Home / Punjabi News / ਇਨਸਾਨੀਅਤ ਸ਼ਰਮਸਾਰ ! ਬਜ਼ੁਰਗ ਔਰਤ ਦੀ ਮੌਤ ਤੇ ਪਤੀ ਤੜਫਦਾ ਰਿਹਾ, ਮ੍ਰਿਤਕਾ ਦਾ ਪਰਸ ਤੇ ਮੋਬਾਇਲ ਚੋਰੀ

ਇਨਸਾਨੀਅਤ ਸ਼ਰਮਸਾਰ ! ਬਜ਼ੁਰਗ ਔਰਤ ਦੀ ਮੌਤ ਤੇ ਪਤੀ ਤੜਫਦਾ ਰਿਹਾ, ਮ੍ਰਿਤਕਾ ਦਾ ਪਰਸ ਤੇ ਮੋਬਾਇਲ ਚੋਰੀ

Khanna News : ਖੰਨਾ ‘ਚ ਨੈਸ਼ਨਲ ਹਾਈਵੇ ’ਤੇ ਸ਼ਨੀਦੇਵ ਮੰਦਰ ਨੇੜੇ ਸੋਮਵਾਰ ਨੂੰ ਹੋਏ ਭਿਆਨਕ ਸੜਕ ਹਾਦਸੇ ਨੇ ਇਨਸਾਨੀਅਤ ਅਤੇ ਕਾਨੂੰਨ ਵਿਵਸਥਾ ’ਤੇ ਵੱਡੇ ਸਵਾਲ ਖੜੇ ਕਰ ਦਿੱਤੇ। ਤੇਜ਼ ਰਫ਼ਤਾਰ ਕੰਟੇਨਰ ਨੇ ਐਕਟਿਵਾ ਸਵਾਰ ਬਜ਼ੁਰਗ ਜੋੜੇ ਨੂੰ ਕੁਚਲ ਦਿੱਤਾ। ਹਾਦਸੇ ਵਿੱਚ ਪਿੰਡ ਰਸੀਦਪੁਰ, ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੀ ਰਹਿਣ ਵਾਲੀ 53 ਸਾਲਾ ਨਰਿੰਦਰ ਕੌਰ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਉਸਦਾ ਪਤੀ ਭਰਪੂਰ ਸਿੰਘ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਸਭ ਤੋਂ ਦੁਖਦਾਈ ਗੱਲ ਇਹ ਰਹੀ ਕਿ ਜ਼ਖ਼ਮੀ ਬਜ਼ੁਰਗ ਕਰੀਬ ਇੱਕ ਘੰਟੇ ਤੱਕ ਸੜਕ ’ਤੇ ਤੜਫਦਾ ਰਿਹਾ ਪਰ ਸਮੇਂ ਸਿਰ ਐਂਬੂਲੈਂਸ ਨਹੀਂ ਪੁੱਜੀ।

ਜਾਣਕਾਰੀ ਅਨੁਸਾਰ ਬਜ਼ੁਰਗ ਜੋੜਾ ਖੰਨਾ ਵਿੱਚ ਕਿਸੇ ਜਾਣ-ਪਛਾਣ ਵਾਲੇ ਨੂੰ ਮਿਲਣ ਆਏ ਹੋਏ ਸਨ। ਵਾਪਸੀ ਦੌਰਾਨ ਜਦੋਂ ਉਹ ਨੈਸ਼ਨਲ ਹਾਈਵੇ ’ਤੇ ਸ਼ਨੀਦੇਵ ਮੰਦਰ ਕੋਲ ਪਹੁੰਚੇ ਤਾਂ ਇੱਕ ਤੇਜ਼ ਰਫ਼ਤਾਰ ਕੰਟੇਨਰ ਨੇ ਉਨ੍ਹਾਂ ਦੀ ਐਕਟਿਵਾ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਨਰਿੰਦਰ ਕੌਰ ਕੰਟੇਨਰ ਦੇ ਟਾਇਰਾਂ ਹੇਠਾਂ ਆ ਗਈ ਅਤੇ ਉਸਦੀ ਮੌਕੇ ’ਤੇ ਹੀ ਮੌਤ ਹੋ ਗਈ। ਜਦਕਿ ਭਰਪੂਰ ਸਿੰਘ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਕੇ ਸੜਕ ’ਤੇ ਡਿੱਗ ਪਿਆ। ਬਾਅਦ ਵਿੱਚ ਉਸਨੂੰ ਖੰਨਾ ਦੇ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਸੈਕਟਰ-32 ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ।

ਹਾਦਸੇ ਦੀ ਚਸ਼ਮਦੀਦ ਮਹਿਲਾ ਅਮਨਦੀਪ ਨੇ ਦੱਸਿਆ ਕਿ ਉਹ ਆਪਣੇ ਪਤੀ ਨਾਲ ਮੋਟਰਸਾਈਕਲ ’ਤੇ ਜਾ ਰਹੀ ਸੀ। ਕੰਟੇਨਰ ਚਾਲਕ ਬਹੁਤ ਤੇਜ਼ ਰਫ਼ਤਾਰ ਨਾਲ ਵਾਹਨ ਚਲਾ ਰਿਹਾ ਸੀ। ਹਾਦਸੇ ਤੋਂ ਬਾਅਦ ਚਾਲਕ ਮੌਕੇ ਤੋਂ ਫਰਾਰ ਹੋਣ ਦੀ ਕੋਸ਼ਿਸ਼ ਕਰਨ ਲੱਗਾ ਪਰ ਲੋਕਾਂ ਨੇ ਉਸਦਾ ਪਿੱਛਾ ਕਰਕੇ ਕਾਬੂ ਕਰ ਲਿਆ ਅਤੇ ਬਾਅਦ ਵਿੱਚ ਪੁਲਿਸ ਹਵਾਲੇ ਕਰ ਦਿੱਤਾ।

ਇੱਕ ਹੋਰ ਪ੍ਰਤੱਖਦਰਸ਼ੀ ਅਮਨਦੀਪ ਸਿੰਘ ਨੇ ਦੱਸਿਆ ਕਿ ਹਾਦਸੇ ਤੋਂ ਬਾਅਦ ਦਾ ਦ੍ਰਿਸ਼ ਬਹੁਤ ਹੀ ਦਰਦਨਾਕ ਸੀ। ਮਹਿਲਾ ਦੀ ਮੌਕੇ ’ਤੇ ਮੌਤ ਹੋ ਚੁੱਕੀ ਸੀ, ਜਦਕਿ ਉਸਦਾ ਪਤੀ ਜ਼ਖ਼ਮੀ ਹਾਲਤ ਵਿੱਚ ਸੜਕ ’ਤੇ ਪਿਆ ਮਦਦ ਲਈ ਤੜਫ ਰਿਹਾ ਸੀ। ਉਨ੍ਹਾਂ ਕਿਹਾ ਕਿ ਇਨਸਾਨੀਅਤ ਇਸ ਕਦਰ ਮਰ ਚੁੱਕੀ ਹੈ ਕਿ ਜ਼ਖ਼ਮੀ ਦੀ ਮਦਦ ਕਰਨ ਦੀ ਬਜਾਏ ਕੁਝ ਲੋਕ ਉਹਨਾਂ ਦਾ ਮੋਬਾਈਲ, ਪਰਸ ਅਤੇ ਹੋਰ ਸਮਾਨ ਚੋਰੀ ਕਰਕੇ ਲੈ ਗਏ। ਕਿਸੇ ਨੇ ਵੀ ਉਸਨੂੰ ਤੁਰੰਤ ਹਸਪਤਾਲ ਪਹੁੰਚਾਉਣ ਦੀ ਕੋਸ਼ਿਸ਼ ਨਹੀਂ ਕੀਤੀ।

ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ’ਤੇ ਪਹੁੰਚ ਗਈ। ਪੁਲਿਸ ਅਧਿਕਾਰੀ ਅਵਤਾਰ ਸਿੰਘ ਨੇ ਦੱਸਿਆ ਕਿ ਸਬੰਧਤ ਥਾਣੇ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਮਾਮਲੇ ਦੀ ਜਾਂਚ ਜਾਰੀ ਹੈ। ਪੁਲਿਸ ਵੱਲੋਂ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

ਹੋਰ ਪੜ੍ਹੋ


Source link

Check Also

Top 10 Punjabi News Headlines and Trends from 24 July 2026

ABP Sanjha Top 10, 24 July 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha ‘ਤੇ …