ਇਸਲਾਮਾਬਾਦ, 26 ਮਈ
ਪਾਕਿਸਤਾਨ ਦੇ ਸਿਹਤ ਮੰਤਰੀ ਅਬਦੁਲ ਕਾਦਿਰ ਪਟੇਲ ਨੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਮੈਡੀਕਲ ਰਿਪੋਰਟ ਦਾ ਹਵਾਲਾ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਮਾਨਸਿਕ ਹਾਲਤ ਅਸਥਿਰ ਹੈ। ਇਹ ਜਾਣਕਾਰੀ ਮੀਡੀਆ ਰਿਪੋਰਟ ਵਿੱਚ ਦਿੱਤੀ ਗਈ ਹੈ। ਕਾਦਿਰ ਪਟੇਲ ਮੁਤਾਬਕ, ਇਸ ਮੈਡੀਕਲ ਰਿਪੋਰਟ ਤੋਂ ਪਤਾ ਚੱਲਦਾ ਹੈ ਕਿ ਉਹ ਸ਼ਰਾਬ ਦਾ ਬਹੁਤ ਜ਼ਿਆਦਾ ਸੇਵਨ ਕਰਦੇ ਹਨ ਅਤੇ ਉਨ੍ਹਾਂ ਦੀ ਮਾਨਸਿਕ ਹਾਲਤ ਅਸਥਿਰ ਹੈ। ਉਨ੍ਹਾਂ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਦੀ ਲੱਤ ਵਿੱਚ ਫਰੈਕਚਰ ਹੋਣ ਸਬੰਧੀ ਇਸ ਰਿਪੋਰਟ ਵਿੱਚ ਕੋਈ ਜਾਣਕਾਰੀ ਨਹੀਂ ਹੈ। ਇਹ ਜਾਣਕਾਰੀ ‘ਜੀਓ ਨਿਊਜ਼’ ਚੈਨਲ ਵਿੱਚ ਦਿੱਤੀ ਗਈ ਹੈ। ਕਾਦਿਰ ਪਟੇਲ ਸਾਬਕਾ ਪ੍ਰਧਾਨ ਮੰਤਰੀ ਦੀ 9 ਮਈ ਨੂੰ ਗ੍ਰਿਫ਼ਤਾਰੀ ਮਗਰੋਂ ਪਿਮਸ ਹਸਪਤਾਲ ਵਿੱਚ ਉਨ੍ਹਾਂ ਦੇ ਕਰਵਾਏ ਮੈਡੀਕਲ ਰਿਪੋਰਟ ਬਾਰੇ ਕਰਾਚੀ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। -ਏਐੱਨਆਈ
Source link
Asian Tribune Your Multilingual Newspaper covering World and local news News