Home / World / ਆਪਣਾ ਪੰਜਾਬ ਪਾਰਟੀ ਉਮੀਦਵਾਰਾਂ ਦੀ ਪਹਿਲੀ ਸੂਚੀ ਅਗਲੇ ਹਫ਼ਤੇ

ਆਪਣਾ ਪੰਜਾਬ ਪਾਰਟੀ ਉਮੀਦਵਾਰਾਂ ਦੀ ਪਹਿਲੀ ਸੂਚੀ ਅਗਲੇ ਹਫ਼ਤੇ

3ਚੰਡੀਗੜ੍ਹ – ਆਪਣਾ ਪੰਜਾਬ ਪਾਰਟੀ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਅਗਲੇ ਹਫ਼ਤੇ ਜਾਰੀ ਕਰੇਗੀ। ਪਾਰਟੀ ਵਲੋਂ ਸੂਬੇ ਨੂੰ 8 ਜ਼ੋਨਾਂ ‘ਚ ਵੰਡਣ ਤੋਂ ਬਾਅਦ ਇਨ੍ਹਾਂ ਜ਼ੋਨ ਇੰਚਾਰਜਾਂ ਨੇ ਆਪਣੇ ਅਧਿਕਾਰ ਖੇਤਰ ਦੇ ਵਿਧਾਨ ਸਭਾ ਖੇਤਰਾਂ ਲਈ ਉਮੀਦਵਾਰਾਂ ਦੇ ਨਾਵਾਂ ਦੀਆਂ ਸੂਚੀਆਂ ਆਪਣੀਆਂ ਸਿਫਾਰਿਸ਼ਾਂ ਨਾਲ ਪਾਰਟੀ ਦੀ ਰਾਜਨੀਤਿਕ ਮਾਮਲਿਆਂ ਦੀ ਸਮਿਤੀ ਨੂੰ ਭੇਜ ਦਿੱਤੀਆਂ ਹਨ। ਪਾਰਟੀ ਪ੍ਰਧਾਨ ਸੁੱਚਾ ਸਿੰਘ ਛੋਟੇਪੁਰ ਦੇ ਸ਼ਨੀਵਾਰ ਨੂੰ ਪਾਰਟੀ ਮੁੱਖ ਦਫ਼ਤਰ ਪਹੁੰਚਣ ਤੋਂ ਬਾਅਦ ਉਮੀਦਵਾਰਾਂ ਦੀ ਪਹਿਲੀ ਸੂਚੀ ਨੂੰ ਮਨਜ਼ੂਰੀ ਦਿੱਤੀ ਜਾਵੇਗੀ। ਹਾਲਾਂਕਿ ਪਾਰਟੀ ਨੇ ਪਹਿਲੀ ਸੂਚੀ ‘ਚ ਹਰ ਜ਼ਿਲੇ ਤੋਂ ਇਕ-ਇਕ ਉਮੀਦਵਾਰ ਐਲਾਨ ਕਰਨ ਦਾ ਫੈਸਲਾ ਲਿਆ ਹੈ। ਸੂਤਰਾਂ ਅਨੁਸਾਰ ਪੰਜਾਬ ਪ੍ਰੋਗ੍ਰੈਸਿਵ ਅਲਾਇੰਸ ਦੇ ਗਠਨ ਨੂੰ ਲੈ ਕੇ ਹੋ ਰਹੀ ਤਰੱਕੀ ਨੂੰ ਦੇਖਦੇ ਹੋਏ ਪਾਰਟੀ 8-10 ਉਮੀਦਵਾਰਾਂ ਦੀ ਹੀ ਪਹਿਲੀ ਸੂਚੀ ਜਾਰੀ ਕਰੇਗੀ। ਇਸ ਸੂਚੀ ‘ਚ ਉਨ੍ਹਾਂ ਹੀ ਉਮੀਦਵਾਰਾਂ ਦੇ ਨਾਂ ਸ਼ਾਮਿਲ ਹੋਣਗੇ, ਜਿਨ੍ਹਾਂ ਦੇ ਵਿਧਾਨ ਸਭਾ ਖੇਤਰਾਂ ‘ਤੇ ਪਾਰਟੀ ਪੰਜਾਬ ਪ੍ਰੋਗ੍ਰੈਸਿਵ ਅਲਾਇੰਸ ਦੇ ਗਠਨ ‘ਤੇ ਸਮਝੌਤਾ ਨਹੀਂ ਕਰਨਾ ਚਾਹੇਗੀ। ਪਾਰਟੀ ਦੇ ਜਨਰਲ ਸਕੱਤਰ ਹਰਦੀਪ ਸਿੰਘ ਕਿੰਗਰਾ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ ਕਿ ਪਾਰਟੀ ਅਗਲੇ ਹਫ਼ਤੇ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦੇਵੇਗੀ।

Check Also

Donald Trump may cause problems for China before he leaves presidency: Experts

WASHINGTON: With US President Donald Trump showing no signs that he will leave office gracefully after …