Home / Punjabi News / ਇਕਬਾਲ ਸਿੰਘ ਨੇ ਸੁਖਬੀਰ ਬਾਦਲ ਤੋਂ ਆਪਣੀ ਜਾਨ ਨੂੰ ਦੱਸਿਆ ਖਤਰਾ

ਇਕਬਾਲ ਸਿੰਘ ਨੇ ਸੁਖਬੀਰ ਬਾਦਲ ਤੋਂ ਆਪਣੀ ਜਾਨ ਨੂੰ ਦੱਸਿਆ ਖਤਰਾ

ਇਕਬਾਲ ਸਿੰਘ ਨੇ ਸੁਖਬੀਰ ਬਾਦਲ ਤੋਂ ਆਪਣੀ ਜਾਨ ਨੂੰ ਦੱਸਿਆ ਖਤਰਾ

ਪਟਨਾ— ਸ੍ਰੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਨੇ ਗੰਭੀਰ ਦੋਸ਼ ਲਗਾਉਂਦੇ ਹੋਏ ਆਪਣੀ ਜਾਨ ਨੂੰ ਖਤਰਾ ਦੱਸਿਆ। ਉਨ੍ਹਾਂ ਨੇ ਸੁਖਬੀਰ ਬਾਦਲ ਤੇ ਅਵਤਾਰ ਸਿੰਘ ਹਿਤ ‘ਤੇ ਗੰਭੀਰ ਦੋਸ਼ ਲਗਾਏ ਹਨ। ਇਕਬਾਲ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੂੰ ਪੱਤਰ ਲਿਖ ਕੇ ਆਪਣੇ ਤੇ ਪਰਿਵਾਰ ਲਈ ਸੁਰੱਖਿਆ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਖੁਦ ਨੂੰ ਹੁਣ ਵੀ ਜਥੇਦਾਰ ਦੱਸਿਆ।
ਇਕਬਾਲ ਸਿੰਘ ਨੇ ਸੁਖਬੀਰ ਬਾਦਲ ਤੇ ਅਵਤਾਰ ਸਿੰਘ ਹਿਤ ਤੋਂ ਆਪਣੀ ਜਾਨ ਦਾ ਖਤਰਾ ਦੱਸਿਆ ਹੈ। ਜ਼ਿਕਰਯੋਗ ਹੈ ਕਿ ਗਿਆਨੀ ਇਕਬਾਲ ਸਿੰਘ ਨੇ 3 ਮਾਰਚ ਯਾਨੀ ਐਤਵਾਰ ਨੂੰ ਜਥੇਦਾਰੀ ਤੋਂ ਅਸਤੀਫਾ ਦੇ ਦਿੱਤਾ ਸੀ, ਜਿਸ ਤੋਂ ਥੋੜ੍ਹੀ ਦੇਰ ਬਾਅਦ ਉਨ੍ਹਾਂ ਨੇ ਯੂ-ਟਰਨ ਲੈਂਦੇ ਹੋਏ ਕਿਹਾ ਸੀ ਕਿ ਸੰਗਤ ਉਨ੍ਹਾਂ ਨੂੰ ਹੀ ਜਥੇਦਾਰ ਦੇ ਰੂਪ ‘ਚ ਦੇਖਣਾ ਚਾਹੁੰਦੀ ਹੈ, ਇਸ ਲਈ ਉਹ ਆਪਣਾ ਅਸਤੀਫਾ ਵਾਪਸ ਲੈਣਗੇ ਪਰ ਤਖਤ ਸ੍ਰੀ ਪਟਨਾ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਉਨ੍ਹਾਂ ਦਾ ਅਸਤੀਫਾ ਮਨਜ਼ੂਰ ਕਰ ਲਿਆ ਗਿਆ ਹੈ।
ਦੱਸਣਯੋਗ ਹੈ ਕਿ ਇਕਬਾਲ ਸਿੰਘ ‘ਤੇ ਦੋਸ਼ ਸੀ ਕਿ ਜਥੇਦਾਰ ਨੇ 2 ਵਿਆਹ ਕਰਵਾਏ ਹਨ। ਉਨ੍ਹਾਂ ਦੇ ਚਾਲ-ਚਲਣ ਠੀਕ ਨਹੀਂ ਹਨ। ਇਹ ਦੋਸ਼ ਪ੍ਰਬੰਧਕ ਕਮੇਟੀ ਦੇ ਹੀ ਕੁਝ ਮੈਂਬਰਾਂ ਨੇ ਲਗਾਏ ਸਨ। ਇਸ ਪਿਛੋਂ ਉਨ੍ਹਾਂ ਦੇ ਬੇਟੇ ਗੁਰਪ੍ਰਸਾਦ ਸਿੰਘ ਦੀ ਸਿਗਰਟ ਪੀਂਦੇ ਦੀ ਵੀਡੀਓ ਵੀ ਵਾਇਰਲ ਹੋਈ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਸੇਵਾ ਮੁਕਤ ਕਰਨ ਦੀ ਮੰਗ ਹੋਰ ਤੇਜ਼ ਹੋ ਗਈ ਸੀ। ਵੀਡੀਓ ਵਾਇਰਲ ਹੋਣ ਤੋਂ ਬਾਅਦ ਇਕਬਾਲ ਸਿੰਘ ਨੇ ਆਪਣੇ ਬੇਟੇ ਨੂੰ ਆਪਣੀ ਜਾਇਦਾਦ ਤੋਂ ਬੇਦਖਲ ਕਰ ਦਿੱਤਾ ਸੀ।

Check Also

ਸੰਗਰੂਰ ਜ਼ਿਲ੍ਹਾ ਪੁਲੀਸ ਅਤੇ ਆਬਕਾਰੀ ਵਿਭਾਗ ਦੀਆਂ ਟੀਮਾਂ ਦਾ ਸਾਂਝਾ ਅਪਰੇਸ਼ਨ: 3450 ਲਿਟਰ ਇਥਨੋਲ ਬਰਾਮਦ ਤੇ 3 ਕਾਬੂ

ਗੁਰਦੀਪ ਸਿੰਘ ਲਾਲੀ ਸੰਗਰੂਰ, 27 ਅਪਰੈਲ ਸੰਗਰੂਰ ਜ਼ਿਲ੍ਹਾ ਪੁਲੀਸ ਅਤੇ ਆਬਕਾਰੀ ਵਿਭਾਗ ਵਲੋਂ ਸਾਂਝੇ ਅਪਰੇਸ਼ਨ …