Home / Punjabi News / ਇਮਰਾਨ ਖਾਨ ਦਾ ਸਹੁੰ ਚੁੱਕ ਸਮਾਗਮ ਭਲਕੇ 

ਇਮਰਾਨ ਖਾਨ ਦਾ ਸਹੁੰ ਚੁੱਕ ਸਮਾਗਮ ਭਲਕੇ 

ਇਮਰਾਨ ਖਾਨ ਦਾ ਸਹੁੰ ਚੁੱਕ ਸਮਾਗਮ ਭਲਕੇ 

ਨਵਜੋਤ ਸਿੱਧੂ ਪਹੁੰਚੇ ਪਾਕਿਸਤਾਨ

ਅੰਮ੍ਰਿਤਸਰ ; ਪਾਕਿਸਤਾਨ ਦੇ ਨਵੇਂ ਬਣਨ ਜਾ ਰਹੇ ਪ੍ਰਧਾਨ ਮੰਤਰੀ ਇਮਰਾਨ ਖਾਨ ਭਲਕੇ 18 ਅਗਸਤ ਨੂੰ ਅਹੁਦੇ ਦੀ ਸਹੁੰ ਚੁੱਕਣਗੇ। ਇਮਰਾਨ ਖਾਨ ਨੇ ਸਹੁੰ ਚੁੱਕ ਸਮਾਰੋਹ ਵਿਚ ਸ਼ਾਮਲ ਹੋਣ ਲਈ ਨਵਜੋਤ ਸਿੰਘ ਸਿੱਧੂ ਨੂੰ ਸੱਦਾ ਭੇਜਿਆ ਸੀ। ਇਸਦੇ ਚੱਲਦਿਆਂ ਪਾਕਿਸਤਾਨ ਨੇ ਸਿੱਧੂ ਲਈ ਵੀਜ਼ਾ ਵੀ ਜਾਰੀ ਕਰ ਦਿੱਤਾ ਸੀ ਅਤੇ ਸਿੱਧੂ ਅਤੇ ਅੱਜ ਵਾਹਗਾ ਸਰਹੱਦ ਰਾਹੀਂ ਪਾਕਿਸਤਾਨ ਪਹੁੰਚ ਗਏ। ਦੱਸਿਆ ਜਾ ਰਿਹਾ ਹੈ ਪਾਕਿਸਤਾਨ ਹਾਈ ਕਮਿਸ਼ਨ ਨੇ ਸਿੱਧੂ ਨੂੰ ਦੋ ਹਫਤੇ ਦਾ ਵੀਜ਼ਾ ਜਾਰੀ ਕੀਤਾ ਹੈ। ਸਿੱਧੂ ਨੇ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਦਾ ਵੀ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਮੈਨੂੰ ਪਾਕਿਸਤਾਨ ਜਾਣ ਦੀ ਇਜਾਜ਼ਤ ਦਿੱਤੀ।

Check Also

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਸਵੀਂ ਦੇ ਨਤੀਜੇ ਦਾ ਐਲਾਨ 18 ਨੂੰ

ਦਰਸ਼ਨ ਸਿੰਘ ਸੋਢੀ ਮੁਹਾਲੀ, 17 ਅਪਰੈਲ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਇਸ ਸਾਲ ਮਾਰਚ ਮਹੀਨੇ …