Home / World / ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦਾ ਵਫਦ ਰਾਜਪਾਲ ਨੂੰ ਮਿਲਿਆ

ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦਾ ਵਫਦ ਰਾਜਪਾਲ ਨੂੰ ਮਿਲਿਆ

ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦਾ ਵਫਦ ਰਾਜਪਾਲ ਨੂੰ ਮਿਲਿਆ

1ਰਾਣਾ ਗੁਰਜੀਤ ਮਾਮਲੇ ਦੀ ਜਾਂਚ ਸਟਿੰਗ ਜੱਜ ਤੋਂ ਕਰਵਾਉਣ ਲਈ ਮੰਗ ਪੱਤਰ ਸੌਂਪਿਆ
ਚੰਡੀਗੜ੍ਹ : ਮਾਇਨਿੰਗ ਮਾਮਲੇ ਵਿੱਚ ਫਸੇ ਪੰਜਾਬ ਦੇ ਕੈਬਨਿਟ ਮੰਤਰੀ ਰਾਣਾ ਗੁਰਜੀਤ ਨੂੰ ਵਿਰੋਧੀ ਪਾਰਟੀਆਂ ਵੱਲੋਂ ਲਗਾਤਾਰ ਘੇਰਿਆ ਜਾ ਰਿਹਾ ਹੈ। ਇਸੇ ਦੇ ਚੱਲਦਿਆਂ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਤੇ ਵਿਰੋਧੀ ਧਿਰ ਦੇ ਲੀਡਰ ਐਚਐਸ ਫੂਲਕਾ ਦੀ ਅਗਵਾਈ ਵਿੱਚ ਸਾਰੇ ਵਿਧਾਇਕਾਂ ਨੇ ਪੰਜਾਬ ਦੇ ਰਾਜਪਾਲ ਵੀਪੀ ਬਦਨੌਰ ਨਾਲ ਮੁਲਾਕਾਤ ਕੀਤੀ।
ਆਮ ਆਦਮੀ ਪਾਰਟੀ ਵੱਲੋਂ ਗਵਰਨਰ ਨੂੰ ਮੰਗ ਪੱਤਰ ਸੌਂਪ ਕੇ ਮਾਮਲੇ ਦੀ ਜਾਂਚ ਸਿਟਿੰਗ ਜੱਜ ਤੋਂ ਕਰਵਾਉਣ ਦੀ ਗੱਲ ਆਖੀ ਹੈ। ਐਚਐਸ ਫੂਲਕਾ ਨੇ ਕਿਹਾ ਕਿ ਰਾਣਾ ਗੁਰਜੀਤ ਤੋਂ ਅਸਤੀਫਾ ਲਿਆ ਜਾਵੇ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਮਾਮਲੇ ਨੂੰ ਰਫਾ-ਦਫਾ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।
ਭਗਵੰਤ ਮਾਨ ਨੇ ਕਿਹਾ ਕਿ ਉਹ ਇਸ ਮਸਲੇ ਨੂੰ ਲੋਕ ਸਭਾ ਵਿੱਚ ਚੁੱਕਣਗੇ। ਮਾਨ ਨੇ ਕਿਹਾ ਕਿ ਸਰਕਾਰ ਦੇ ਬਣਾਏ ਨਾਰੰਗ ਕਮਿਸ਼ਨ ਦਾ ਬਾਈਕਾਟ ਕਰਾਂਗੇ। ਇਹ ਕਮਿਸ਼ਨ ਕਲੀਨ ਚਿੱਟ ਦੇਣ ਲਈ ਬਣਾਇਆ ਗਿਆ ਹੈ। ਮਾਨ ਨੇ ਕਿਹਾ ਕਿ ਜੇਕਰ ਰਾਣਾ ਗੁਰਜੀਤ ਨੂੰ ਬਰਖਾਸਤ ਨਾ ਕੀਤਾ ਗਿਆ ਤਾਂ ਪੰਜਾਬ ਦੀਆਂ ਸੜਕਾਂ ‘ਤੇ ਸਰਕਾਰ ਖਿਲਾਫ ਧਰਨੇ ਲਾਵਾਂਗੇ।

Check Also

Donald Trump may cause problems for China before he leaves presidency: Experts

Donald Trump may cause problems for China before he leaves presidency: Experts

WASHINGTON: With US President Donald Trump showing no signs that he will leave office gracefully after …