Home / Punjabi News / ਆਈ. ਜੀ. ਉਮਰਾਨੰਗਲ 3 ਦਿਨ ਦੇ ਹੋਰ ਪੁਲਸ ਰਿਮਾਂਡ ‘ਤੇ

ਆਈ. ਜੀ. ਉਮਰਾਨੰਗਲ 3 ਦਿਨ ਦੇ ਹੋਰ ਪੁਲਸ ਰਿਮਾਂਡ ‘ਤੇ

ਫਰੀਦਕੋਟ : ਬਹਿਬਲ ਕਲਾਂ ਗੋਲੀ ਕਾਂਡ ਅਤੇ ਬੇਅਦਬੀ ਮਾਮਲਿਆਂ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਵਲੋਂ ਗ੍ਰਿਫਤਾਰ ਕੀਤੇ ਗਏ ਆਈ. ਜੀ. ਪਰਮਰਾਜ ਸਿੰਘ ਉਮਰਾਨੰਗਲ ਨੂੰ ਚਾਰ ਦਿਨ ਦਾ ਰਿਮਾਂਡ ਖਤਮ ਹੋਣ ਤੋਂ ਬਾਅਦ ਮੁੜ ਫਰੀਦਕੋਟ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੋਂ ਅਦਾਲਤ ਨੇ ਉਮਰਾਨੰਗਲ ਨੂੰ 26 ਫਰਵਰੀ ਤਕ 3 ਦਿਨਾਂ ਦੇ ਹੋਰ ਪੁਲਸ ਰਿਮਾਂਡ ‘ਤੇ ਭੇਜ ਦਿੱਤਾ। ਐੱਸ. ਆਈ. ਟੀ. ਨੇ ਉਮਰਾਨੰਗਲ ਤੋਂ ਪੁੱਛਗਿੱਛ ਲਈ 10 ਦਿਨਾਂ ਦੇ ਹੋਰ ਪੁਲਸ ਰਿਮਾਂਡ ਦੀ ਮੰਗ ਕੀਤੀ ਸੀ।
ਇਥੇ ਇਹ ਵੀ ਦੱਸਣਯੋਗ ਹੈ ਕਿ ਪਰਮਰਾਜ ਉਮਰਾ ਨੰਗਲ ਇਸ ਮਾਮਲੇ ਵਿਚ ਹਿਰਾਸਤ ‘ਚ ਲਏ ਗਏ ਪੁਲਸ ਦੇ ਸਭ ਤੋਂ ਸੀਨੀਅਰ ਅਧਿਕਾਰੀ ਹਨ। ਇਥੇ ਇਹ ਵੀ ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਐੱਸ. ਆਈ. ਟੀ. ਨੇ ਸਾਬਕਾ ਐੱਸ. ਐੱਸ. ਪੀ. ਚਰਨਜੀਤ ਸ਼ਰਮਾ ਨੂੰ ਵੀ ਗ੍ਰਿਫਤਾਰ ਕੀਤਾ ਸੀ ਅਤੇ ਚਰਜਨੀਤ ਸ਼ਰਮਾ ਦੇ ਖੁਲਾਸਿਆਂ ਤੋਂ ਬਾਅਦ ਹੀ ਉਮਰਾਨੰਗਲ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

Check Also

ਅੱਜ ਵਿਸ਼ਾਲ ਸ਼ਿਵ ਭਗਤੀ ਸਮਾਗਮ ‘ਚ ਆਉਣਗੇ CM ਮਾਨ ਅਤੇ ਕੇਜਰੀਵਾਲ, ਹੰਸਰਾਜ ਰਘੂਵੰਸ਼ੀ ਕਰਨਗੇ ਸ਼ਿਵ ਮਹਿਮਾ ਦਾ ਗੁਣਗਾਨ; ਟ੍ਰੈਫਿਕ ਐਡਵਾਇਜ਼ਰੀ ਹੋਈ ਜਾਰੀ

Punjab News: ਪੰਜਾਬ ਸਰਕਾਰ ਅੱਜ ਰਣਜੀਤ ਐਵੇਨਿਊ ਦੇ ਪਾਈਟੈਕਸ ਗਰਾਊਂਡ ਵਿਖੇ “ਇੱਕ ਸ਼ਾਮ ਭਗਵਾਨ ਸ਼ਿਵ …