Home / Punjabi News / ਇਮਰਾਨ ’ਤੇ ਫ਼ੌਜੀ ਐਕਟ ਤਹਿਤ ਚਲਾਇਆ ਜਾ ਸਕਦੈ ਮੁਕੱਦਮਾ

ਇਮਰਾਨ ’ਤੇ ਫ਼ੌਜੀ ਐਕਟ ਤਹਿਤ ਚਲਾਇਆ ਜਾ ਸਕਦੈ ਮੁਕੱਦਮਾ

ਇਸਲਾਮਾਬਾਦ: ਪਾਕਿਸਤਾਨ ਦੇ ਰੱਖਿਆ ਮੰਤਰੀ ਖ਼ਵਾਜਾ ਆਸਿਫ਼ ਨੇ ਅੱਜ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਫ਼ੌਜੀ ਅਦਾਲਤ ਵਿਚ ਪੇਸ਼ ਕੀਤੇ ਜਾਣ ਦੀ ਸੰਭਾਵਨਾ ਹੈ। ਜ਼ਿਕਰਯੋਗ ਹੈ ਕਿ ਇਮਰਾਨ ‘ਤੇ 9 ਮਈ ਨੂੰ ਹੋਈ ਹਿੰਸਾ ਵਿਚ ਸ਼ਮੂਲੀਅਤ ਦੇ ਦੋਸ਼ ਲੱਗੇ ਸਨ। ਇਸ ਹਿੰਸਾ ਵਿਚ ਫ਼ੌਜ ਤੇ ਸਰਕਾਰ ਦੇ ਕਈ ਟਿਕਾਣਿਆਂ ਨੂੰ ਨਿਸ਼ਾਨਾ ਬਣਾਇਆ ਗਿਆ ਸੀ। ਸਾਬਕਾ ਪ੍ਰਧਾਨ ਮੰਤਰੀ ਦੀ ਗ੍ਰਿਫ਼ਤਾਰੀ ਖ਼ਿਲਾਫ਼ ਉਨ੍ਹਾਂ ਦੇ ਸਮਰਥਕਾਂ ਨੇ ਦੇਸ਼ ਭਰ ਵਿਚ ਰੋਸ ਪ੍ਰਦਰਸ਼ਨ ਕੀਤੇ ਸਨ। ਆਸਿਫ਼ ਨੇ ਕਿਹਾ ਕਿ ਜੇਕਰ ਆਉਣ ਵਾਲੇ ਦਿਨਾਂ ਵਿਚ ਇਮਰਾਨ ਦੀ ਹਿੰਸਾ ‘ਚ ਸ਼ਮੂਲੀਅਤ ਬਾਰੇ ਕੋਈ ਸਬੂਤ ਸਾਹਮਣੇ ਆਉਂਦਾ ਹੈ ਤਾਂ ਉਨ੍ਹਾਂ ‘ਤੇ ਫ਼ੌਜੀ ਅਦਾਲਤ ਵਿਚ ਮੁਕੱਦਮਾ ਚਲਾਇਆ ਜਾ ਸਕਦਾ ਹੈ। ਉਨ੍ਹਾਂ ਨਾਲ ਹੀ ਪੁਸ਼ਟੀ ਕੀਤੀ ਕਿ ਹਾਲੇ ਤੱਕ 9 ਮਈ ਦੇ ਹਮਲਿਆਂ ਨਾਲ ਸਬੰਧਤ ਇਮਰਾਨ ਖ਼ਿਲਾਫ਼ ਕੋਈ ਕੇਸ ਦਰਜ ਨਹੀਂ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਗ੍ਰਹਿ ਮੰਤਰੀ ਰਾਣਾ ਸਨਾਉੱਲ੍ਹਾ ਨੇ ਕਿਹਾ ਸੀ ਕਿ ‘ਪੀਟੀਆਈ’ ਮੁਖੀ ਇਮਰਾਨ ਖਾਨ ‘ਤੇ ਫ਼ੌਜੀ ਐਕਟ ਤਹਿਤ ਮੁਕੱਦਮਾ ਚਲਾਇਆ ਜਾ ਸਕਦਾ ਹੈ ਕਿਉਂਕਿ ਉਹ ਹੀ 9 ਮਈ ਦੀਆਂ ਘਟਨਾਵਾਂ ਦੇ ‘ਸਾਜ਼ਿਸ਼ਕਰਤਾ’ ਸਨ। ਦੱਸਣਯੋਗ ਹੈ ਕਿ ਇਮਰਾਨ ਨੂੰ ਅਲ-ਕਾਦਿਰ ਭ੍ਰਿਸ਼ਟਾਚਾਰ ਕੇਸ ਵਿਚ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਤੋਂ ਬਾਅਦ ਲੋਕਾਂ ਨੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਸੈਨਾ ਦੇ ਟਿਕਾਣਿਆਂ ਉਤੇ ਹੱਲਾ ਬੋਲ ਦਿੱਤਾ ਸੀ ਜਿਸ ਵਿਚ ਰਾਵਲਪਿੰਡੀ ਦਾ ਜਨਰਲ ਹੈੱਡਕੁਆਰਟਰ ਵੀ ਸ਼ਾਮਲ ਸੀ। -ਪੀਟੀਆਈ


Source link

Check Also

ਪੰਜਾਬ ਪੁਲੀਸ ਨੇ ਜੰਮੂ ਕਸ਼ਮੀਰ ’ਚ ਵਾਰਦਾਤ ਕਾਰਨ ਤੋਂ ਪਹਿਲਾਂ ਅਤਿਵਾਦੀ ਨੂੰ ਕਾਬੂ ਕੀਤਾ

ਚੰਡੀਗੜ੍ਹ, 23 ਅਪਰੈਲ ਪੰਜਾਬ ਪੁਲੀਸ ਨੇ ਅਤਿਵਾਦੀ ਨੂੰ ਗ੍ਰਿਫਤਾਰ ਕੀਤਾ ਹੈ, ਜਿਸ ਨੂੰ ਕਥਿਤ ਤੌਰ …