ਸਿਰਸਾ — ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਕਾਂਗਰਸ ‘ਤੇ ਤਿੱਖਾ ਸ਼ਬਦੀ ਹਮਲਾ ਬੋਲਿਆ ਹੈ। ਖੱਟੜ ਨੇ ਕਿਹਾ ਕਿ ਐਮਰਜੈਂਸੀ ਵਿਚ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਕਾਂਗਰਸ ਨੂੰ ਨਹੀਂ ਬਚਾ ਸਕੀ ਤਾਂ ਪ੍ਰਿਯੰਕਾ ਗਾਂਧੀ ਕਾਂਗਰਸ ਨੂੰ ਕਿਵੇਂ ਬਚਾਵੇਗੀ। ਖੱਟੜ ਭਾਜਪਾ ਪਾਰਟੀ ਵਲੋਂ ਆਯੋਜਿਤ ਇਕ ਸਮਾਰੋਹ ਵਿਚ ਬੋਲ ਰਹੇ ਸਨ। ਮੁੱਖ ਮੰਤਰੀ ਨੇ ਦੱਸਿਆ ਕਿ ਸੱਤਾਧਾਰੀ ਦਲ ਦਾ ਕੰਮ ਆਪਣੀਆਂ ਪ੍ਰਾਪਤੀਆਂ ਨੂੰ ਜਨਤਾ ਦੇ ਸਾਹਮਣੇ ਰੱਖਣਾ ਹੈ, ਜਦਕਿ ਵਿਰੋਧੀ ਧਿਰ ਦਾ ਕੰਮ ਉਨ੍ਹਾਂ ਦੀ ਆਲੋਚਨਾ ਕਰਨਾ। ਹੁਣ ਜਨਤਾ ਨੂੰ ਦੇਖਣਾ ਹੈ ਕਿ ਉਹ ਕਿਸ ਨੂੰ ਪਸੰਦ ਕਰਦੇ ਹਨ। ਉਨ੍ਹਾਂ ਨੇ ਟਿਕਟ ਵੰਡ ਦੇ ਸਵਾਲ ‘ਤੇ ਕਿਹਾ ਕਿ ਅਜੇ ਚੋਣਾਂ ਵਿਚ ਕਾਫੀ ਸਮਾਂ ਹੈ, ਪਾਰਟੀ ਪੱਧਰ ‘ਤੇ ਇਸ ਦਾ ਕੰਮ ਚਲ ਰਿਹਾ ਹੈ। ਉਨ੍ਹਾਂ ਨੇ ਇਨੈਲੋ ਸਮੇਤ ਕਿਸੇ ਹੋਰ ਦਲ ਨਾਲ ਭਾਜਪਾ ਦੇ ਗਠਜੋੜ ਦੀ ਗੱਲ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ।
ਖੱਟੜ ਨੇ ਕਿਹਾ ਕਿ ਭਾਜਪਾ ਵਿਕਾਸ ਦੇ ਨਾਂ ‘ਤੇ ਵੋਟ ਮੰਗੇਗੀ। ਉਨ੍ਹਾਂ ਨੇ ਪੁਲਵਾਮਾ ਘਟਨਾ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਪ੍ਰਧਾਨ ਮੰਤਰੀ ਨੇ ਦੇਸ਼ ਦੀ ਫੌਜ ਨੂੰ ਛੋਟ ਦਿੱਤੀ, ਜਿਸ ਦੀ ਬਦੌਲਤ ਪਾਕਿਸਤਾਨ ਦੇ ਅੱਤਵਾਦੀ ਕੈਂਪਾਂ ਨੂੰ ਢਹਿ-ਢੇਰੀ ਕੀਤਾ ਗਿਆ, ਜਿਸ ਦੀ ਪੂਰੀ ਦੁਨੀਆ ਨੇ ਸ਼ਲਾਘਾ ਕੀਤੀ ਹੈ। ਉਨ੍ਹਾਂ ਮੁਤਾਬਕ ਕੇਂਦਰ ਸਰਕਾਰ ਨੇ ਸਵਾਮੀਨਾਥ ਕਮਿਸ਼ਨ ਦੇ ਮੁੱਖ ਬਿੰਦੂਆਂ ਨੂੰ ਅਮਲੀਜਾਮਾ ਪਹਿਨਾਇਆ ਹੈ। ਹਰਿਆਣਾ ਸਰਕਾਰ 5 ਏਕੜ ਵਾਲੇ ਛੋਟੇ ਕਿਸਾਨਾਂ ਨੂੰ 6,000 ਦੀ ਮਦਦ ਦੇਵੇਗੀ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਹੋਲੀ ਦੇ ਤਿਉਹਾਰ ਦਾ ਆਪਣਾ ਹੀ ਮਹੱਤਵ ਹੈ, ਹੋਲੀ ਗਿਲੇ-ਸ਼ਿਕਵੇ ਦੂਹ ਕਰ ਕੇ ਮਤਭੇਦ ਮਿਟਾਉਣ ਦਾ ਤਿਉਹਾਰ ਹੈ।
Check Also
ਪੰਜਾਬ ਸਿਆਸਤ ‘ਚ ਆਇਆ ਭੂਚਾਲ, ਸੀਨੀਅਰ ‘ਅਕਾਲੀ’ ਆਗੂ ‘ਆਪ’ ‘ਚ ਹੋਇਆ ਸ਼ਾਮਲ; ਤਸਵੀਰਾਂ ਵਾਇਰਲ…
Shiromani Akali Dal News: ਪੰਜਾਬ ਦੀ ਸਿਆਸਤ ਵਿੱਚ 2027 ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਹੋਰ …
Asian Tribune Your Multilingual Newspaper covering World and local news News