ਇੰਦੌਰ, 2 ਮਈ
ਲੋਕ ਸਭਾ ਹਲਕਾ ਇੰਦੌਰ ਤੋਂ ਆਪਣੇ ਉਮੀਦਵਾਰ ਦੇ ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਮੁਕਾਬਲੇ ਵਿੱਚੋਂ ਬਾਹਰ ਹੋਈ ਕਾਂਗਰਸ ਨੇ ਸੱਤਾਧਾਰੀ ਪਾਰਟੀ ਦੀਆਂ ਨਾਕਾਰਾਤਮਕ ਚਾਲਾਂ ਦੀ ਨਿੰਦਾ ਕਰਦਿਆਂ ਵੋਟਰਾਂ ਨੂੰ ‘ਨੋਟਾ’ ਦਾ ਬਟਨ ਦਬਾਉਣ ਦੀ ਅਪੀਲ ਕੀਤੀ ਹੈ। ਦੱਸਣਯੋਗ ਹੈ ਕਿ ਇਸ ਸੰਸਦੀ ਸੀਟ ਤੋਂ ਕਾਂਗਰਸ ਦਾ ਉਮੀਦਵਾਰ ਅਕਸ਼ੈ ਕਾਂਤੀ ਬਾਮ ਭਾਜਪਾ ਦੇ ਮੌਜੂਦਾ ਸੰਸਦ ਮੈਂਬਰ ਸ਼ੰਕਰ ਲਾਲਵਾਨੀ ਦੇ ਖਿਲਾਫ ਚੋਣ ਮੈਦਾਨ ਵਿੱਚ ਸੀ। ਉਹ ਸੋਮਵਾਰ ਨੂੰ ਨਾਮਜ਼ਦਗੀ ਵਾਪਸ ਲੈਣ ਦੇ ਆਖਰੀ ਦਿਨ ਚੋਣ ਮੈਦਾਨ ਦੀ ਦੌੜ ਤੋਂ ਬਾਹਰ ਹੋ ਕੇ ਭਗਵਾ ਪਾਰਟੀ ਵਿੱਚ ਸ਼ਾਮਲ ਹੋ ਗਿਆ ਸੀ। ਮੱਧ ਪ੍ਰਦੇਸ਼ ਦੇ ਇੰਦੌਰ ਹਲਕੇ ’ਚ 13 ਮਈ ਨੂੰ ਆਮ ਚੋਣਾਂ ਦੇ ਚੌਥੇ ਗੇੜ ’ਚ ਵੋਟਾਂ ਪੈਣਗੀਆਂ। ਮੱਧ ਪ੍ਰਦੇਸ਼ ਕਾਂਗਰਸ ਦੇ ਮੁਖੀ ਜੀਤੂ ਪਟਵਾਰੀ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਕਿਸੇ ਵੀ ਉਮੀਦਵਾਰ ਦਾ ਸਮਰਥਨ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਵੋਟਰਾਂ ਕੋਲ ਭਾਜਪਾ ਨੂੰ ਸਜ਼ਾ ਦੇਣ ਲਈ ‘ਨੋਟਾ’ ਦਾ ਵਿਕਲਪ ਹੈ। -ਪੀਟੀਆਈ
The post ਇਦੌਰ: ਕਾਂਗਰਸ ਵੱਲੋਂ ‘ਨੋਟਾ’ ਦਾ ਬਟਨ ਦਬਾਉਣ ਦੀ ਅਪੀਲ appeared first on Punjabi Tribune.
Source link
Asian Tribune Your Multilingual Newspaper covering World and local news News