Home / Punjabi News / ਉਮੇਸ਼ ਪਾਲ ਹੱਤਿਆ ਕਾਂਡ: ਅਤੀਕ ਅਹਿਮਦ ਤੇ ਉਸ ਦੇ ਭਰਾ ਨੂੰ ਪ੍ਰਯਾਗਰਾਜ ਦੀ ਅਦਾਲਤ ਨੇ 14 ਦਿਨ ਦੇ ਜੁਡੀਸ਼ਲ ਰਿਮਾਂਡ ’ਤੇ ਭੇਜਿਆ

ਉਮੇਸ਼ ਪਾਲ ਹੱਤਿਆ ਕਾਂਡ: ਅਤੀਕ ਅਹਿਮਦ ਤੇ ਉਸ ਦੇ ਭਰਾ ਨੂੰ ਪ੍ਰਯਾਗਰਾਜ ਦੀ ਅਦਾਲਤ ਨੇ 14 ਦਿਨ ਦੇ ਜੁਡੀਸ਼ਲ ਰਿਮਾਂਡ ’ਤੇ ਭੇਜਿਆ

ਪ੍ਰਯਾਗਰਾਜ, 13 ਅਪਰੈਲ

ਮਾਫੀਆ ਅਤੇ ਸਾਬਕਾ ਸੰਸਦ ਮੈਂਬਰ ਅਤੀਕ ਅਹਿਮਦ ਅਤੇ ਉਸ ਦੇ ਭਰਾ ਅਸ਼ਰਫ ਨੂੰ ਉਮੇਸ਼ ਪਾਲ ਕਤਲ ਕੇਸ ਵਿੱਚ ਅੱਜ ਪ੍ਰਯਾਗਰਾਜ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਤੀਕ ਅਤੇ ਅਸ਼ਰਫ਼ ਨੂੰ ਸਵੇਰੇ ਕਰੀਬ 11.10 ਵਜੇ ਚੀਫ਼ ਜੁਡੀਸ਼ਲ ਮੈਜਿਸਟਰੇਟ ਦਿਨੇਸ਼ ਗੌਤਮ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ। ਅਤੀਕ ਨੂੰ ਉਮੇਸ਼ ਪਾਲ ਕਤਲ ਕੇਸ ਵਿੱਚ ਪੇਸ਼ ਹੋਣ ਲਈ ਗੁਜਰਾਤ ਦੀ ਉੱਚ ਸੁਰੱਖਿਆ ਵਾਲੀ ਸਾਬਰਮਤੀ ਕੇਂਦਰੀ ਜੇਲ੍ਹ ਤੋਂ ਪ੍ਰਯਾਗਰਾਜ ਲਿਆਂਦਾ ਗਿਆ ਸੀ। ਉਸ ਦੇ ਭਰਾ ਖ਼ਾਲਿਦ ਅਜ਼ੀਮ ਉਰਫ਼ ਅਸ਼ਰਫ਼ ਨੂੰ ਬਰੇਲੀ ਦੀ ਜੇਲ੍ਹ ਤੋਂ ਸੜਕ ਰਾਹੀਂ ਪ੍ਰਯਾਗਰਾਜ ਲਿਆਂਦਾ ਗਿਆ। ਇਸ ਦੌਰਾਨ ਦੋਵਾਂ ਦਾ 14 ਦਿਨ ਲਈ ਜੁਡੀਸ਼ਲ ਰਿਮਾਂਡ ਦੇ ਦਿੱਤਾ।


Source link

Check Also

ਭਾਰਤ ਨੇ 37 ਕਰੋੜ ਡਾਲਰ ਦੇ ਸੌਦੇ ਤਹਿਤ ਫਿਲਪੀਨਜ਼ ਨੂੰ ਬ੍ਰਹਮੋਸ ਸੁਪਰਸੋਨਿਕ ਕਰੂਜ਼ ਮਿਜ਼ਾਈਲਾਂ ਵੇਚੀਆਂ

ਮਨੀਲਾ, 19 ਅਪਰੈਲ ਭਾਰਤ ਨੇ 2022 ਵਿੱਚ ਦਸਤਖਤ ਕੀਤੇ 37.5 ਕਰੋੜ ਡਾਲਰ ਦੇ ਸੌਦੇ ਤਹਿਤ …