Home / Punjabi News / ਉੱਤਰ ਪੱਛਮੀ ਭਾਰਤ ’ਚ ਅਗਲੇ ਤਿੰਨ ਦਿਨ ਮਗਰੋਂ ਗਰਮੀ ਤੋਂ ਰਾਹਤ ਮਿਲਣ ਦੀ ਸੰਭਾਵਨਾ

ਉੱਤਰ ਪੱਛਮੀ ਭਾਰਤ ’ਚ ਅਗਲੇ ਤਿੰਨ ਦਿਨ ਮਗਰੋਂ ਗਰਮੀ ਤੋਂ ਰਾਹਤ ਮਿਲਣ ਦੀ ਸੰਭਾਵਨਾ

ਨਵੀਂ ਦਿੱਲੀ, 27 ਮਈ
ਭਾਰਤ ਦੇ ਮੌਸਮ ਵਿਭਾਗ ਨੇ ਅੱਜ ਕਿਹਾ ਕਿ ਦੇਸ਼ ਦੇ ਉੱਤਰ-ਪੱਛਮੀ ਅਤੇ ਕੇਂਦਰੀ ਹਿੱਸਿਆਂ ਨੂੰ ਨਵੀਂ ਪੱਛਮੀ ਗੜਬੜੀ ਕਾਰਨ ਤਿੰਨ ਦਿਨਾਂ ਬਾਅਦ ਭਿਆਨਕ ਗਰਮੀ ਤੋਂ ਕੁਝ ਰਾਹਤ ਮਿਲਣ ਦੀ ਸੰਭਾਵਨਾ ਹੈ। ਆਈਐੱਮਡੀ ਦੇ ਮੁਖੀ ਮਰਤੁੰਜਯ ਮਹਾਪਾਤਰਾ ਅਨੁਸਾਰ ਰਾਜਸਥਾਨ ਅਤੇ ਗੁਜਰਾਤ ਵਿੱਚ 9 ਤੋਂ 12 ਦਿਨ ਗਰਮੀ ਦੀ ਲਹਿਰ ਦੇਖੀ ਗਈ ਤੇ ਤਾਪਮਾਨ 45-50 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ। ਉਨ੍ਹਾਂ ਕਿਹਾ ਕਿ ਦਿੱਲੀ, ਦੱਖਣੀ ਹਰਿਆਣਾ, ਦੱਖਣ-ਪੱਛਮੀ ਉੱਤਰ ਪ੍ਰਦੇਸ਼ ਅਤੇ ਪੰਜਾਬ ਵਿੱਚ ਪੰਜ-ਸੱਤ ਭਿਆਨਕ ਗਰਮੀ ਦੇ ਦਿਨ ਰਿਕਾਰਡ ਕੀਤੇ ਗਏ, ਜਿਸ ਵਿੱਚ ਵੱਧ ਤੋਂ ਵੱਧ ਤਾਪਮਾਨ 44 ਡਿਗਰੀ ਸੈਲਸੀਅਸ ਤੋਂ 48 ਡਿਗਰੀ ਸੈਲਸੀਅਸ ਤੱਕ ਰਿਹਾ।

The post ਉੱਤਰ ਪੱਛਮੀ ਭਾਰਤ ’ਚ ਅਗਲੇ ਤਿੰਨ ਦਿਨ ਮਗਰੋਂ ਗਰਮੀ ਤੋਂ ਰਾਹਤ ਮਿਲਣ ਦੀ ਸੰਭਾਵਨਾ appeared first on Punjabi Tribune.


Source link

Check Also

ਆਸ਼ਾ ਵਰਕਰਾਂ ਨੇ ਸਿਹਤ ਮੰਤਰੀ ਡਾ. ਬਲਵੀਰ ਸਿੰਘ ਦਾ ਪੁਤਲਾ ਫੂਕਿਆ

ਮੇਜਰ ਸਿੰਘ ਮੱਟਰਾਂ ਭਵਾਨੀਗੜ੍ਹ, 27 ਜੂਨ ਆਸ਼ਾ ਵਰਕਰਜ਼ ਫੈਸੀਲਿਟੇਟਰਜ਼ ਸਾਂਝਾ ਮੋਰਚਾ ਪੰਜਾਬ ਦੇ ਸੱਦੇ ’ਤੇ …