Breaking News
Home / Punjabi News / ‘ਆਪ’ ਵਰਕਰਾਂ ਵੱਲੋਂ ਆਈਪੀਐੱਲ ਮੈਚ ਦੌਰਾਨ ਨਾਅਰੇਬਾਜ਼ੀ

‘ਆਪ’ ਵਰਕਰਾਂ ਵੱਲੋਂ ਆਈਪੀਐੱਲ ਮੈਚ ਦੌਰਾਨ ਨਾਅਰੇਬਾਜ਼ੀ

ਪੱਤਰ ਪ੍ਰੇਰਕ

ਨਵੀਂ ਦਿੱਲੀ, 8 ਮਈ

ਆਮ ਆਦਮੀ ਪਾਰਟੀ ਦੇ ਵਾਲੰਟੀਅਰਾਂ ਨੇ ਬੀਤੀ ਰਾਤ ਇੱਥੋਂ ਦੇ ਅਰੁਣ ਜੇਤਲੀ ਸਟੇਡੀਅਮ ਵਿੱਚ ਦਿੱਲੀ ਕੈਪੀਟਲਜ਼ ਅਤੇ ਰਾਜਸਥਾਨ ਰੌਇਲਜ਼ ਵਿਚਾਲੇ ਆਈਪੀਐੱਲ ਮੈਚ ਦੌਰਾਨ ਜੇਲ੍ਹ ਵਿੱਚ ਬੰਦ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਹੱਕ ਵਿੱਚ ਨਾਅਰੇਬਾਜ਼ੀ ਕੀਤੀ। ਆਮ ਆਦਮੀ ਪਾਰਟੀ ਨੇ ਐਕਸ ’ਤੇ ਪੋਸਟ ਕੀਤਾ, ‘ਫਿਰੋਜ਼ਸ਼ਾਹ ਕੋਟਲਾ ਮੈਦਾਨ ’ਤੇ ਡੀਸੀ ਬਨਾਮ ਆਰਆਰ ਦੇ ਆਈਪੀਐਲ ਮੈਚ ਦੌਰਾਨ ਮੁੱਖ ਮੰਤਰੀ ਕੇਜਰੀਵਾਲ ਦੀ ਗ੍ਰਿਫਤਾਰੀ ਦੀ ਸਾਜ਼ਿਸ਼ ਵਿਰੁੱਧ ‘ਜੇਲ੍ਹ ਕਾ ਜਵਾਬ ਵੋਟ ਸੇ’ ਦੇ ਨਾਅਰੇ ਲਾਏ ਗਏ।’’ ਬਾਅਦ ਵਿੱਚ ਪੁਲੀਸ ਨੇ ਇਨ੍ਹਾਂ ਵਲੰਟੀਅਰਾਂ ਨੂੰ ਹਿਰਾਸਤ ਵਿੱਚ ਲੈ ਲਿਆ।

The post ‘ਆਪ’ ਵਰਕਰਾਂ ਵੱਲੋਂ ਆਈਪੀਐੱਲ ਮੈਚ ਦੌਰਾਨ ਨਾਅਰੇਬਾਜ਼ੀ appeared first on Punjabi Tribune.


Source link

Check Also

Fazilka ‘ਚ ਜ਼ਮੀਨੀ ਵਿਵਾਦ ਨੇ ਲਿਆ ਖੂਨੀ ਰੂਪ, ਦੇਵਰ-ਭਾਬੀ ਨੂੰ ਟਰੈਕਟਰ ਹੇਠਾਂ ਕੁਚਲਿਆ, ਦੋਵਾਂ ਦੀ ਮੌਤ, 2 ਜ਼ਖ਼ਮੀ

Fazilka Murder Case : ਫਾਜ਼ਿਲਕਾ ਜ਼ਿਲ੍ਹੇ ਦੇ ਸਰਹੱਦੀ ਪਿੰਡ ਤੇਜਾ ਰੂਹੇਲਾ ਵਿੱਚ ਜ਼ਮੀਨ ਦੇ ਵਿਵਾਦ …