Home / Punjabi News / ਉੱਤਰ ਪ੍ਰਦੇਸ਼ : ਏਟਾ ‘ਚ ਪਟਾਕਾ ਫੈਕਟਰੀ ‘ਚ ਧਮਾਕਾ, 3 ਲੋਕਾਂ ਦੀ ਮੌਤ

ਉੱਤਰ ਪ੍ਰਦੇਸ਼ : ਏਟਾ ‘ਚ ਪਟਾਕਾ ਫੈਕਟਰੀ ‘ਚ ਧਮਾਕਾ, 3 ਲੋਕਾਂ ਦੀ ਮੌਤ

ਏਟਾ— ਉੱਤਰ ਪ੍ਰਦੇਸ਼ ਦੇ ਏਟਾ ਜ਼ਿਲੇ ‘ਚ ਸ਼ਨੀਵਾਰ ਯਾਨੀ ਕਿ ਅੱਜ ਇਕ ਪਟਾਕਾ ਫੈਕਟਰੀ ‘ਚ ਧਮਾਕਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਧਮਾਕੇ ਕਾਰਨ 3 ਲੋਕਾਂ ਦੀ ਮੌਤ ਹੋ ਗਈ, ਜੋ ਕਿ ਨਾਬਾਲਗ ਕੁੜੀਆਂ ਸਨ। ਜਦਕਿ 11 ਲੋਕ ਜ਼ਖਮੀ ਹੋ ਗਏ। ਇਸ ਘਟਨਾ ਤੋਂ ਬਾਅਦ ਮੌਕੇ ‘ਤੇ ਪੁਲਸ ਅਧਿਕਾਰੀ ਅਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਪਹੁੰਚ ਗਈਆਂ ਹਨ ਅਤੇ ਬਚਾਅ ਕੰਮ ਜਾਰੀ ਹੈ। ਧਮਾਕੇ ਕਾਰਨ ਫੈਕਟਰੀ ਬੁਰੀ ਤਰ੍ਹਾਂ ਨੁਕਸਾਨੀ ਗਈ। ਸੂਤਰਾਂ ਮੁਤਾਬਕ ਇਹ ਫੈਕਟਰੀ ਲੰਬੇ ਸਮੇਂ ਤੋਂ ਇਕ ਮਕਾਨ ‘ਚ ਚੱਲ ਰਹੀ ਸੀ।
ਓਧਰ ਏਟਾ ਦੇ ਜ਼ਿਲਾ ਮੈਜਿਸਟ੍ਰੇਟ ਸੁੱਖਲਾਲ ਭਾਰਤੀ ਨੇ ਕਿਹਾ ਕਿ ਪੁਲਸ ਅਧਿਕਾਰੀ ਅਤੇ ਡਾਕਟਰ ਮੌਕੇ ‘ਤੇ ਮੌਜੂਦ ਹਨ। ਉਨ੍ਹਾਂ ਦੱਸਿਆ ਕਿ ਜ਼ਖਮੀਆਂ ਦੀ ਹਾਲਤ ਗੰਭੀਰ ਹੈ, ਇਸ ਲਈ ਮਰਨ ਵਾਲਿਆਂ ਦੀ ਗਿਣਤੀ ‘ਚ ਇਜਾਫਾ ਹੋ ਸਕਦਾ ਹੈ। ਜ਼ਖਮੀਆਂ ਦਾ ਜ਼ਿਲਾ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ। ਇਹ ਘਟਨਾ ਮਿਰੇਚੀ ਇਲਾਕੇ ਵਿਚ ਵਾਪਰੀ ਹੈ। ਧਮਾਕੇ ਕਾਰਨ ਆਲੇ-ਦੁਆਲੇ ਦੇ ਦੋ ਘਰਾਂ ਨੂੰ ਵੀ ਆਪਣੀ ਲਪੇਟ ‘ਚ ਲੈ ਲਿਆ। ਅਜੇ ਤਕ ਇਹ ਨਹੀਂ ਪਤਾ ਲੱਗਾ ਕਿ ਜਿਸ ਥਾਂ ਇਹ ਪਟਾਕੇ ਬਣਾਉਣ ਦਾ ਕੰਮ ਹੋ ਰਿਹਾ ਸੀ, ਉਨ੍ਹਾਂ ਨੂੰ ਲਾਇਸੈਂਸ ਪ੍ਰਾਪਤ ਸੀ ਜਾਂ ਨਹੀਂ। ਪੁਲਸ ਅਤੇ ਆਲਾ ਅਧਿਕਾਰੀ ਮਾਮਲੇ ਦੀ ਜਾਂਚ ਕਰ ਰਹੇ ਹਨ।

Check Also

Top 10 Punjabi News Headlines and Trends from 24 July 2026

ABP Sanjha Top 10, 24 July 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha ‘ਤੇ …