Home / Punjabi News / ‘ਆਪ’ ਤੇ ਕਾਂਗਰਸ ਦੀਆਂ ਨਜ਼ਦੀਕੀਆਂ ਤੋਂ ਨਾਰਾਜ਼ ਫੂਲਕਾ ਨੇ ਦਿੱਤਾ ਅਸਤੀਫਾ – ਸੁਖਬੀਰ

‘ਆਪ’ ਤੇ ਕਾਂਗਰਸ ਦੀਆਂ ਨਜ਼ਦੀਕੀਆਂ ਤੋਂ ਨਾਰਾਜ਼ ਫੂਲਕਾ ਨੇ ਦਿੱਤਾ ਅਸਤੀਫਾ – ਸੁਖਬੀਰ

‘ਆਪ’ ਤੇ ਕਾਂਗਰਸ ਦੀਆਂ ਨਜ਼ਦੀਕੀਆਂ ਤੋਂ ਨਾਰਾਜ਼ ਫੂਲਕਾ ਨੇ ਦਿੱਤਾ ਅਸਤੀਫਾ – ਸੁਖਬੀਰ

ਗਿੱਦੜਬਾਹਾ – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਸ਼ੁੱਕਰਵਾਰ ਨੂੰ ਗਿੱਦੜਬਾਹਾ ‘ਚ ਹਲਕਾ ਇੰਚਾਰਜ਼ ਹਰਦੀਪ ਸਿਘ ਡਿੰਪੀ ਦੇ ਦਫਤਰ ਅਕਾਲੀ ਵਰਕਰਾਂ ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ, ਜਿਸ ‘ਚ ਉਨ੍ਹਾਂ ਨੇ ਵਰਕਰਾਂ ਦੀਆਂ ਮੁਸ਼ਕਲਾਂ ਅਤੇ ਪਾਰਟੀ ਦੀ ਮਜਬੂਤੀ ਲਈ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਉਨ੍ਹਾਂ ਹਲਕੇ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰ ਦੇ ਅਕਾਲੀ ਵਰਕਰਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਨੂੰ ਜਾਣਨ ਲਈ ਉਨ੍ਹਾਂ ਨਾਲ ਵਿਚਾਰ-ਵਟਾਂਦਰਾ ਵੀ ਕੀਤਾ।
ਇਸ ਮੌਕੇ ਹਲਕਾ ਇੰਚਾਰਜ ਹਰਦੀਪ ਸਿੰਘ ਡਿੰਪੀ ਢਿੱਲੋ ਨੇ ਸੁਖਬੀਰ ਸਿੰਘ ਬਾਦਲ ਨੂੰ ਹਲਕੇ ‘ਚ ਪੰਚਾਇਤੀ ਚੌਣਾਂ ਦੌਰਾਨ ਕਾਂਗਰਸ ਪਾਰਟੀ ਵਲੋਂ ਕੀਤੀ ਧੱਕੇਸ਼ਾਹੀ ਅਤੇ ਅਕਾਲੀ ਆਗੂਆਂ ‘ਤੇ ਪਰਚੇ ਦਰਜ ਕਰਨ ਦੀ ਜਾਣਕਾਰੀ ਦਿੱਤੀ। ਸੁਖਬੀਰ ਸਿੰਘ ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਨੇ ਪੰਚਾਇਤੀ ਚੋਣਾਂ ‘ਚ ਅਕਾਲੀ ਉਮੀਦਵਾਰਾਂ ਦੇ ਨਾਮਜ਼ਦਗੀ ਕਾਗਜ਼ ਰੱਦ ਕਰਵਾ ਲੋਕਤੰਤਰ ਦਾ ਗਲ ਘੋਟਿਆ ਹੈ। ਅਕਾਲੀ ਦਲ ਦੇ ਵਰਕਰਾਂ ‘ਤੇ ਚੋਣਾਂ ਦੌਰਾਨ ਹੋਏ ਝੂਠੇ ਪਰਚਿਆਂ ਦਾ ਹਿਸਾਬ ਕਿਤਾਬ ਅਕਾਲੀ ਸਰਕਾਰ ਦੇ ਆਉਣ ‘ਤੇ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ‘ਆਪ’ ਤੇ ਕਾਂਗਰਸ ‘ਚ ਵਧ ਰਹੀਆਂ ਨਜ਼ਦੀਕੀਆਂ ਤੋਂ ਫੂਲਕਾ ਨਾਰਾਜ਼ ਸਨ, ਇਸ ਲਈ ਉਨ੍ਹਾਂ ਨੇ ਅਸਤੀਫਾ ਦਿੱਤਾ ਹੈ। ਕਾਂਗਰਸ ਅਤੇ ਆਮ ਆਦਮੀ ਪਾਰਟੀ ਦੋਵੇਂ ਹੀ ਸਿੱਖਾਂ ਦੇ ਦੁਸ਼ਮਣ ਹਨ ਅਤੇ ਦੋਵੇਂ ਹੀ ਸਿੱਖਾਂ ‘ਤੇ ਕੀਤੇ ਹਮਲਿਆਂ ਦੇ ਦੋਸ਼ੀ ਹਨ। ਕਰਤਾਰਪੁਰ ਲਾਂਘੇ ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਇਸ ‘ਤੇ ਜਲਦੀ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ ।

Check Also

ਭਾਰਤ ਨੇ 37 ਕਰੋੜ ਡਾਲਰ ਦੇ ਸੌਦੇ ਤਹਿਤ ਫਿਲਪੀਨਜ਼ ਨੂੰ ਬ੍ਰਹਮੋਸ ਸੁਪਰਸੋਨਿਕ ਕਰੂਜ਼ ਮਿਜ਼ਾਈਲਾਂ ਵੇਚੀਆਂ

ਮਨੀਲਾ, 19 ਅਪਰੈਲ ਭਾਰਤ ਨੇ 2022 ਵਿੱਚ ਦਸਤਖਤ ਕੀਤੇ 37.5 ਕਰੋੜ ਡਾਲਰ ਦੇ ਸੌਦੇ ਤਹਿਤ …