Home / Punjabi News / ਈਡੀ ਵੱਲੋਂ ਯੰਗ ਇੰਡੀਅਨ ਦਾ ਦਫ਼ਤਰ ਸੀਲ

ਈਡੀ ਵੱਲੋਂ ਯੰਗ ਇੰਡੀਅਨ ਦਾ ਦਫ਼ਤਰ ਸੀਲ

ਨਵੀਂ ਦਿੱਲੀ, 3 ਅਗਸਤ

ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਕਰ ਰਹੀ ਐਨਫੋਰਸਮੈਂਟ ਡਾਇਰੈਕਟਰ (ਈਡੀ) ਨੇ ਕਾਂਗਰਸ ਦੀ ਮਾਲਕੀ ਵਾਲੇ ਨੈਸ਼ਨਲ ਹੈਰਾਲਡ ਦੇ ਦਿੱਲੀ ਸਥਿਤ ਦਫ਼ਤਰ ਵਿੱਚ ਯੰਗ ਇੰਡੀਅਨ ਦੀਆਂ ਇਮਾਰਤਾਂ ਨੂੰ ਆਰਜ਼ੀ ਤੌਰ ‘ਤੇ ਸੀਲ ਕਰ ਦਿੱਤਾ ਹੈ। ਅਧਿਕਾਰਿਤ ਸੂਤਰਾਂ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਸਬੂਤਾਂ ਨੂੰ ਸੁਰੱਖਿਅਤ ਰੱਖਣ ਲਈ ਇਮਾਰਤਾਂ ਨੂੰ ਆਰਜ਼ੀ ਤੌਰ ‘ਤੇ ਸੀਲ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੰਗਲਵਾਰ ਨੂੰ ਛਾਪੇ ਦੌਰਾਨ ਇਹ ਸਬੂਤ ਇਕੱਠੇ ਨਹੀਂ ਕੀਤੇ ਜਾ ਸਕੇ ਸਨ ਕਿਉਂਕਿ ਅਧਿਕਾਰਿਤ ਨੁਮਾਇੰਦੇ ਮੌਜੂਦ ਨਹੀਂ ਸਨ। ਸੂਤਰਾਂ ਨੇ ਦੱਸਿਆ ਕਿ ਨੈਸ਼ਨਲ ਹੈਰਾਲਡ ਦਫ਼ਤਰ ਦਾ ਬਾਕੀ ਹਿੱਸਾ ਖੁੱਲ੍ਹਾ ਹੈ। -ਪੀਟੀਆਈ


Source link

Check Also

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਸਵੀਂ ਦੇ ਨਤੀਜੇ ਦਾ ਐਲਾਨ 18 ਨੂੰ

ਦਰਸ਼ਨ ਸਿੰਘ ਸੋਢੀ ਮੁਹਾਲੀ, 17 ਅਪਰੈਲ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਇਸ ਸਾਲ ਮਾਰਚ ਮਹੀਨੇ …