Home / Punjabi News / ਐੱਨਆਈਏ ਵੱਲੋਂ ਲਾਰੈਂਸ ਗਰੋਹ ਦੇ ਮੈਂਬਰਾਂ ਦੀਆਂ ਚਾਰ ਜਾਇਦਾਦਾਂ ਕੁਰਕ

ਐੱਨਆਈਏ ਵੱਲੋਂ ਲਾਰੈਂਸ ਗਰੋਹ ਦੇ ਮੈਂਬਰਾਂ ਦੀਆਂ ਚਾਰ ਜਾਇਦਾਦਾਂ ਕੁਰਕ

ਨਵੀਂ ਦਿੱਲੀ, 6 ਜਨਵਰੀ
ਕੌਮੀ ਜਾਂਚ ਏਜੰਸੀ (ਐੱਨਆਈਏ) ਨੇ ਅੱਜ ਪੰਜਾਬ, ਹਰਿਆਣਾ ਤੇ ਰਾਜਸਥਾਨ ’ਚ ਕਾਰਵਾਈ ਕਰਦਿਆਂ ਲਾਰੈਂਸ ਬਿਸ਼ਨੋਈ ਗਰੋਹ ਦੇ ਮੈਂਬਰਾਂ ਦੀਆਂ ਚਾਰ ਜਾਇਦਾਦਾਂ ਕੁਰਕ ਕੀਤੀਆਂ ਹਨ। ਇਹ ਜਾਣਕਾਰੀ ਅਧਿਕਾਰੀਆਂ ਨੇ ਦਿੱਤੀ।ਐੱਨਆਈਏ ਦੇ ਬੁਲਾਰੇ ਨੇ ਦੱਸਿਆ ਕਿ ਇਹ ਕਾਰਵਾਈ ਦੇਸ਼ ’ਚ ਅਤਿਵਾਦੀ-ਗੈਂਗਸਟਰ-ਨਸ਼ਾ ਤਸਕਰੀ ਗੱਠਜੋੜ ਨੂੰ ਖਤਮ ਕਰਨ ਦੀ ਦਿਸ਼ਾ ’ਚ ਵੱਡਾ ਕਦਮ ਹੈ। ਉਨ੍ਹਾਂ ਦੱਸਿਆ ਕਿ ਯੂਏਪੀਏ ਤਹਿਤ ਪੰਜਾਬ, ਹਰਿਆਣਾ ਤੇ ਉੱਤਰ ਪ੍ਰਦੇਸ਼ ’ਚ ਇੱਕ ਸਾਂਝੀ ਕਾਰਵਾਈ ਤਹਿਤ ਤਿੰਨ ਅਚੱਲ ਤੇ ਇੱਕ ਚੱਲ ਜਾਇਦਾਦ ਕੁਰਕ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਕੁਰਕ ਕੀਤੀਆਂ ਗਈਆਂ ਦੋ ਜਾਇਦਾਦਾਂ ਪੰਜਾਬ ਦੇ ਫਾਜ਼ਿਲਕਾ ਦੇ ਪਿੰਡ ਬਿਸ਼ਨਪੁਰਾ ਵਿੱਚ ਸਥਿਤ ਹਨ ਤੇ ਇਨ੍ਹਾਂ ਦੀ ਮਾਲਕੀ ਮੁਲਜ਼ਮ ਦਲੀਪ ਕੁਮਾਰ ਉਰਫ ਭੋਲਾ ਦੇ ਨਾਂ ਹੈ।

The post ਐੱਨਆਈਏ ਵੱਲੋਂ ਲਾਰੈਂਸ ਗਰੋਹ ਦੇ ਮੈਂਬਰਾਂ ਦੀਆਂ ਚਾਰ ਜਾਇਦਾਦਾਂ ਕੁਰਕ appeared first on punjabitribuneonline.com.


Source link

Check Also

ਗਾਂਡੇਯ ਵਿਧਾਨ ਸਭਾ ਸੀਟ ਤੋਂ ਕਲਪਨਾ ਸੋਰੇਨ ਨੇ ਭਰੀ ਨਾਮਜ਼ਦਗੀ

ਰਾਂਚੀ, 29 ਅਪਰੈਲ ਜੇਲ੍ਹ ਵਿੱਚ ਬੰਦ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਦੀ ਪਤਨੀ …