Amritsar News: ਅੰਮ੍ਰਿਤਸਰ ਦੇ ਕੋਰਟ ਰੋਡ ‘ਤੇ ਸਥਿਤ ਹੋਟਲ ਕਿੰਗਜ਼ ਰੂਟ ‘ਤੇ ਇੱਕ ਵਿਆਹੁਤਾ ਔਰਤ ਦੇ ਸ਼ੱਕੀ ਹਾਲਾਤਾਂ ਵਿੱਚ ਕਤਲ ਨੇ ਇਲਾਕੇ ਵਿੱਚ ਹੜਕੰਪ ਮਚਾ ਦਿੱਤਾ ਹੈ। ਮ੍ਰਿਤਕਾ ਦੀ ਪਛਾਣ ਪ੍ਰਭਜੋਤ ਕੌਰ ਵਜੋਂ ਹੋਈ ਹੈ, ਜੋ ਕਿ ਗੁਰਦਾਸਪੁਰ ਦੇ ਪਿੰਡ ਵੜੈਚ ਦੀ ਰਹਿਣ ਵਾਲੀ ਹੈ। ਪੁਲਿਸ ਅਨੁਸਾਰ, ਔਰਤ ਦਾ ਪਤੀ ਮਨਦੀਪ ਸਿੰਘ ਢਿੱਲੋਂ ਘਟਨਾ ਤੋਂ ਬਾਅਦ ਫਰਾਰ ਹੈ ਅਤੇ ਉਸ ‘ਤੇ ਕਤਲ ਦਾ ਸ਼ੱਕ ਹੈ।
ਦੱਸ ਦੇਈਏ ਕਿ ਬੀਤੇ ਲੰਬੇ ਸਮੇਂ ਤੋਂ ਆਸਟ੍ਰੇਲੀਆ ਵਿੱਚ ਰਹੇ ਪਤੀ-ਪਤਨੀ ਇੱਥੇ ਇੱਕ ਪਰਿਵਾਰਕ ਸਮਾਗਮ ਲਈ ਆਏ ਸੀ। ਉਹ ਦੋਵੇਂ ਹੋਟਲ ਵਿੱਚ ਰੁਕੇ ਸੀ।
ਮ੍ਰਿਤਕਾ ਦੇ ਭਰਾ ਲਵਪ੍ਰੀਤ ਸਿੰਘ ਨੇ ਮੀਡੀਆ ਨੂੰ ਦੱਸਿਆ ਕਿ ਉਸਦੀ ਭੈਣ ਦਾ ਵਿਆਹ ਸੱਤ ਸਾਲ ਪਹਿਲਾਂ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਜੇਠੂਵਾਲ ਵਿੱਚ ਹੋਇਆ ਸੀ। ਸ਼ੁਰੂਆਤੀ ਸਾਲਾਂ ਵਿੱਚ ਸਭ ਕੁਝ ਠੀਕ ਚੱਲਿਆ, ਪਰ ਬਾਅਦ ਵਿੱਚ, ਉਸਦੇ ਪਤੀ ਦੇ ਸ਼ੱਕ ਕਾਰਨ ਘਰੇਲੂ ਝਗੜੇ ਵਧਣ ਲੱਗੇ। ਲਵਪ੍ਰੀਤ ਸਿੰਘ ਦੇ ਅਨੁਸਾਰ, ਇਹ ਜੋੜਾ ਕੁਝ ਸਮੇਂ ਤੋਂ ਆਸਟ੍ਰੇਲੀਆ ਵਿੱਚ ਰਹਿ ਰਿਹਾ ਸੀ ਅਤੇ ਹਾਲ ਹੀ ਵਿੱਚ ਇੱਕ ਪਰਿਵਾਰਕ ਧਾਰਮਿਕ ਸਮਾਰੋਹ ਲਈ ਭਾਰਤ ਵਾਪਸ ਆਇਆ ਸੀ।
ਮ੍ਰਿਤਕਾ ਦੇ ਪਿਤਾ ਮੱਖਣ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਧੀ ਦਾ ਵਿਆਹ ਇੱਕ ਅਮੀਰ ਪਰਿਵਾਰ ਵਿੱਚ ਹੋਇਆ ਸੀ ਅਤੇ ਲੰਬੇ ਸਮੇਂ ਤੋਂ ਕੋਈ ਅਣਬਣ ਨਹੀਂ ਸੀ। ਇਸ ਦੁਖਦਾਈ ਘਟਨਾ ਨਾਲ ਪਰਿਵਾਰ ਨੂੰ ਬਹੁਤ ਸਦਮਾ ਲੱਗਾ ਹੈ, ਖਾਸ ਕਰਕੇ ਛੇ ਤੋਂ ਸੱਤ ਮਹੀਨਿਆਂ ਦੇ ਬੱਚੇ ਲਈ, ਜੋ ਹੁਣ ਮਾਪਿਆਂ ਤੋਂ ਬਿਨਾਂ ਹੈ।
ਏਸੀਪੀ ਲਖਵਿੰਦਰ ਸਿੰਘ: 112 ਤੇ ਸੂਚਨਾ, ਪੁਲਿਸ ਨੇ ਤੁਰੰਤ ਜਾਂਚ ਸ਼ੁਰੂ ਕੀਤੀ
ਇਸ ਮਾਮਲੇ ਤੇ ਏਸੀਪੀ ਲਖਵਿੰਦਰ ਸਿੰਘ ਕਲੇਰ ਨੇ ਜਾਣਕਾਰੀ ਦਿੰਦੇ ਹੋਏ, ਨੇ ਕਿਹਾ ਕਿ 112 ਨੂੰ ਦੁਪਹਿਰ 1:30 ਵਜੇ ਦੇ ਕਰੀਬ ਇੱਕ ਫੋਨ ਆਇਆ ਜਿਸ ਵਿੱਚ ਉਨ੍ਹਾਂ ਨੂੰ ਸੂਚਿਤ ਕੀਤਾ ਗਿਆ ਕਿ ਕੋਰਟ ਰੋਡ ‘ਤੇ ਇੱਕ ਹੋਟਲ ਵਿੱਚ ਇੱਕ ਔਰਤ ਦੀ ਲਾਸ਼ ਮਿਲੀ ਹੈ। ਪੁਲਿਸ ਤੁਰੰਤ ਮੌਕੇ ‘ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਮੁੱਢਲੀ ਜਾਂਚ ਵਿੱਚ ਪਤਾ ਲੱਗਾ ਹੈ ਕਿ ਮ੍ਰਿਤਕ ਅਤੇ ਉਸਦੇ ਪਤੀ ਵਿੱਚ ਅਕਸਰ ਝਗੜਾ ਹੁੰਦਾ ਰਹਿੰਦਾ ਸੀ।
ਮ੍ਰਿਤਕ ਦੇ ਪਰਿਵਾਰ ਦੇ ਬਿਆਨਾਂ ਦੇ ਆਧਾਰ ‘ਤੇ ਪੁਲਿਸ ਨੇ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ ਅਤੇ ਫਰਾਰ ਮੁਲਜ਼ਮ ਦੀ ਭਾਲ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ। ਅਧਿਕਾਰੀਆਂ ਨੇ ਕਿਹਾ ਕਿ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਮੁਲਜ਼ਮ ਨੂੰ ਜਲਦੀ ਤੋਂ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਹੋਰ ਪੜ੍ਹੋ
Source link
Asian Tribune Your Multilingual Newspaper covering World and local news News