ਇੰਸਟਾਗ੍ਰਾਮ ਕੰਟੈਂਟ ਕਰੀਏਟਰ ਸੁਖਪ੍ਰੀਤ ਸਿੰਘ ਉਰਫ਼ ਸੁੱਖ ਰਤੀਆ ਨੂੰ ਕਤਲ ਦੇ ਦੋਸ਼ਾਂ ਵਿੱਚ ਗ੍ਰਿਫ਼ਤਾਰ ਕੀਤਾ ਹੈ। ਦੋਸ਼ ਹੈ ਕਿ ਸੁਖਪ੍ਰੀਤ ਸਿੰਘ ਨੇ ਆਪਣੇ ਮਾਮੇ ਦੇ ਮੁੰਡੇ ਨਾਲ ਗੁਰਪ੍ਰੀਤ ਸਿੰਘ ਨਾਲ ਮਿਲ ਕੇ ਨਵੀਂ ਮੁੰਬਈ ਵਿੱਚ ਸੁਪਾਰੀ ਲੈ ਕੇ ਇੱਕ ਔਰਤ ਦੀ ਹੱਤਿਆ ਨੂੰ ਅੰਜਾਮ ਦਿੱਤਾ ਹੈ। ਸੁੱਖ ਰਤੀਆ ਦੇ ਇੰਸਟਾਗ੍ਰਾਮ ‘ਤੇ 525 ਹਜ਼ਾਰ ਤੋਂ ਵੱਧ ਫਾਲੋਅਰਜ਼ ਹਨ।ਹਰਿਆਣਾ ਦੇ ਫਤਿਹਾਬਾਦ ਜ਼ਿਲ੍ਹੇ ਦੇ ਰਹਿਣ ਵਾਲੇ ਇਨ੍ਹਾਂ ਦੋਵਾਂ ਭਰਾਵਾਂ ਨੇ 18 ਮਈ ਨੂੰ ਇੱਕ ਔਰਤ ਦਾ ਗਲਾ ਵੱਢ ਕੇ ਕਤਲ ਕਰ ਦਿੱਤਾ ਸੀ। ਦੋਵੇਂ ਕਤਲ ਕਰਨ ਵਾਲੇ ਭਰਾਵਾਂ ਨੂੰ ਨੋਇਡਾ ਐਸਟੀਐਫ ਨੇ ਸੂਰਜਪੁਰ ਇਲਾਕੇ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਦੋਵਾਂ ਖ਼ਿਲਾਫ਼ ਸਾਗਰੀ ਨਵੀਂ ਮੁੰਬਈ ਵਿੱਚ ਧਾਰਾ 103 (1), 61 (2) ਬੀਐਨਐਸ ਤਹਿਤ ਕੇਸ ਦਰਜ ਕੀਤਾ ਗਿਆ ਹੈ। ਨੋਇਡਾ ਐਸਟੀਐਫ ਨੇ ਉਸਨੂੰ ਗ੍ਰਿਫ਼ਤਾਰ ਕਰਕੇ ਨਵੀਂ ਮੁੰਬਈ ਪੁਲਿਸ ਦੇ ਹਵਾਲੇ ਕਰ ਦਿੱਤਾ ਹੈ।
Source link
Asian Tribune Your Multilingual Newspaper covering World and local news News