Home / Punjabi News / ‘ਆਪ’ ਵਿਧਾਇਕ ਕੋਲੋਂ 12 ਲੱਖ ਰੁਪਏ ਤੇ ‘ਨਾਜਾਇਜ਼’ ਹਥਿਆਰ ਬਰਾਮਦ

‘ਆਪ’ ਵਿਧਾਇਕ ਕੋਲੋਂ 12 ਲੱਖ ਰੁਪਏ ਤੇ ‘ਨਾਜਾਇਜ਼’ ਹਥਿਆਰ ਬਰਾਮਦ

ਨਵੀਂ ਦਿੱਲੀ, 16 ਸਤੰਬਰ

ਦਿੱਲੀ ਦੀ ਭ੍ਰਿਸ਼ਟਾਚਾਰ ਵਿਰੋਧੀ ਬ੍ਰਾਂਚ (ਏਸੀਬੀ) ਨੇ ਅੱਜ ‘ਆਪ’ ਵਿਧਾਇਕ ਅਮਾਨਤਉੱਲ੍ਹਾ ਖ਼ਾਨ ਦੀ ਰਿਹਾਇਸ਼ ਅਤੇ ਹੋਰ ਟਿਕਾਣਿਆਂ ‘ਤੇ ਛਾਪੇ ਮਾਰ ਕੇ 12 ਲੱਖ ਰੁਪਏ ਦੀ ਨਕਦੀ ਅਤੇ ਇੱਕ ਗ਼ੈਰਲਾਇਸੈਂਸੀ ਹਥਿਆਰ ਬਰਾਮਦ ਕੀਤੇ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਭ੍ਰਿਸ਼ਟਾਚਾਰ ਵਿਰੋਧੀ ਬ੍ਰਾਂਚ ਦਿੱਲੀ ਵਕਫ਼ ਬੋਰਡ ਦੀ ਭਰਤੀ ਵਿੱਚ ਕਥਿਤ ਬੇਨੇਮੀਆਂ ਦੇ ਮਾਮਲੇ ਦੀ ਜਾਂਚ ਕਰ ਰਹੀ ਹੈ। ‘ਆਪ’ ਵਿਧਾਇਕ ਨੂੰ ਭ੍ਰਿਸ਼ਟਾਚਾਰ ਦੇ ਦੋ ਸਾਲ ਪੁਰਾਣੇ ਮਾਮਲੇ ਵਿੱਚ ਪੁੱਛਗਿੱਛ ਲਈ ਵੀਰਵਾਰ ਨੂੰ ਨੋਟਿਸ ਜਾਰੀ ਕੀਤਾ ਗਿਆ ਸੀ। ਅਮਾਨਤਉੱਲ੍ਹਾ ਨੂੰ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਤਹਿਤ 2020 ਵਿੱਚ ਦਰਜ ਕੇਸ ਸਬੰਧੀ ਅੱਜ 12 ਵਜੇ ਪੁੱਛਗਿੱਛ ਲਈ ਸੱਦਿਆ ਸੀ। ਉਹ ਦਿੱਲੀ ਵਿੱਚ ਓਖਲਾ ਤੋਂ ਵਿਧਾਇਕ ਹਨ।


Source link

Check Also

CIA ਨੇ ਘਰੋਂ ਡਰੱਗ ਮਨੀ ਕੀਤੀ ਬਰਾਮਦ; ਪਾਕਿਸਤਾਨ ਤੋਂ ਆਏ ਨਸ਼ੇ ਨੂੰ ਸਪਲਾਈ…

Tarn Taran News: ਤਰਨਤਾਰਨ ਦੇ ਖਾਲੜਾ ਪੁਲਿਸ ਸਟੇਸ਼ਨ ਵਿੱਚ ਤਾਇਨਾਤ ਸਬ-ਇੰਸਪੈਕਟਰ ਸਾਹਿਬ ਸਿੰਘ ਨੂੰ ਸੀਆਈਏ …