Home / Punjabi News / ਐੱਨਡੀਏ ਦੀ ਮੀਟਿੰਗ ਸ਼ੁਰੂ, ਪ੍ਰਧਾਨ ਮੰਤਰੀ ਵੀ ਸ਼ਾਮਲ

ਐੱਨਡੀਏ ਦੀ ਮੀਟਿੰਗ ਸ਼ੁਰੂ, ਪ੍ਰਧਾਨ ਮੰਤਰੀ ਵੀ ਸ਼ਾਮਲ

ਨਵੀਂ ਦਿੱਲੀ, 18 ਜੁਲਾਈ
ਭਾਜਪਾ ਦੀ ਅਗਵਾਈ ਵਾਲੇ ਕੌਮੀ ਜਮਹੂਰੀ ਗਠਜੋੜ (ਐੱਨਡੀਏ) ਦੀ ਮੀਟਿੰਗ ਅੱਜ ਇਥੇ ਪੰਜ ਸਿਤਾਰਾ ਹੋਟਲ ਵਿੱਚ ਸ਼ੁਰੂ ਹੋਈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਮੀਟਿੰਗ ਵਿੱਚ ਸ਼ਿਰਕਤ ਕੀਤੀ, ਜਿਥੇ ਭਾਜਪਾ ਪ੍ਰਧਾਨ ਜੇਪੀ ਨੱਢਾ, ਹਿੰਦੁਸਤਾਨੀ ਅਵਾਮ ਮੋਰਚਾ (ਸੈਕੂਲਰ) ਜੀਤਨ ਰਾਮ ਮਾਂਝੀ, ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਅਤੇ ਆਲ ਇੰਡੀਆ ਅੰਨਾ ਦ੍ਰਵਿੜ ਮੁਨੇਤਰ ਕੜਗਮ (ਏਆਈਏਡੀਐੱਮਕੇ) ਦੇ ਈ. ਪਲਾਨੀਸਵਾਮੀ ਸਮੇਤ ਹੋਰ ਨੇਤਾਵਾਂ ਨੇ ਉਨ੍ਹਾਂ ਦਾ ਸਵਾਗਤ ਕੀਤਾ। ਇਸ ਮੀਟਿੰਗ ਵਿੱਚ 38 ਪਾਰਟੀਆਂ ਸ਼ਾਮਲ ਹੋਈਆਂ। ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਅਤੇ ਭਾਜਪਾ ਦੇ ਜਨਰਲ ਸਕੱਤਰ ਵਿਨੋਦ ਤਾਵੜੇ ਨੇ ਮੀਟਿੰਗ ਵਿੱਚ ਸ਼ਾਮਲ ਵੱਖ-ਵੱਖ ਪਾਰਟੀਆਂ ਦੇ ਆਗੂਆਂ ਦਾ ਸਵਾਗਤ ਕੀਤਾ।

The post ਐੱਨਡੀਏ ਦੀ ਮੀਟਿੰਗ ਸ਼ੁਰੂ, ਪ੍ਰਧਾਨ ਮੰਤਰੀ ਵੀ ਸ਼ਾਮਲ appeared first on punjabitribuneonline.com.


Source link

Check Also

ਪੰਜਾਬ ‘ਚ ਵੱਡੀ ਵਾਰਦਾਤ, ਗਰਲਫ੍ਰੈਂਡ ਨੇ ਚਚੇਰੇ ਭਰਾ ਨਾਲ ਮਿਲ ਕੇ ਬੁਆਏਫ੍ਰੈਂਡ ਨੂੰ ਜ਼ਿੰਦਾ ਜਲਾਇਆ; ਫਿਰ…

Amritsar News: ਅੰਮ੍ਰਿਤਸਰ ਦੇ ਮਜੀਠਾ ਵਿੱਚ, ਪ੍ਰੇਮਿਕਾ ਅਤੇ ਉਸਦੇ ਚਚੇਰੇ ਭਰਾ ਨੇ ਇੱਕ ਨੌਜਵਾਨ ਨੂੰ …