Breaking News
Home / Punjabi News / ਏਸ਼ਿਆਈ ਖੇਡਾਂ ’ਚ ਤਗਮੇ ਜਿੱਤਣ ਵਾਲੇ ਫੌਜੀਆਂ ਨੂੰ ਨਕਦ ਇਨਾਮ ਦਿੱਤੇ ਜਾਣਗੇ: ਰਾਜਨਾਥ ਸਿੰਘ

ਏਸ਼ਿਆਈ ਖੇਡਾਂ ’ਚ ਤਗਮੇ ਜਿੱਤਣ ਵਾਲੇ ਫੌਜੀਆਂ ਨੂੰ ਨਕਦ ਇਨਾਮ ਦਿੱਤੇ ਜਾਣਗੇ: ਰਾਜਨਾਥ ਸਿੰਘ

ਨਵੀਂ ਦਿੱਲੀ, 17 ਅਕਤੂਬਰ
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਮੰਗਲਵਾਰ ਨੂੰ ਹਾਲ ਹੀ ਵਿੱਚ ਖਤਮ ਹੋਈਆਂ ਏਸ਼ਿਆਈ ਖੇਡਾਂ ਵਿੱਚ ਤਗਮੇ ਜਿੱਤਣ ਵਾਲੇ ਹਥਿਆਰਬੰਦ ਬਲਾਂ ਦੇ ਜਵਾਨਾਂ ਲਈ ਨਕਦ ਇਨਾਮਾਂ ਦਾ ਐਲਾਨ ਕੀਤਾ ਅਤੇ ਕਿਹਾ ਕਿ ਭਾਵੇਂ ਜੰਗ ਦਾ ਮੈਦਾਨ ਹੋਵੇ ਜਾਂ ਖੇਡ ਦਾ, “ਇੱਕ ਸਿਪਾਹੀ ਹਮੇਸ਼ਾ ਪ੍ਰਦਰਸ਼ਨ ਕਰਦਾ ਹੈ”। ਉਨ੍ਹਾਂ ਕਿਹਾ ਕਿ ਸੋਨ ਤਗਮਾ ਜੇਤੂਆਂ ਨੂੰ 25 ਲੱਖ ਰੁਪਏ, ਚਾਂਦੀ ਦਾ ਤਗਮਾ ਜੇਤੂਆਂ ਨੂੰ 15 ਲੱਖ ਰੁਪਏ ਅਤੇ ਕਾਂਸੀ ਦਾ ਤਗਮਾ ਜੇਤੂਆਂ ਨੂੰ 10 ਲੱਖ ਰੁਪਏ ਦਾ ਇਨਾਮ ਦਿੱਤਾ ਜਾਵੇਗਾ। ਸਿੰਘ ਨੇ ਖਿਡਾਰੀਆਂ ਸਮੇਤ ਉਨ੍ਹਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ, ਜਨਿ੍ਹਾਂ ਨੇ ਆਪਣਾ ਸਰਵੋਤਮ ਪ੍ਰਦਰਸ਼ਨ ਕੀਤਾ, ਪਰ ਤਮਗਾ ਨਹੀਂ ਜਿੱਤ ਸਕੇ। ਉਨ੍ਹਾਂ ਨੇ ਉਨ੍ਹਾਂ ਨੂੰ ‘ਫਲਾਇੰਗ ਸਿੱਖ’ ਮਿਲਖਾ ਸਿੰਘ ਦੀ ਯਾਦ ਦਿਵਾਈ, ਜੋ 1960 ਦੇ ਰੋਮ ਓਲੰਪਿਕ ‘ਚ 400 ਮੀਟਰ ਦੌੜ ‘ਚ ਤਮਗਾ ਜਿੱਤਣ ਤੋਂ ਖੁੰਝ ਗਿਆ ਸੀ ਪਰ ਭਾਰਤੀ ਅਥਲੈਟਿਕਸ ਦਾ ਮਾਰਗ ਦਰਸ਼ਕ ਬਣ ਗਿਆ ਸੀ। ਰੱਖਿਆ ਮੰਤਰੀ ਨੇ ਕਿਹਾ ਕਿ ਮਿਲਖਾ ਸਿੰਘ ਅੱਜ ਵੀ ਸਾਰਿਆਂ ਲਈ ਪ੍ਰੇਰਨਾ ਸਰੋਤ ਹਨ। -ਪੀਟੀਆਈ

The post ਏਸ਼ਿਆਈ ਖੇਡਾਂ ’ਚ ਤਗਮੇ ਜਿੱਤਣ ਵਾਲੇ ਫੌਜੀਆਂ ਨੂੰ ਨਕਦ ਇਨਾਮ ਦਿੱਤੇ ਜਾਣਗੇ: ਰਾਜਨਾਥ ਸਿੰਘ appeared first on punjabitribuneonline.com.


Source link

Check Also

ਭੋਜਪੁਰੀ ਅਦਾਕਾਰਾ ਅੰਮ੍ਰਿਤਾ ਪਾਂਡੇ ਦੀ ਭੇਤਭਰੀ ਮੌਤ

ਭਾਗਲਪੁਰ, 30 ਅਪਰੈਲ ਭੋਜਪੁਰੀ ਅਭਿਨੇਤਰੀ ਅੰਨਪੂਰਨਾ, ਜਿਸ ਨੂੰ ਅੰਮ੍ਰਿਤਾ ਪਾਂਡੇ ਦੇ ਨਾਮ ਨਾਲ ਜਾਣਿਆ ਜਾਂਦਾ …