ਚੰਡੀਗੜ੍ਹ: ਉੱਘੇ ਪੰਜਾਬੀ ਸਾਹਿਤਕਾਰ ਅਤੇ ਮਹਿਰਮ ਗਰੁੱਪ ਦੇ ਮੁੱਖ ਸੰਪਾਦਕ ਬੀ.ਐਸ ਬੀਰ ਦਾ ਅੱਜ ਦੇਹਾਂਤ ਹੋ ਗਿਆ। ਉਹ ਲੰਬੇ ਸਮੇਂ ਤੋਂ ਬੀਮਾਰ ਸਨ ਅਤੇ ਉਹਨਾਂ ਨੇ ਅੱਜ ਸਵੇਰੇ ਮੋਹਾਲੀ ਦੇ ਨਿੱਜੀ ਹਸਪਤਾਲ ਵਿਚ ਆਖਰੀ ਸਾਹ ਲਏ। ਸ੍ਰੀ ਬੀਰ ਆਪਣੇ ਪਿੱਛੇ ਪਤਨੀ, ਦੋ ਪੁੱਤਰ ਅਤੇ ਇੱਕ ਧੀ ਛੱਡ ਗਏ ਹਨ।
ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੀ.ਐਸ. ਬੀਰ ਦੀ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਆਪਣੇ ਸ਼ੋਕ ਸੰਦੇਸ਼ ਵਿਚ ਮੁੱਖ ਮੰਤਰੀ ਨੇ ਸ੍ਰੀ ਬੀਰ ਵੱਲੋਂ ਪੰਜਾਬੀ ਸਾਹਿਤ, ਭਾਸ਼ਾ ਅਤੇ ਸੱਭਿਆਚਾਰ ਨੂੰ ਬੜ੍ਹਾਵਾ ਦੇਣ ਲਈ ਦਿੱਤੇ ਵਿਲੱਖਣ ਯੋਗਦਾਨ ਨੂੰ ਯਾਦ ਕੀਤਾ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉੱਘੇ ਪੰਜਾਬੀ ਸਾਹਿਤਕਾਰ ਅਤੇ ਪੱਤਰਕਾਰ ਦੇ ਵਿਛੋੜੇ ਨਾਲ ਪੱਤਰਕਾਰੀ ਅਤੇ ਸਾਹਿਤਕ ਭਾਈਚਾਰੇ ਨੂੰ ਵੱਡਾ ਨੁਕਸਾਨ ਹੋਇਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਬੀ.ਐਸ. ਬੀਰ ਇੱਕ ਬਹੁ-ਪੱਖੀ ਸਖਸ਼ੀਅਤ ਹੋਣ ਦੇ ਨਾਲ ਨਾਲ ਬਹੁਤ ਵਧੀਆ ਵਿਅਕਤੀ ਸਨ ਜਿਨ੍ਹਾਂ ਨੇ ਪੰਜਾਬੀਆਂ ਦੇ ਦਿੱਲ ਅਤੇ ਦਿਮਾਗ ਉੱਤੇ ਆਪਣੀ ਡੂੰਘੀ ਛਾਪ ਛੱਡੀ ਹੈ। ਮੁੱਖ ਮੰਤਰੀ ਨੇ ਪੀੜਤ ਪਰਿਵਾਰ ਦੇ ਮੈਂਬਰਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ।
ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਵੀ ਸ੍ਰੀ ਬੀਰ ਦੀ ਮੌਤ ਉੱਤੇ ਦੁੱਖ ਪ੍ਰਗਟ ਕਰਦਿਆਂ ਉਨ੍ਹਾਂ ਵੱਲੋਂ ਪੰਜਾਬੀ ਪੱਤਰਕਾਰੀ ਵਿਚ ਦਿੱਤੇ ਯੋਗਦਾਨ ਨੂੰ ਯਾਦ ਕੀਤਾ।
Home / Punjabi News / ਉੱਘੇ ਪੰਜਾਬੀ ਸਾਹਿਤਕਾਰ ਅਤੇ ਪੱਤਰਕਾਰ ਬੀ.ਐਸ ਬੀਰ ਦਾ ਦੇਹਾਂਤ, ਮੁੱਖ ਮੰਤਰੀ ਵਲੋਂ ਦੁੱਖ ਦਾ ਪ੍ਰਗਟਾਵਾ
Check Also
ਮੋਹਾਲੀ ਪੁਲਿਸ ਟੀਮ ‘ਤੇ ਹਮਲੇ ਤੋਂ ਬਾਅਦ ਵੱਡਾ ਐਕਸ਼ਨ, ਮੁਲਾਜ਼ਮਾਂ ਦੀ ਨਸ਼ਾ ਤਸਕਰਾਂ ਦਾ ਮੁਠਭੇੜ, 2 ਦੋਸ਼ੀ ਜ਼ਖਮੀ; ਲਿਜਾਇਆ ਗਿਆ ਹਸਪਤਾਲ…
Mohali News: ਮੋਹਾਲੀ ਪੁਲਿਸ ਦੀ ਅੱਜ ਨਸ਼ਾ ਤਸਕਰਾਂ ਦੇ ਨਾਲ ਮੁਠਭੇੜ ਹੋਈ। ਪੁਲਿਸ ਦੀ ਜਵਾਬੀ …
Asian Tribune Your Multilingual Newspaper covering World and local news News