Home / Punjabi News / ਈ.ਡੀ. ਨੇ ਰਾਬਰਟ ਵਡੇਰਾ ਨੂੰ ਹਿਰਾਸਤ ‘ਚ ਲੈ ਕੇ ਪੁੱਛ-ਗਿੱਛ ਦੀ ਮਨਜ਼ੂਰੀ ਮੰਗੀ

ਈ.ਡੀ. ਨੇ ਰਾਬਰਟ ਵਡੇਰਾ ਨੂੰ ਹਿਰਾਸਤ ‘ਚ ਲੈ ਕੇ ਪੁੱਛ-ਗਿੱਛ ਦੀ ਮਨਜ਼ੂਰੀ ਮੰਗੀ

ਈ.ਡੀ. ਨੇ ਰਾਬਰਟ ਵਡੇਰਾ ਨੂੰ ਹਿਰਾਸਤ ‘ਚ ਲੈ ਕੇ ਪੁੱਛ-ਗਿੱਛ ਦੀ ਮਨਜ਼ੂਰੀ ਮੰਗੀ

ਨਵੀਂ ਦਿੱਲੀ— ਧਨ ਸੋਧ ਦੇ ਇਕ ਮਾਮਲੇ ‘ਚ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਵੀਰਵਾਰ ਨੂੰ ਰਾਬਰਟ ਵਡੇਰਾ ਨੂੰ ਹਿਰਾਸਤ ‘ਚ ਲੈ ਕੇ ਪੁੱਛ-ਗਿੱਛ ਦੀ ਮੰਗ ਕੀਤੀ ਹੈ। ਜਾਂਚ ਏਜੰਸੀ ਨੇ ਜਸਟਿਸ ਅਰਵਿੰਦ ਕੁਮਾਰ ਦੇ ਸਾਹਮਣੇ ਵਡੇਰਾ ਨੂੰ ਹਿਰਾਸਤ ‘ਚ ਲੈ ਕੇ ਪੁੱਛ-ਗਿੱਛ ਦੀ ਮੰਗ ਕੀਤੀ। ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੇ ਜੀਜੇ ਵਡੇਰਾ ‘ਤੇ ਲੰਡਨ ਸਥਿਤ 12, ਬ੍ਰਾਇੰਸਟਨ ਸਕਵਾਇਰ ‘ਚ 19 ਲੱ ਪਾਊਂਡ ‘ਚ ਜਾਇਦਾਦ ਦੀ ਖਰੀਦ ‘ਚ ਧਨ ਸੋਧ ਦਾ ਦੋਸ਼ ਹੈ।
ਦਿੱਲੀ ਦੀ ਅਦਾਲਤ ਨੇ 27 ਮਾਰਚ ਤੱਕ ਵਡੇਰਾ ਨੂੰ ਗ੍ਰਿਫਤਾਰੀ ਤੋਂ ਅੰਤਰਿਮ ਸੁਰੱਖਿਆ ਪ੍ਰਦਾਨ ਕੀਤੀ ਸੀ। ਵਡੇਰਾ ਵਲੋਂ ਪੇਸ਼ ਹੋਏ ਸੀਨੀਅਰ ਐਡਵੋਕੇਟ ਟੀ.ਐੱਸ. ਤੁਲਸੀ ਨੇ ਉਨ੍ਹਾਂ ਵਿਰੁੱਧ ਸਾਰੇ ਦੋਸ਼ਾਂ ਦਾ ਖੰਡਨ ਕੀਤਾ ਹੈ ਅਤੇ ਕਿਹਾ ਕਿ ਕੋਰਟ ਵਲੋਂ ਦਿੱਤੀ ਗਈ ਆਜ਼ਾਦੀ ਦਾ ਉਨ੍ਹਾਂ ਨੇ ਗਲਤ ਇਸਤੇਮਾਲ ਨਹੀਂ ਕੀਤਾ ਹੈ।

Check Also

ਪੰਜਾਬ ਪੁਲੀਸ ਨੇ ਜੰਮੂ ਕਸ਼ਮੀਰ ’ਚ ਵਾਰਦਾਤ ਕਾਰਨ ਤੋਂ ਪਹਿਲਾਂ ਅਤਿਵਾਦੀ ਨੂੰ ਕਾਬੂ ਕੀਤਾ

ਚੰਡੀਗੜ੍ਹ, 23 ਅਪਰੈਲ ਪੰਜਾਬ ਪੁਲੀਸ ਨੇ ਅਤਿਵਾਦੀ ਨੂੰ ਗ੍ਰਿਫਤਾਰ ਕੀਤਾ ਹੈ, ਜਿਸ ਨੂੰ ਕਥਿਤ ਤੌਰ …