Home / Punjabi News / ਇਰਾਨ ਨੇ ਜਾਸੂਸੀ ਦੇ ਦੋਸ਼ ’ਚ ਰੱਖਿਆ ਮੰਤਰਾਲੇ ਦੇ ਸਾਬਕਾ ਅਧਿਕਾਰੀ ਨੂੰ ਸਜ਼ਾ-ਏ-ਮੌਤ ਦਿੱਤੀ

ਇਰਾਨ ਨੇ ਜਾਸੂਸੀ ਦੇ ਦੋਸ਼ ’ਚ ਰੱਖਿਆ ਮੰਤਰਾਲੇ ਦੇ ਸਾਬਕਾ ਅਧਿਕਾਰੀ ਨੂੰ ਸਜ਼ਾ-ਏ-ਮੌਤ ਦਿੱਤੀ

ਦੁਬਈ, 14 ਜਨਵਰੀ

ਇਰਾਨ ਨੇ ਅੱਜ ਕਿਹਾ ਹੈ ਕਿ ਉਸ ਨੇ ਰੱਖਿਆ ਮੰਤਰਾਲੇ ਵਿਚ ਕੰਮ ਕਰਨ ਵਾਲੇ ਦੋਹਰੇ ਇਰਾਨੀ-ਬ੍ਰਿਟਿਸ਼ ਨਾਗਰਿਕ ਨੂੰ ਮੌਤ ਦੀ ਸਜ਼ਾ ਦਿੱਤੀ ਹੈ। ਦੇਸ਼ ਵਿਆਪੀ ਵਿਰੋਧ ਪ੍ਰਦਰਸ਼ਨਾਂ ਦੌਰਾਨ ਇਰਾਨ ਦੇ ਇਰਾਨੀ-ਬ੍ਰਿਟਿਸ਼ ਨਾਗਰਿਕ ਨੂੰ ਫਾਂਸੀ ਦੇਣ ਦੇ ਫੈਸਲੇ ਦੀ ਅੰਤਰਰਾਸ਼ਟਰੀ ਆਲੋਚਨਾ ਹੋਈ ਹੈ। ਇਰਾਨ ਦੀ ਨਿਆਂਪਾਲਿਕਾ ਨਾਲ ਜੁੜੀ ‘ਮੀਜ਼ਾਨ’ ਨਿਊਜ਼ ਏਜੰਸੀ ਨੇ ਅਲੀ ਰਜ਼ਾ ਅਕਬਰੀ ਨੂੰ ਫਾਂਸੀ ਦੇਣ ਬਾਰੇ ਜਾਣਕਾਰੀ ਦਿੱਤੀ। ਫਾਂਸੀ ਕਦੋਂ ਦਿੱਤੀ ਗਈ, ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ। ਕਿਹਾ ਜਾ ਰਿਹਾ ਹੈ ਕਿ ਉਸ ਨੂੰ ਕੁਝ ਦਿਨ ਪਹਿਲਾਂ ਹੀ ਫਾਂਸੀ ਦਿੱਤੀ ਗਈ ਸੀ। ਇਰਾਨ ਨੇ ਬਿਨਾਂ ਸਬੂਤ ਪੇਸ਼ ਕੀਤੇ ਅਕਬਰੀ ‘ਤੇ ਜਾਸੂਸੀ ਦਾ ਦੋਸ਼ ਲਗਾਇਆ ਸੀ ਕਿ ਉਹ ਬਰਤਾਨੀਆ ਦੀ ਐਮਆਈ-6 ਖੁਫੀਆ ਏਜੰਸੀ ਲਈ ਜਾਸੂਸੀ ਕਰਦਾ ਸੀ।


Source link

Check Also

ਕੇਕੇ ਯਾਦਵ ਨੇ ਪੰਜਾਬੀ ’ਵਰਸਿਟੀ ਦੇ ਵੀਸੀ ਵਜੋਂ ਅਹੁਦਾ ਸੰਭਾਲਿਆ

ਸਰਬਜੀਤ ਸਿੰਘ ਭੰਗੂ ਪਟਿਆਲਾ, 26 ਅਪਰੈਲ ਪੰਜਾਬ ਦੇ ਉਚੇਰੀ ਸਿੱਖਿਆ ਸਕੱਤਰ ਕਮਲ ਕਿਸ਼ੋਰ ਯਾਦਵ ਨੇ …