ਜਕਾਰਤਾ, 21 ਨਵੰਬਰ
ਇੰਡੋਨੇਸ਼ੀਆ ਦੇ ਮੁੱਖ ਟਾਪੂ ਜਾਵਾ ਵਿੱਚ ਅੱਜ 5.6 ਦੀ ਤੀਬਰਤਾ ਭੂਚਾਲ ਆਇਆ, ਜਿਸ ਨਾਲ ਦਰਜਨਾਂ ਇਮਾਰਤਾਂ ਨੂੰ ਨੁਕਸਾਨ ਪਹੁੰਚਿਆ ਅਤੇ ਲੋਕਾਂ ਨੂੰ ਆਪਣੀਆਂ ਜਾਨਾਂ ਬਚਾਉਣ ਲਈ ਗਲੀਆਂ ਵਿੱਚ ਖੜ੍ਹੇ ਹੋਣ ਲਈ ਮਜਬੂਰ ਹੋਣਾ ਪਿਆ। ‘ਏਜੰਸੀਆਂ’ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਭੂਚਾਲ ਵਿੱਚ ਘੱਟੋ-ਘੱਟ 56 ਲੋਕਾਂ ਦੀ ਜਾਨ ਚਲੀ ਗਈ ਅਤੇ 700 ਤੋਂ ਵੱਧ ਲੋਕ ਜ਼ਖਮੀ ਹੋਏ ਹਨ। ਅਮਰੀਕੀ ਭੂ-ਵਿਗਿਆਨ ਸਰਵੇਖਣ ਨੇ ਕਿਹਾ ਕਿ 5.6 ਦੀ ਤੀਬਰਤਾ ਵਾਲੇ ਭੂਚਾਲ ਦਾ ਕੇਂਦਰ ਪੱਛਮੀ ਜਾਵਾ ਸੂਬੇ ਦੇ ਸਿਆਨਜੂਰ ਖੇਤਰ ਵਿੱਚ ਧਰਤੀ ਵਿੱਚ 10 ਕਿਲੋਮੀਟਰ (6.2 ਮੀਲ) ਹੇਠਾਂ ਸੀ। -ਏਜੰਸੀਆਂ


Source link
Asian Tribune Your Multilingual Newspaper covering World and local news News