Home / Punjabi News / ਆਪ ਵਿਧਾਇਕ ਕੁਲਤਾਰ ਤੇ ਸੰਦੋਆ ਕੈਨੇਡਾ ਤੋਂ ਵਾਪਸ ਭਾਰਤ ਪਰਤੇ

ਆਪ ਵਿਧਾਇਕ ਕੁਲਤਾਰ ਤੇ ਸੰਦੋਆ ਕੈਨੇਡਾ ਤੋਂ ਵਾਪਸ ਭਾਰਤ ਪਰਤੇ

ਆਪ ਵਿਧਾਇਕ ਕੁਲਤਾਰ ਤੇ ਸੰਦੋਆ ਕੈਨੇਡਾ ਤੋਂ ਵਾਪਸ ਭਾਰਤ ਪਰਤੇ

ਆਮ ਆਦਮੀ ਪਾਰਟੀ ਦੇ 2 ਵਿਧਾਇਕ ਕੁਲਤਾਰ ਸਿੰਘ ਸੰਧਵਾਂ ਤੇ ਅਮਰਜੀਤ ਸਿੰਘ ਸੰਦੋਆ ਜਿਨ੍ਹਾਂ ਨੂੰ ਕੈਨੇਡਾ ਦੇ ਓਟਾਵਾ ਹਵਾਈ ਅੱਡੇ ਤੋਂ ਵਾਪਸ ਮੋੜ ਦਿੱਤਾ ਗਿਆ ਸੀ ਅੱਜ ਭਾਰਤ ਪਰਤ ਆਏ ਹਨ।
ਇਸ ਦੌਰਾਨ ਕੈਨੇਡਾ ਤੋਂ ਡਿਪੋਰਟ ਕਰਨ ਬਾਰੇ ਮੀਡੀਆ ਨਾਲ ਇਕ ਸਵਾਲ ਦੇ ਜਵਾਬ ਵਿਚ ਵਿਧਾਇਕ ਕੁਲਤਾਰ ਨੇ ਕਿਹਾ ਕਿ ਅਜਿਹਾ ਮਿਸਕਮਿਉਨੀਕੇਸ਼ਨ ਕਾਰਨ ਹੋਇਆ ਹੈ। ਉਹਨਾਂ ਕਿਹਾ ਕਿ ਉਹਨਾਂ ਨੂੰ ਡਿਪੋਰਟ ਨਹੀਂ ਕੀਤਾ ਗਿਆ। ਇਹ ਤਾਂ ਕੇਵਲ ਮਿਸਕਮਿਉਨੀਕੇਸ਼ਨ ਕਾਰਨ ਹੋਇਆ ਹੈ।
ਦੋਹਾਂ ਵਿਧਾਇਕਾਂ ਨੇ ਕਿਹਾ ਕਿ ਕੈਨੇਡਾ ਇਮੀਗ੍ਰੇਸ਼ਨ ਅਧਿਕਾਰੀਆਂ ਨੂੰ ਪੂਰੀ ਜਾਣਕਾਰੀ ਨਾ ਮਿਲ ਪਾਉਣ ਕਾਰਨ ਉਨ੍ਹਾਂ ਨੂੰ ਵਾਪਸ ਭੇਜ ਦਿੱਤਾ ਗਿਆ। ਇਸ ਤੋਂ ਇਲਾਵਾ ਦੋਨਾਂ ਵਿਧਾਇਕਾਂ ਨੇ ਉਹਨਾਂ ਨੂੰ ਕੈਨੇਡਾ ਵਿਚ ਹਿਰਾਸਤ ਵਿਚ ਲਏ ਜਾਣ ਦੀਆਂ ਖ਼ਬਰਾਂ ਦਾ ਖੰਡਨ ਕੀਤਾ ਹੈ।
ਕੁਲਤਾਰ ਸੰਧਵਾਂ ਨੇ ਦੱਸਿਆ ਕਿ ਉਨ੍ਹਾਂ ਤੋਂ ਕੈਨੇਡਾ ਆਉਣ ਦੇ ਇਰਾਦੇ ਬਾਰੇ ਪੁੱਛਿਆ ਗਿਆ ਸੀ ਕਿ ਕੀ ਉਹ ਇਥੇ ਆਪਣੇ ਰਿਸ਼ਤੇਦਾਰਾਂ ਨੂੰ ਮਿਲਣ ਆਏ ਹਨ ਜਾਂ ਫਿਰ ਇਹ ਉਹਨਾਂ ਦੀ ਸਿਆਸੀ ਫੇਰੀ ਹੈ। ਇਸ ਦੌਰਾਨ ਉਹ ਸਵਾਲਾਂ ਵਿਚ ਉਲਝ ਗਏ ਤੇ ਉਹਨਾਂ ਨੂੰ ਵਾਪਸ ਆਉਣਾ ਪਿਆ। ਉਹਨਾਂ ਕਿਹਾ ਕਿ ਉਹ ਮੁੜ ਤੋਂ ਕੈਨੇਡਾ ਜਾਣਗੇ।
ਇਸ ਦੌਰਾਨ ਅਜਿਹੀਆਂ ਖਬਰਾਂ ਵੀ ਸਨ ਕਿ ਅਮਨਦੀਪ ਬੈਂਸ ਨਾਮਕ ਇਕ ਵਿਅਕਤੀ ਨੇ ਦੋਨਾਂ ਵਿਧਾਇਕਾਂ ਦੀ ਇਮੀਗ੍ਰੇਸ਼ਨ ਵਾਲਿਆ ਨੂੰ ਸ਼ਿਕਾਇਤ ਕੀਤੀ ਸੀ ਜਿਸ ਕਾਰਨ ਉਨ੍ਹਾਂ ਨੂੰ ਕੈਨੇਡਾ ਵਿਚ ਦਾਖਲ ਨਹੀਂ ਹੋਣ ਦਿਤਾ ਗਿਆ।
ਇਥੇ ਇਹ ਗੱਲ ਵਰਨਣਯੋਗ ਹੈ ਕਿ ਰੋਪੜ ਤੋਂ ਵਿਧਾਇਕ ਅਮਰਜੀਤ ਸਿੰਘ ਸੰਦੋਆ ‘ਤੇ ਔਰਤ ਨਾਲ ਛੇੜਛਾੜ ਅਤੇ ਕੁੱਟਮਾਰ ਦੇ ਦੋਸ਼ ਲੱਗੇ ਸਨ। ਇਸ ਦੌਰਾਨ ਅਦਾਲਤ ਦੀ ਆਗਿਆ ਲੈਣ ਤੋਂ ਬਾਅਦ ਉਹ ਕੈਨੇਡਾ ਲਈ ਰਵਾਨਾ ਹੋਏ ਸਨ।

Check Also

ਭਗਵੰਤ ਮਾਨ ਆਪਣੀ ਧੀ ਨੂੰ ਢੋਲ-ਢਮੱਕੇ ਨਾਲ ਘਰ ਲੈ ਕੇ ਪੁੱਜੇ

ਦਰਸ਼ਨ ਸਿੰਘ ਸੋਢੀ ਮੁਹਾਲੀ, 29 ਮਾਰਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. …