Home / Punjabi News / ਏਸ਼ੀਅਨ ਹਾਕੀ ਚੈਂਪੀਅਨਸ਼ਿਪ: ਭਾਰਤ ਨੇ ਸੈਮੀਫਾਈਨਲ ’ਚ ਦੱਖਣੀ ਕੋਰੀਆ ਨੂੰ 4-1 ਨਾਲ ਹਰਾਇਆ

ਏਸ਼ੀਅਨ ਹਾਕੀ ਚੈਂਪੀਅਨਸ਼ਿਪ: ਭਾਰਤ ਨੇ ਸੈਮੀਫਾਈਨਲ ’ਚ ਦੱਖਣੀ ਕੋਰੀਆ ਨੂੰ 4-1 ਨਾਲ ਹਰਾਇਆ

ਪੇਇੰਚਿੰਗ, 16 ਸਤੰਬਰ
ਭਾਰਤ ਛੇਵੀਂ ਵਾਰ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਦੇ ਫਾਈਨਲ ਵਿੱਚ ਪੁੱਜ ਗਿਆ ਹੈ। ਅੱਜ ਖੇਡੇ ਗਏ ਦੂਜੇ ਸੈਮੀਫਾਈਨਲ ਮੈਚ ’ਚ ਮੌਜੂਦਾ ਚੈਂਪੀਅਨ ਭਾਰਤ ਨੇ ਦੱਖਣੀ ਕੋਰੀਆ ਨੂੰ 4-1 ਨਾਲ ਹਰਾ ਦਿੱਤਾ ਹੈ। ਇਹ ਮੈਚ ਚੀਨ ਦੇ ਹੁਲੁਨਬਿਊਰ ਵਿਚ ਖੇਡਿਆ ਗਿਆ। ਇਸ ਟੂਰਨਾਮੈਂਟ ਵਿੱਚ ਭਾਰਤ ਦੀ ਇਹ ਲਗਾਤਾਰ ਛੇਵੀਂ ਜਿੱਤ ਹੈ। ਭਾਰਤ ਵੱਲੋ ਸਭ ਤੋਂ ਵੱਧ ਗੋਲ ਕਪਤਾਨ ਹਰਮਨਪ੍ਰੀਤ ਸਿੰਘ ਨੇ ਕੀਤੇ। ਭਾਰਤ ਨੇ ਸ਼ੁਰੂ ਤੋਂ ਹੀ ਵਿਰੋਧੀ ਟੀਮ ਖ਼ਿਲਾਫ਼ ਹਮਲਾਵਰ ਖੇਡ ਖੇਡੀ। ਇਹ ਵੀ ਦੱਸਣਾ ਬਣਦਾ ਹੈ ਕਿ ਭਾਰਤ ਮੰਗਲਵਾਰ ਨੂੰ ਚੀਨ ਨਾਲ ਫਾਈਨਲ ਮੁਕਾਬਲਾ ਖੇਡੇਗਾ। ਇਹ ਮੈਚ ਭਾਰਤੀ ਸਮੇਂ ਅਨੁਸਾਰ ਦੁਪਹਿਰ ਸਾਢੇ ਤਿੰਨ ਵਜੇ ਖੇਡਿਆ ਜਾਵੇਗਾ। ਚੀਨ ਨੇ ਪਹਿਲੇ ਸੈਮੀਫਾਈਨਲ ਵਿਚ ਪਾਕਿਸਤਾਨ ਨੂੰ ਪੈਨਲਟੀ ਸ਼ੂਟਆਊਟ ਰਾਹੀਂ ਹਰਾਇਆ ਸੀ।

The post ਏਸ਼ੀਅਨ ਹਾਕੀ ਚੈਂਪੀਅਨਸ਼ਿਪ: ਭਾਰਤ ਨੇ ਸੈਮੀਫਾਈਨਲ ’ਚ ਦੱਖਣੀ ਕੋਰੀਆ ਨੂੰ 4-1 ਨਾਲ ਹਰਾਇਆ appeared first on Punjabi Tribune.


Source link

Check Also

Top 10 Punjabi News Headlines and Trends from 24 July 2026

ABP Sanjha Top 10, 24 July 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha ‘ਤੇ …