ਦਿੱਲੀ : ਫਤਿਹਗੜ੍ਹ ਸਾਹਿਬ ਤੋਂ ਸੰਸਦ ਮੈਂਬਰ ਅਤੇ ਆਮ ਆਦਮੀ ਪਾਰਟੀ ਤੋਂ ਬਾਗੀ ਚੱਲ ਰਹੇ ਹਰਿੰਦਰ ਸਿੰਘ ਖਾਲਸਾ ਅੱਜ ਭਾਜਪਾ ‘ਚ ਸ਼ਾਮਲ ਹੋ ਗਏ ਹਨ। ਹਰਿੰਦਰ ਸਿੰਘ ਖਾਲਸਾ ਪਿਛਲੇ ਕਾਫੀ ਸਮੇਂ ਤੋਂ ‘ਆਪ’ ਤੋਂ ਬਾਗੀ ਚੱਲ ਰਹੇ ਸਨ ਅਤੇ ‘ਆਪ’ ਨੇ ਵੀ ਉਨ੍ਹਾਂ ਨੂੰ ਪਾਰਟੀ ਵਿਰੋਧੀਆਂ ਗਰਗਰਮੀਆਂ ਕਰਕੇ ਬਾਹਰ ਦਾ ਰਸਤਾ ਦਿਖਾ ਦਿੱਤਾ ਸੀ। ਕੇਂਦਰੀ ਵਿੱਤ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਲੀਡਰ ਅਰੁਣ ਜੇਤਲੀ ਨੇ ਦਿੱਲੀ ਵਿਖੇ ਹਰਿੰਦਰ ਸਿੰਘ ਖਾਲਸਾ ਨੂੰ ਭਾਜਪਾ ‘ਚ ਸ਼ਾਮਲ ਕੀਤਾ ਅਤੇ ਉਨ੍ਹਾਂ ਨੂੰ ਪਾਰਟੀ ‘ਚ ਬਣਦਾ ਮਾਣ-ਸਤਿਕਾਰ ਦੇਣ ਦਾ ਭਰੋਸਾ ਵੀ ਦਿੱਤਾ। ਲੋਕ ਸਭਾ ਚੋਣਾਂ ਦੇ ਮੌਕੇ ਖਾਲਸਾ ਦੀ ਭਾਜਪਾ ‘ਚ ਸ਼ਮੂਲੀਅਤ ਜਿੱਥੇ ਆਮ ਆਦਮੀ ਪਾਰਟੀ ਲਈ ਪੰਜਾਬ ‘ਚ ਵੱਡਾ ਝਟਕਾ ਹੈ, ਉੱਥੇ ਹੀ ਇਸ ਨਾਲ ਭਾਜਪਾ ਨੂੰ ਕਾਫੀ ਮਜ਼ਬੂਤੀ ਮਿਲੇਗੀ।
Check Also
ਪੰਜਾਬ ਸਿਆਸਤ ‘ਚ ਆਇਆ ਭੂਚਾਲ, ਸੀਨੀਅਰ ‘ਅਕਾਲੀ’ ਆਗੂ ‘ਆਪ’ ‘ਚ ਹੋਇਆ ਸ਼ਾਮਲ; ਤਸਵੀਰਾਂ ਵਾਇਰਲ…
Shiromani Akali Dal News: ਪੰਜਾਬ ਦੀ ਸਿਆਸਤ ਵਿੱਚ 2027 ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਹੋਰ …
Asian Tribune Your Multilingual Newspaper covering World and local news News