Home / Punjabi News / ਏਲਨਾਬਾਦ: ਦਿੱਲੀ ਜਾਂਦੇ ਕਿਸਾਨਾਂ ਨੂੰ ਪੁਲੀਸ ਨੇ ਰਸਤੇ ’ਚ ਰੋਕੇ

ਏਲਨਾਬਾਦ: ਦਿੱਲੀ ਜਾਂਦੇ ਕਿਸਾਨਾਂ ਨੂੰ ਪੁਲੀਸ ਨੇ ਰਸਤੇ ’ਚ ਰੋਕੇ

ਜਗਤਾਰ ਸਮਾਲਸਰ
ਏਲਨਾਬਾਦ, 14 ਫਰਵਰੀ
ਦਿੱਲੀ ਕੂਚ ਕਰ ਰਹੇ ਕਿਸਾਨਾਂ ਨੂੰ ਪੁਲੀਸ ਨੇ ਪਿੰਡ ਉਮੈਦਪੁਰ ਨਹਿਰ ਦੇ ਪੁਲ ’ਤੇ ਹੀ ਰੋਕ ਲਿਆ ਗਿਆ, ਜਿਸ ਕਾਰਨ ਕਿਸਾਨ ਸਿਰਸਾ ਤੱਕ ਵੀ ਨਹੀਂ ਪਹੁੰਚ ਸਕੇ। ਕਿਸਾਨਾਂ ਵੱਲੋਂ ਦਿੱਲੀ ਪਹੁੰਚਣ ਦੇ ਐਲਾਨ ਦੇ ਮੱਦੇਨਜ਼ਰ ਡੀਐੱਸਪੀ ਅਜਾਇਬ ਸਿੰਘ ਦੀ ਅਗਵਾਈ ਵਿੱਚ ਪੁਲੀਸ ਵਲੋਂ ਨਹਿਰ ਦੇ ਪੁਲ ‘ਤੇ ਭਾਰੀ ਸੁਰੱਖਿਆ ਪ੍ਰਬੰਧ ਪਹਿਲਾਂ ਹੀ ਕੀਤੇ ਗਏ ਸਨ, ਜਦੋਂ ਕਿਸਾਨ ਇਕੱਠੇ ਹੋ ਕੇ ਏਲਨਾਬਾਦ ਤੋਂ ਸਿਰਸਾ ਵੱਲ ਟਰਾਲੀਆਂ ਵਿੱਚ ਸਵਾਰ ਹੋ ਕੇ ਏਲਨਾਬਾਦ ਤੋਂ ਸਿਰਸਾ ਵੱਲ ਨੂੰ ਜਾਣ ਲੱਗੇ ਤਾਂ ਪੁਲੀਸ ਨੇ ਉਮੈਦਪੁਰਾ ਨਹਿਰ ਦੇ ਪੁਲ ’ਤੇ ਰੋਕ ਲਿਆ। ਕਿਸਾਨਾਂ ਨੇ ਉੱਥੇ ਧਰਨਾ ਲਗਾ ਦਿੱਤਾ, ਜਿਸ ਕਾਰਨ ਕਿਸਾਨਾਂ ਅਤੇ ਪੁਲੀਸ ਵਿਚਾਲੇ ਕਾਫੀ ਤਕਰਾਰ ਵੀ ਹੋਈ। ਬਾਅਦ ਵਿੱਚ ਪੁਲੀਸ ਪ੍ਰਸ਼ਾਸਨ ਕਿਸਾਨਾਂ ਨੂੰ ਏਲਨਾਬਾਦ ਥਾਣੇ ਲੈ ਆਈ, ਜਿੱਥੋਂ ਬਾਅਦ ਵਿੱਚ ਛੱਡ ਦਿੱਤਾ ਗਿਆ।

The post ਏਲਨਾਬਾਦ: ਦਿੱਲੀ ਜਾਂਦੇ ਕਿਸਾਨਾਂ ਨੂੰ ਪੁਲੀਸ ਨੇ ਰਸਤੇ ’ਚ ਰੋਕੇ appeared first on Punjabi Tribune.


Source link

Check Also

ਕਾਂਗਰਸ ‘ਚ ਸ਼ਾਮਲ ਹੋਣ ਬਾਰੇ ਚਰਚਾ ਹੋਈ ਤੇਜ਼…

Punjab News: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ ਦਿੱਲੀ ਵਿੱਚ …