Home / World / ਆਮ ਆਦਮੀ ਪਾਰਟੀ ਨੇ ਗੁਰਦੇਵ ਸਿੰਘ ਬਾਦਲ ਦੇ ਦੇਹਾਂਤ ‘ਤੇ ਕੀਤਾ ਦੁੱਖ ਦਾ ਪ੍ਰਗਟਾਵਾ

ਆਮ ਆਦਮੀ ਪਾਰਟੀ ਨੇ ਗੁਰਦੇਵ ਸਿੰਘ ਬਾਦਲ ਦੇ ਦੇਹਾਂਤ ‘ਤੇ ਕੀਤਾ ਦੁੱਖ ਦਾ ਪ੍ਰਗਟਾਵਾ

ਆਮ ਆਦਮੀ ਪਾਰਟੀ ਨੇ ਗੁਰਦੇਵ ਸਿੰਘ ਬਾਦਲ ਦੇ ਦੇਹਾਂਤ ‘ਤੇ ਕੀਤਾ ਦੁੱਖ ਦਾ ਪ੍ਰਗਟਾਵਾ

3ਚੰਡੀਗਡ਼-ਆਮ ਆਦਮੀ ਪਾਰਟੀ ਨੇ ਪੰਜਾਬ ਦੇ ਸਾਬਕਾ ਖੇਤੀਬਾਡ਼ੀ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਗੁਰਦੇਵ ਸਿੰਘ ਬਾਦਲ ਦੇ ਅਕਾਲ ਚਲਾਣੇ ਉਪਰ ਦੁੱਖ ਦਾ ਪ੍ਰਗਟਾਵਾ ਕੀਤਾ।
ਆਮ ਆਦਮੀ ਪਾਰਟੀ ਪੰਜਾਬ ਦੇ ਕਨਵੀਨਰ ਗੁਰਪ੍ਰੀਤ ਸਿੰਘ ਵਡ਼ੈਚ ਨੇ ਗੁਰਦੇਵ ਸਿੰਘ ਬਾਦਲ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਕਿਹਾ ਕਿ ਉਨਾਂ ਦਾ ਪੰਜਾਬ ਦੀ ਰਾਜਨੀਤੀ ਵਿਚ ਅਹਿਮ ਯੋਗਦਾਨ ਰਿਹਾ ਹੈ।  ਵਡ਼ੈਚ ਨੇ ਪ੍ਰਮਾਤਮਾ ਅੱਗੇ ਅਰਦਾਸ ਕਰਦਿਆਂ ਕਿਹਾ ਕਿ ਵਿਛਡ਼ੀ ਆਤਮਾ ਆਪਣੇ ਚਰਨਾਂ ਵਿਚ ਸਥਾਨ ਦੇਵੇ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ। ਇਸਦੇ ਨਾਲ ਹੀ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਐਚ.ਐਸ. ਫੂਲਕਾ ਨੇ ਗੁਰਦੇਵ ਸਿੰਘ ਬਾਦਲ ਦੇ ਦੇਹਾਂਤ ‘ਤੇ ਗਹਿਰਾ ਦੁੱਖ ਪ੍ਰਗਟ ਕਰਦੇ ਹੋਏ ਕਿਹਾ ਕਿ ਉਨਾਂ ਆਪਣਾ ਸਾਰਾ ਜੀਵਨ ਸਮਾਜ ਦੀ ਭਲਾਈ ਲਈ ਲਾਇਆ। ਪ੍ਰਮਾਤਮਾ ਉਨਾਂ ਦੀ ਆਤਮਾ ਨੂੰ ਸ਼ਾਂਤੀ ਬਖਸ਼ੇ।

ਕੈਪਟਨ ਅਮਰਿੰਦਰ ਸਿੰਘ ਵੱਲੋਂ ਗੁਰਦੇਵ ਸਿੰਘ ਬਾਦਲ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ
ਚੰਡੀਗਡ਼- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਾਬਕਾ ਕੈਬਨਿਟ ਮੰਤਰੀ ਸ੍ਰੀ ਗੁਰਦੇਵ ਸਿੰਘ ਬਾਦਲ ਦੇ ਦੇਹਾਂਤ ‘ਤੇ ਦੁੱਖ ਤੇ ਅਫਸੋਸ ਦਾ ਪ੍ਰਗਟਾਵਾ ਕੀਤਾ ਹੈ। ਉਹ 85 ਵਰਿ•ਆਂ ਦੇ ਸਨ ਜੋ ਅੱਜ ਸਵੇਰੇ ਲੰਬੀ ਬਿਮਾਰੀ ਉਪਰੰਤ ਲੁਧਿਆਣਾ ਦੇ ਇਕ ਪ੍ਰਾਈਵੇਟ ਹਸਪਤਾਲ ਵਿੱਚ ਚੱਲ ਵਸੇ।
ਇਕ ਸ਼ੋਕ ਸੰਦੇਸ਼ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ•ਾਂ ਨੂੰ ਅੱਠ ਵਾਰ ਵਿਧਾਇਕ ਰਹਿ ਚੁੱਕੇ ਉੱਘੇ ਅਕਾਲੀ ਨੇਤਾ ਦੇ ਅਕਾਲ ਚਲਾਣੇ ਬਾਰੇ ਜਾਣ ਕੇ ਬਹੁਤ ਦੁੱਖ ਹੋਇਆ ਹੈ ਜਿਨ•ਾਂ ਨੇ ਦ੍ਰਿਡ਼ਤਾ ਤੇ ਸਮਰਪਣ ਭਾਵਨਾ ਨਾਲ ਸੂਬਾ ਖਾਸ ਕਰਕੇ ਸਮਾਜ ਦੇ ਕਮਜ਼ੋਰ ਤਬਕਿਆਂ ਦੀ ਭਲਾਈ ਲਈ ਸੇਵਾ ਕੀਤੀ।
ਦੁਖੀ ਪਰਿਵਾਰ ਦੇ ਮੈਂਬਰਾਂ ਅਤੇ ਸਾਕ-ਸਬੰਧੀਆਂ ਨਾਲ ਦਿਲੀ ਹਮਦਰਦੀ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਵਿਛਡ਼ੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਦੇਣ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।

Check Also

Donald Trump may cause problems for China before he leaves presidency: Experts

Donald Trump may cause problems for China before he leaves presidency: Experts

WASHINGTON: With US President Donald Trump showing no signs that he will leave office gracefully after …