Home / Punjabi News / ਆਦਿਵਾਸੀਆਂ ਨੂੰ ਸਾਜ਼ਿਸ਼ ਤਹਿਤ ਖ਼ਤਮ ਕੀਤਾ ਜਾ ਰਿਹੈ: ਭਾਟੀਆ

ਆਦਿਵਾਸੀਆਂ ਨੂੰ ਸਾਜ਼ਿਸ਼ ਤਹਿਤ ਖ਼ਤਮ ਕੀਤਾ ਜਾ ਰਿਹੈ: ਭਾਟੀਆ

ਪਰਸ਼ੋਤਮ ਬੱਲੀ

ਬਰਨਾਲਾ, 19 ਜਨਵਰੀ

ਅਪਰੇਸ਼ਨ ਗਰੀਨ ਹੰਟ ਵਿਰੋਧੀ ਜਮਹੂਰੀ ਫਰੰਟ ਪੰਜਾਬ ਵੱਲੋਂ ਅੱਜ ਇੱਥੇ ਤਰਕਸ਼ੀਲ ਭਵਨ ਬਰਨਾਲਾ ਵਿੱਚ ਜਬਰ ਵਿਰੁੱਧ ਸੂਬਾਈ ਕਨਵੈਨਸ਼ਨ ਕੀਤੀ ਗਈ। ਮੁੱਖ ਬੁਲਾਰੇ ਵਜੋਂ ਖੋਜਕਾਰ ਬੇਲਾ ਭਾਟੀਆ ਤੇ ਡਾ. ਨਵਸ਼ਰਨ ਨੇ ਸ਼ਿਰਕਤ ਕੀਤੀ। ਪ੍ਰਧਾਨਗੀ ਮੰਡਲ ’ਚ ਡਾ. ਪਰਮਿੰਦਰ, ਬੂਟਾ ਸਿੰਘ ਮਹਿਮੂਦਪੁਰ ਅਤੇ ਪ੍ਰੋ. ਏਕੇ ਮਲੇਰੀ ਆਦਿ ਸ਼ਾਮਲ ਸਨ।

ਬੁਲਾਰਿਆਂ ਨੇ ਕਿਹਾ ਕਿ ਬਸਤਰ ਅਤੇ ਹੋਰ ਆਦਿਵਾਸੀ ਇਲਾਕਿਆਂ ਅੰਦਰ ਨਕਸਲਵਾਦ ਨੂੰ ਖ਼ਤਮ ਕਰਨ ਦੇ ਨਾਂ ਹੇਠ ਚਲਾਏ ਜਾ ਰਹੇ ਅਪਰੇਸ਼ਨ ਦੇ ਅਸਲ ਮਨੋਰਥ ਨੂੰ ਸਮਝਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਕਾਰਪੋਰੇਟ ਗ਼ਲਬੇ ਦਾ ਰਾਹ ਪੱਧਰਾ ਕਰਨ ਲਈ ਉਹ ਕਾਨੂੰਨ ਵੀ ਖ਼ਤਮ ਕੀਤੇ ਜਾ ਰਹੇ ਹਨ ਜੋ ਜੰਗਲ ਉੱਪਰ ਆਦਿਵਾਸੀਆਂ ਦੇ ਕੁਦਰਤੀ ਹੱਕ ਨੂੰ ਮਾਨਤਾ ਦਿੰਦੇ ਸਨ। ਆਦਿਵਾਸੀਆਂ ਦੇ ਹੱਕਾਂ ਲਈ ਆਵਾਜ਼ ਉਠਾਉਣ ਵਾਲੇ ਬੁੱਧੀਜੀਵੀਆਂ ਅਤੇ ਲੋਕ-ਵਿਰੋਧੀ ਨੀਤੀਆਂ ਉੱਪਰ ਸਵਾਲ ਉਠਾਉਣ ਵਾਲੇ ਬੁੱਧੀਜੀਵੀਆਂ, ਲੇਖਕਾਂ, ਵਕੀਲਾਂ, ਕਲਾਕਾਰਾਂ ਆਦਿ ਨੂੰ ‘ਸ਼ਹਿਰੀ ਨਕਸਲੀ’ ਦਾ ਠੱਪਾ ਲਾ ਕੇ ਜੇਲ੍ਹਾਂ ’ਚ ਸੁੱਟਿਆ ਜਾ ਰਿਹਾ ਹੈ।

ਕਨਵੈਨਸ਼ਨ ’ਚ ਸਰਬਸੰਮਤੀ ਨਾਲ ਮਤੇ ਪਾਸ ਕਰ ਕੇ ਮੰਗ ਕੀਤੀ ਗਈ ਕਿ ਆਦਿਵਾਸੀ ਇਲਾਕਿਆਂ ਵਿਚ ਕਤਲੇਆਮ ਬੰਦ ਕੀਤਾ ਜਾਵੇ ਤੇ ਜਲ, ਜੇਲ੍ਹਾਂ ’ਚ ਡੱਕੇ ਬੁੱਧੀਜੀਵੀਆਂ ਤੇ ਰਾਜਨੀਤਕ ਕਾਰਕੁਨਾਂ ਨੂੰ ਰਿਹਾਅ ਕੀਤਾ ਜਾਵੇ, ਸਾਰੇ ਕਾਲੇ ਕਾਨੂੰਨ ਰੱਦ ਕੀਤੇ ਜਾਣ ਆਦਿ ਮਤੇ ਪਾਸ ਕੀਤੇ ਗਏ।

ਇਸ ਮੌਕੇ ਜਥੇਬੰਦੀਆਂ ਦੇ ਆਗੂ, ਕਾਰਕੁਨ, ਸੰਘਰਸ਼ਸ਼ੀਲ ਔਰਤਾਂ, ਲੇਖਕ, ਪੱਤਰਕਾਰ, ਤਰਕਸ਼ੀਲ ਆਦਿ ਹਾਜ਼ਰ ਸਨ। ਸਮਾਗਮ ਦੌਰਾਨ ਮਾਨਵਤਾ ਕਲਾ ਮੰਚ ਨਗਰ (ਪਲਸ ਮੰਚ) ਦੀ ਕਲਾਕਾਰ ਨਰਗਿਸ, ਅਜਮੇਰ ਅਕਲੀਆ, ਪਰਮਜੀਤ ਟੱਲੇਵਾਲ ਅਤੇ ਬਲਕਰਨ ਨੇ ਲੋਕ-ਪੱਖੀ ਗੀਤ ਪੇਸ਼ ਕੀਤੇ।


Source link

Check Also

ਮੋਹਾਲੀ ਪੁਲਿਸ ਟੀਮ ‘ਤੇ ਹਮਲੇ ਤੋਂ ਬਾਅਦ ਵੱਡਾ ਐਕਸ਼ਨ, ਮੁਲਾਜ਼ਮਾਂ ਦੀ ਨਸ਼ਾ ਤਸਕਰਾਂ ਦਾ ਮੁਠਭੇੜ, 2 ਦੋਸ਼ੀ ਜ਼ਖਮੀ; ਲਿਜਾਇਆ ਗਿਆ ਹਸਪਤਾਲ…

Mohali News: ਮੋਹਾਲੀ ਪੁਲਿਸ ਦੀ ਅੱਜ ਨਸ਼ਾ ਤਸਕਰਾਂ ਦੇ ਨਾਲ ਮੁਠਭੇੜ ਹੋਈ। ਪੁਲਿਸ ਦੀ ਜਵਾਬੀ …