Home / Punjabi News / ਉਪ ਰਾਸ਼ਟਰਪਤੀ ਚੋਣ: ਮਾਰਗਰੇਟ ਅਲਵਾ ਵੱਲੋਂ ਸੰਸਦ ਮੈਂਬਰਾਂ ਨੂੰ ਬਿਨਾਂ ਕਿਸੇ ਡਰ, ਸਿਆਸੀ ਦਬਾਅ ਦੇ ਵੋਟ ਪਾਉਣ ਦੀ ਅਪੀਲ

ਉਪ ਰਾਸ਼ਟਰਪਤੀ ਚੋਣ: ਮਾਰਗਰੇਟ ਅਲਵਾ ਵੱਲੋਂ ਸੰਸਦ ਮੈਂਬਰਾਂ ਨੂੰ ਬਿਨਾਂ ਕਿਸੇ ਡਰ, ਸਿਆਸੀ ਦਬਾਅ ਦੇ ਵੋਟ ਪਾਉਣ ਦੀ ਅਪੀਲ

ਨਵੀਂ ਦਿੱਲੀ, 4 ਅਗਸਤ

ਉਪ ਰਾਸ਼ਟਰਪਤੀ ਚੋਣਾਂ ਵਿੱਚ ਵਿਰੋਧੀ ਧਿਰ ਦੀ ਸਾਂਝੀ ਉਮੀਦਵਾਰ ਮਾਰਗਰੇਟ ਅਲਵਾ ਨੇ ਵੀਰਵਾਰ ਨੂੰ ਸੰਸਦ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਬਿਨਾਂ ਕਿਸੇ ਡਰ ਜਾਂ ਸਿਆਸੀ ਦਬਾਅ ਦੇ ਵੋਟ ਪਾਉਣ। ਉਪ ਰਾਸ਼ਟਰਪਤੀ ਦੀ ਚੋਣ ਲਈ ਵੋਟਾਂ 6 ਅਗਸਤ ਨੂੰ ਪੈਣਗੀਆਂ। ਵੀਡੀਓ ਅਪੀਲ ਵਿੱਚ ਉਨ੍ਹਾਂ ਦਾਅਵਾ ਕੀਤਾ ਕਿ ਉਹ ‘ਬਿਹਤਰ ਉਮੀਦਵਾਰ’ ਹਨ ਕਿਉਂਕਿ ਉਨ੍ਹਾਂ ਕੋਲ ਤਜਰਬਾ ਹੈ ਅਤੇ ਉਹ ਕੌਮੀ ਹਿੱਤ ਦੇ ਮੁੱਦਿਆਂ ‘ਤੇ ਸਹਿਮਤੀ ਬਣਾਉਣ ਲਈ ਵਚਨਬੱਧ ਹੋਣ ਦੇ ਨਾਲ ਨਾਲ ਨਿਰਪੱਖਤਾ ਨਾਲ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਉਹ ਸੰਸਦ ਦੇ ਹਰੇਕ ਮੈਂਬਰ ਨੂੰ 6 ਅਗਸਤ ਨੂੰ ਹੋਣ ਵਾਲੀਆਂ ਚੋਣਾਂ ਵਿੱਚ ਬਿਨਾਂ ਕਿਸੇ ਡਰ ਦੇ ਉਨ੍ਹਾਂ (ਖੁਦ)ਨੂੰ ਵੋਟ ਪਾਉਣ ਦੀ ਅਪੀਲ ਕਰਦੇ ਹਨ। ਉਨ੍ਹਾਂ ਕਿਹਾ ਕਿ ਜੇ ਉਹ ਉਨ੍ਹਾਂ ਦੇ ਸਮਰਥਨ ਨਾਲ ਉਪ ਰਾਸ਼ਟਰਪਤੀ ਚੁਣੇ ਜਾਂਦੇ ਹਨ ਤਾਂ ਉਹ ਕੌਮੀ ਹਿਤ ਦੇ ਮੁੱਦਿਆਂ ‘ਤੇ ਸਹਿਮਤੀ ਬਣਾਉਣ ਤੇ ਉਨ੍ਹਾਂ ਨਾਲ ਮਿਲ ਕੇ ਅਤੇ ਸੰਸਦ ਦੀ ਸ਼ਾਨ ਬਹਾਲ ਕਰਨ ਲਈ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਵੱਡੀ ਗਿਣਤੀ ਵਿਚ ਸਿਆਸੀ ਪਾਰਟੀਆਂ ਦੇ ਸਮਰਥਨ ਤੋਂ ਬਾਅਦ ਭਾਰਤ ਦੇ ਉਪ ਰਾਸ਼ਟਰਪਤੀ ਦੇ ਅਹੁਦੇ ਲਈ ਚੋਣ ਵਿਚ ਉਮੀਦਵਾਰ ਬਣਨਾ ਉਨ੍ਹਾਂ ਲਈ ਮਾਣ ਤੇ ਸਨਮਾਨ ਦੀ ਗੱਲ ਹੈ। – ਏਜੰਸੀ


Source link

Check Also

ਭਾਰਤ ਨੇ 37 ਕਰੋੜ ਡਾਲਰ ਦੇ ਸੌਦੇ ਤਹਿਤ ਫਿਲਪੀਨਜ਼ ਨੂੰ ਬ੍ਰਹਮੋਸ ਸੁਪਰਸੋਨਿਕ ਕਰੂਜ਼ ਮਿਜ਼ਾਈਲਾਂ ਵੇਚੀਆਂ

ਮਨੀਲਾ, 19 ਅਪਰੈਲ ਭਾਰਤ ਨੇ 2022 ਵਿੱਚ ਦਸਤਖਤ ਕੀਤੇ 37.5 ਕਰੋੜ ਡਾਲਰ ਦੇ ਸੌਦੇ ਤਹਿਤ …