ਕਬੱਡੀ ਖਿਡਾਰੀ ਨਰਿੰਦਰ ਸਿੰਘ ਨੂੰ ਬਿੱਟੂ ਦੁਗਾਲ ਦੇ ਨਾਂਅ ਤੋਂ ਹੀ ਮਸ਼ਹੂਰ ਸੀ ਅਤੇ ਉਸ ਦੀ ਖੇਡ ਦੇ ਕੌਮਾਂਤਰੀ ਪੱਧਰ ‘ਤੇ ਚਰਚੇ ਸਨ। ਬਿੱਟੂ ਦੁਗਾਲ ਨੇ ਅਕਾਲੀ-ਭਾਜਪਾ ਸਰਕਾਰ ਵੱਲੋਂ ਕਰਵਾਏ ਪਹਿਲੇ ਵਿਸ਼ਵ ਕਬੱਡੀ ਕੱਪ ਤੋਂ ਆਪਣੀ ਪਛਾਣ ਬਣਾਈ ਸੀ।
ਚੰਡੀਗੜ੍ਹ: ਮੁਹਾਲੀ ਦੇ ਨਿਜੀ ਹਸਪਤਾਲ ਵਿੱਚ ਜ਼ਿੰਦਗੀ ਤੇ ਮੌਤ ਦੀ ਲੜਾਈ ਲੜ ਰਹੇ ਮਸ਼ਹੂਰ ਕਬੱਡੀ ਖਿਡਾਰੀ ਬਿੱਟੂ ਦੁਗਾਲ ਦੀ ਮੌਤ ਹੋਣ ਦੀ ਖ਼ਬਰ ਹੈ। ਦੁਗਾਲ ਦੀ ਮੌਤ ਦੀ ਖ਼ਬਰ ਬਾਹਰ ਆਉਂਦੇ ਹੀ ਕਬੱਡੀ ਖੇਡ ਪ੍ਰੇਮੀਆਂ ਵਿੱਚ ਸੋਗ ਦੀ ਲਹਿਰ ਦੌੜ ਗਈ। ਬਿੱਟੂ ਦੇ ਪ੍ਰਸ਼ੰਸਕਾਂ ਤੋਂ ਇਲਾਵਾ ਸਾਬਕਾ ਉਪ ਮੁੱਖ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਉਸ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ।
ਬੀਤੀ 16 ਅਪ੍ਰੈਲ ਨੂੰ ਬਿੱਟੂ ਨੂੰ ਅਚਾਨਕ ਸਿਰ ‘ਚ ਦਰਦ ਮਹਿਸੂਸ ਹੋਇਆ ਸੀ। ਇਸ ਮਗਰੋਂ ਉਸ ਨੂੰ ਪਟਿਆਲਾ ਦੇ ਨਿੱਜੀ ਹਸਪਤਾਲ ਲਿਜਾਇਆ ਗਿਆ ਤਾਂ ਉੱਥੇ ਡਾਕਟਰਾਂ ਨੇ ਉਸ ਦੇ ਦਿਮਾਗ ਦੀ ਨਾੜੀ ਫਟਣ ਦਾ ਇਲਾਜ ਸ਼ੁਰੂ ਕਰ ਦਿੱਤਾ। ਹਾਲਤ ‘ਚ ਸੁਧਾਰ ਨਾ ਦੇਖ ਡਾਕਟਰਾਂ ਨੇ ਬਿੱਟੂ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਲਈ ਰੈਫਰ ਕਰ ਦਿੱਤਾ। ਡਾਕਟਰ ਬਿੱਟੂ ਦਾ ਲਗਾਤਾਰ ਇਲਾਜ ਕਰ ਰਹੇ ਸਨ, ਪਰ ਉਸ ਨੂੰ ਬਚਾ ਨਾ ਸਕੇ।ਕਬੱਡੀ ਖਿਡਾਰੀ ਨਰਿੰਦਰ ਸਿੰਘ ਨੂੰ ਬਿੱਟੂ ਦੁਗਾਲ ਦੇ ਨਾਂਅ ਤੋਂ ਹੀ ਮਸ਼ਹੂਰ ਸੀ ਅਤੇ ਉਸ ਦੀ ਖੇਡ ਦੇ ਕੌਮਾਂਤਰੀ ਪੱਧਰ ‘ਤੇ ਚਰਚੇ ਸਨ। ਬਿੱਟੂ ਦੁਗਾਲ ਨੇ ਅਕਾਲੀ-ਭਾਜਪਾ ਸਰਕਾਰ ਵੱਲੋਂ ਕਰਵਾਏ ਪਹਿਲੇ ਵਿਸ਼ਵ ਕਬੱਡੀ ਕੱਪ ਤੋਂ ਆਪਣੀ ਪਛਾਣ ਬਣਾਈ ਸੀ। ਇਸ ਤੋਂ ਬਾਅਦ ਬਿੱਟੂ ਦੀ ਪ੍ਰਸਿੱਧੀ ਚਹੁੰ ਪਾਸੇ ਫੈਲ ਗਈ। ਕਬੱਡੀ ਮੇਲਿਆਂ ਤੋਂ ਇਲਾਵਾ ਕਈ ਪੰਜਾਬੀ ਗੀਤਾਂ ਵਿੱਚ ਵੀ ਬਿੱਟੂ ਦੀ ਖੇਡ ਦੀ ਮਿਸਾਲ ਦਿੱਤੀ ਜਾਂਦੀ ਹੈ।
Asian Tribune Your Multilingual Newspaper covering World and local news News