ਨਵੀਂ ਦਿੱਲੀ, 29 ਨਵੰਬਰ
ਅਤਿਵਾਦੀਆਂ ਤੇ ਗੈਂਗਸਟਰਾਂ ਵਿਚਾਲੇ ਗਠਜੋੜ ਖ਼ਿਲਾਫ਼ ਕੌਮੀ ਜਾਂਚ ਏਜੰਸੀ (ਐੱਨਆਈਏ) ਨੇ ਅੱਜ ਸਵੇਰੇ ਪੰਜਾਬ, ਉੱਤਰ ਪ੍ਰਦੇਸ਼, ਦਿੱਲੀ, ਰਾਜਸਥਾਨ ਅਤੇ ਹਰਿਆਣਾ ਵਿੱਚ ਕਈ ਥਾਵਾਂ ‘ਤੇ ਛਾਪੇ ਮਾਰੇ। ਇਨ੍ਹਾਂ ਚਾਰ ਰਾਜਾਂ ਅਤੇ ਦਿੱਲੀ ਦੇ ਛੇ ਤੋਂ ਵੱਧ ਜ਼ਿਲ੍ਹਿਆਂ ਵਿੱਚ ਗੈਂਗਸਟਰਾਂ ਨਾਲ ਜੁੜੇ ਰਿਹਾਇਸ਼ੀ ਅਤੇ ਹੋਰ ਟਿਕਾਣਿਆਂ ‘ਤੇ ਛਾਪੇ ਮਾਰੇ ਜਾ ਰਹੇ ਹਨ, ਜਿਸ ਦਾ ਉਦੇਸ਼ ਭਾਰਤ ਅਤੇ ਵਿਦੇਸ਼ਾਂ ਵਿੱਚ ਸਥਿਤ ਅਤਿਵਾਦੀਆਂ, ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਵਿਚਕਾਰ ਗਠਜੋੜ ਨੂੰ ਖਤਮ ਕਰਨਾ ਹੈ। ਛਾਪੇ ਲਾਰੈਂਸ ਬਿਸ਼ਨੋਈ, ਨੀਰਜ ਬਵਾਨਾ, ਟਿੱਲੂ ਤਾਜ਼ਪੁਰੀਆ ਅਤੇ ਗੋਲਡੀ ਬਰਾੜ ਨਾਲ ਜੁੜੇ ਗਰੋਹ ਦੇ ਗਠਜੋੜ ‘ਤੇ ਕੇਂਦ੍ਰਿਤ ਹੈ, ਜੋ ਪਹਿਲਾਂ ਹੀ ਅਤਿਵਾਦ ਵਿਰੋਧੀ ਏਜੰਸੀ ਦੀ ਨਜ਼ਰ ਵਿਚ ਹਨ।
Source link
Asian Tribune Your Multilingual Newspaper covering World and local news News