Home / Punjabi News / ਆਬਕਾਰੀ ਨੀਤੀ: ਸਿਸੋਦੀਆ ਵੱਲੋਂ ਜ਼ਮਾਨਤ ਲਈ ਅਦਾਲਤ ਦਾ ਰੁਖ਼

ਆਬਕਾਰੀ ਨੀਤੀ: ਸਿਸੋਦੀਆ ਵੱਲੋਂ ਜ਼ਮਾਨਤ ਲਈ ਅਦਾਲਤ ਦਾ ਰੁਖ਼

ਪੱਤਰ ਪ੍ਰੇਰਕ

ਨਵੀਂ ਦਿੱਲੀ, 3 ਮਾਰਚ

ਦਿੱਲੀ ਆਬਕਾਰੀ ਨੀਤੀ ਵਿੱਚ ਕਥਿਤ ਬੇਨੇਮੀਆਂ ਦੇ ਮਾਮਲੇ ਵਿੱਚ ਸੀਬੀਆਈ ਵੱਲੋਂ ਗ੍ਰਿਫ਼ਤਾਰ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਜ਼ਮਾਨਤ ਲਈ ਅੱਜ ਦਿੱਲੀ ਦੀ ਅਦਾਲਤ ਦਾ ਰੁਖ਼ ਕੀਤਾ ਹੈ। ਸ੍ਰੀ ਸਿਸੋਦੀਆ ਦੇ ਵਕੀਲ ਰਿਸ਼ੀਕੇਸ਼ ਨੇ ਕਿਹਾ ਕਿ ਉਨ੍ਹਾਂ ਨੇ ਰਾਊਜ਼ ਐਵੇਨਿਊ ਅਦਾਲਤ ਵਿੱਚ ਆਪਣੀ ਜ਼ਮਾਨਤ ਲਈ ਅਰਜ਼ੀ ਦਾਖ਼ਲ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਅਰਜ਼ੀ ‘ਤੇ ਭਲਕੇ ਸ਼ਨਿਚਰਵਾਰ ਨੂੰ ਵਿਸ਼ੇਸ਼ ਜੱਜ ਐੱਮ ਕੇ ਨਾਗਪਾਲ ਕੋਲ ਸੁਣਵਾਈ ਹੋਣ ਦੀ ਸੰਭਾਵਨਾ ਹੈ। ਸੀਬੀਆਈ ਨੇ ਆਬਕਾਰੀ ਨੀਤੀ ਮਾਮਲੇ ਵਿੱਚ ਸ੍ਰੀ ਸਿਸੋਦੀਆ ਨੂੰ ਬੀਤੇ ਐਤਵਾਰ ਅੱਠ ਘੰਟੇ ਦੀ ਪੁੱਛ-ਪੜਤਾਲ ਮਗਰੋਂ ਗ੍ਰਿਫ਼ਤਾਰ ਕਰ ਲਿਆ ਸੀ। ਉਹ 4 ਮਾਰਚ ਤੱਕ ਸੀਬੀਆਈ ਰਿਮਾਂਡ ‘ਤੇ ਹਨ।

ਇਸ ਤੋਂ ਪਹਿਲਾਂ ਸ੍ਰੀ ਸਿਸੋਦੀਆ ਨੇ ਸੁਪਰੀਮ ਕੋਰਟ ਦਾ ਰੁਖ਼ ਕੀਤਾ ਸੀ, ਪਰ ਸਿਖਰਲੀ ਅਦਾਲਤ ਨੇ ਜ਼ਮਾਨਤ ਅਰਜ਼ੀ ‘ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਸੀ।


Source link

Check Also

ਹਵਾਈ ਫ਼ੌਜ ਦਾ ਰਿਮੋਟਲੀ ਪਾਇਲੇਟਿਡ ਜਹਾਜ਼ ਜੈਸਲਮੇਰ ’ਚ ਹਾਦਸੇ ਦਾ ਸ਼ਿਕਾਰ

ਜੈਸਲਮੇਰ, 25 ਅਪਰੈਲ ਭਾਰਤੀ ਹਵਾਈ ਫ਼ੌਜ ਦਾ ਰਿਮੋਟਲੀ ਪਾਇਲੇਟਿਡ ਏਅਰਕ੍ਰਾਫਟ ਅੱਜ ਜੈਸਲਮੇਰ ਜ਼ਿਲ੍ਹੇ ਵਿਚ ਹਾਦਸੇ …