ਇੰਫਾਲ, 13 ਜਨਵਰੀ
ਕਾਂਗਰਸ ਐਤਵਾਰ ਤੋਂ ਰਾਹੁਲ ਗਾਂਧੀ ਦੀ ਅਗਵਾਈ ਵਿੱਚ ਮਨੀਪੁਰ ਤੋਂ ‘ਭਾਰਤ ਜੋੜੋ ਨਿਆਏ ਯਾਤਰਾ’ ਸ਼ੁਰੂ ਕਰੇਗੀ, ਜਿਸ ਰਾਹੀਂ ਉਹ ਬੇਰੁਜ਼ਗਾਰੀ, ਮਹਿੰਗਾਈ ਅਤੇ ਸਮਾਜਿਕ ਨਿਆਂ ਨਾਲ ਜੁੜੇ ਮੁੱਦਿਆਂ ਨੂੰ ਲੋਕ ਸਭਾ ਚੋਣਾਂ ਦੌਰਾਨ ਚਰਚਾ ਦੇ ਕੇਂਦਰ ਵਿੱਚ ਲਿਆਉਣ ਦੀ ਕੋਸ਼ਿਸ਼ ਕਰੇਗੀ। ਚੋਣਾਂ ਇਹ ਯਾਤਰਾ 14 ਜਨਵਰੀ ਨੂੰ ਮਨੀਪੁਰ ਦੀ ਰਾਜਧਾਨੀ ਇੰਫਾਲ ਨੇੜੇ ਥੋਬਲ ਤੋਂ ਸ਼ੁਰੂ ਹੋਵੇਗੀ ਅਤੇ ਮਾਰਚ ਦੇ ਤੀਜੇ ਹਫ਼ਤੇ ਮੁੰਬਈ ਵਿੱਚ ਸਮਾਪਤ ਹੋਵੇਗੀ। ਕਾਂਗਰਸ ਦਾ ਕਹਿਣਾ ਹੈ ਕਿ ਲੋਕ ਸਭਾ ਚੋਣਾਂ ਤੋਂ ਪਹਿਲਾਂ ਕੱਢੀ ਜਾ ਰਹੀ ਇਹ ਯਾਤਰਾ 67 ਦਿਨਾਂ ‘ਚ 15 ਸੂਬਿਆਂ ਅਤੇ 110 ਜ਼ਿਲ੍ਹਿਆਂ ‘ਚੋਂ ਲੰਘੇਗੀ। ਯਾਤਰਾ ਦੌਰਾਨ 6,700 ਕਿਲੋਮੀਟਰ ਦੀ ਦੂਰੀ ਤੈਅ ਕੀਤੀ ਜਾਵੇਗੀ। ਯਾਤਰਾ ਜ਼ਿਆਦਾਤਰ ਬੱਸ ਰਾਹੀਂ ਹੋਵੇਗੀ ਪਰ ਕੁਝ ਥਾਵਾਂ ‘ਤੇ ਪੈਦਲ ਵੀ ਹੋਵੇਗਾ।
The post ਐਤਵਾਰ ਤੋਂ ਮਨੀਪੁਰ ’ਚੋਂ ਕਾਂਗਰਸ ਸ਼ੁਰੂ ਕਰੇਗੀ ਭਾਰਤ ਜੋੜੋ ਨਿਆਏ ਯਾਤਰਾ appeared first on punjabitribuneonline.com.
Source link
Asian Tribune Your Multilingual Newspaper covering World and local news News