Home / Punjabi News / ਆਮ ਆਦਮੀ ਪਾਰਟੀ ਵਲੋਂ 13 ਅਗਸਤ ਨੂੰ ਜਲੰਧਰ ‘ਚ ਸੱਦੀ ਮੀਟਿੰਗ ਮੁਲਤਵੀ

ਆਮ ਆਦਮੀ ਪਾਰਟੀ ਵਲੋਂ 13 ਅਗਸਤ ਨੂੰ ਜਲੰਧਰ ‘ਚ ਸੱਦੀ ਮੀਟਿੰਗ ਮੁਲਤਵੀ

ਆਮ ਆਦਮੀ ਪਾਰਟੀ ਵਲੋਂ 13 ਅਗਸਤ ਨੂੰ ਜਲੰਧਰ ‘ਚ ਸੱਦੀ ਮੀਟਿੰਗ ਮੁਲਤਵੀ

ਖਹਿਰਾ ਅਤੇ ਕੰਵਰ ਸੰਧੂ ਖਿਲਾਫ ਸਖਤ ਕਾਰਵਾਈ ਕਰਨ ਦਾ ਮਤਾ ਪਾਸ
ਚੰਡੀਗੜ੍ਹ : ਆਮ ਆਦਮੀ ਪਾਰਟੀ ਵਲੋਂ ਆਉਂਦੀ 13 ਅਗਸਤ ਨੂੰ ਜਲੰਧਰ ਵਿਚ ਰੱਖੀ ਗਈ ਸੂਬਾ ਪੱਧਰੀ ਮੀਟਿੰਗ ਮੁਲਤਵੀ ਕਰ ਦਿੱਤੀ ਗਈ ਹੈ। ਮੀਟਿੰਗ ਮੁਲਤਵੀ ਹੋਣ ਦਾ ਕਾਰਨ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਮੁਨੀਸ਼ ਸਿਸੋਦੀਆ ਦਾ ਕਿਸੇ ਹੋਰ ਕੰਮਾਂ ਵਿਚ ਰੁਝੇ ਹੋਣਾ ਦੱਸਿਆ ਜਾ ਰਿਹਾ ਹੈ। ਚੇਤੇ ਰਹੇ ਕਿ ਲੰਘੇ ਕੱਲ੍ਹ ਡਾ. ਬਲਬੀਰ ਸਿੰਘ ਦੀ ਪ੍ਰਧਾਨਗੀ ‘ਚ ਪਾਰਟੀ ਦੇ ਸੀਨੀਅਰ ਆਗੂਆਂ ਦੀ ਮੀਟਿੰਗ ਹੋਈ ਸੀ, ਉਸ ਵਿਚ 13 ਅਗਸਤ ਨੂੰ ਜਲੰਧਰ ਵਿਚ ਹੋ ਰਹੀ ਮੀਟਿੰਗ ਮੁਲਤਵੀ ਕਰਨ ਦਾ ਫੈਸਲਾ ਲਿਆ ਗਿਆ। ਮੀਟਿੰਗ ਵਿਚ ਸੁਖਪਾਲ ਖਹਿਰਾ ਅਤੇ ਕੰਵਰ ਸੰਧੂ ਖਿਲਾਫ ਸਖਤ ਕਾਰਵਾਈ ਕਰਨ ਦਾ ਮਤਾ ਵੀ ਪਾਸ ਕੀਤਾ ਗਿਆ। ਇਸ ਮੀਟਿੰਗ ਵਿਚ ਭਗਵੰਤ ਮਾਨ ਤੇ ਹਰਪਾਲ ਸਿੰਘ ਚੀਮਾ ਵੀ ਹਾਜ਼ਰ ਸਨ। ਇਸ ਮੌਕੇ ਭਗਵੰਤ ਮਾਨ ਨੇ ਕਿਹਾ ਕਿ ਉਹ ਗੁੰਮਰਾਹ ਹੋ ਚੁੱਕੇ ਆਗੂਆਂ ਨੂੰ ਮਨਾਉਣ ਦੀ ਹਰ ਕੋਸ਼ਿਸ਼ ਕਰਨਗੇ।

Check Also

ਪੰਜਾਬ ਪੁਲੀਸ ਨੇ ਜੰਮੂ ਕਸ਼ਮੀਰ ’ਚ ਵਾਰਦਾਤ ਕਾਰਨ ਤੋਂ ਪਹਿਲਾਂ ਅਤਿਵਾਦੀ ਨੂੰ ਕਾਬੂ ਕੀਤਾ

ਚੰਡੀਗੜ੍ਹ, 23 ਅਪਰੈਲ ਪੰਜਾਬ ਪੁਲੀਸ ਨੇ ਅਤਿਵਾਦੀ ਨੂੰ ਗ੍ਰਿਫਤਾਰ ਕੀਤਾ ਹੈ, ਜਿਸ ਨੂੰ ਕਥਿਤ ਤੌਰ …