼ਟਾਚਾਰ ਦੇ ਮਾਮਲੇ ਦਰਜ ਹੋਏ ਸਨ। ਕੋਡੇਲਾ ‘ਤੇ ਵੀ ਸਪੀਕਰ ਰਹਿੰਦੇ ਹੋਏ ਅਸੈਂਬਲੀ ਦੀਆਂ ਟੇਬਲ-ਕੁਰਸੀਆਂ ਆਪਣੇ ਬੇਟੇ ਦੇ ਸ਼ੋਅਰੂਮ ‘ਚ ਪਹੁੰਚਾਉਣ ਦੇ ਦੋਸ਼ ਲੱਗ ਚੁਕੇ ਹਨ। ਇਸ ਮਾਮਲੇ ‘ਚ ਉਨ੍ਹਾਂ ਵਿਰੁੱਧ ਜਾਂਚ ਵੀ ਚੱਲ ਰਹੀ ਸੀ।

Check Also

ਹਵਾਈ ਫ਼ੌਜ ਦਾ ਰਿਮੋਟਲੀ ਪਾਇਲੇਟਿਡ ਜਹਾਜ਼ ਜੈਸਲਮੇਰ ’ਚ ਹਾਦਸੇ ਦਾ ਸ਼ਿਕਾਰ

ਜੈਸਲਮੇਰ, 25 ਅਪਰੈਲ ਭਾਰਤੀ ਹਵਾਈ ਫ਼ੌਜ ਦਾ ਰਿਮੋਟਲੀ ਪਾਇਲੇਟਿਡ ਏਅਰਕ੍ਰਾਫਟ ਅੱਜ ਜੈਸਲਮੇਰ ਜ਼ਿਲ੍ਹੇ ਵਿਚ ਹਾਦਸੇ …