Home / Punjabi News / ਐੱਸਜੀਪੀਸੀ ਵੱਲੋਂ ਸੰਯੁਕਤ ਰਾਸ਼ਟਰ ਤੋਂ 2021 ਨੂੰ ਕੌਮਾਂਤਰੀ ਮਨੁੱਖੀ ਅਧਿਕਾਰ ਵਰ੍ਹਾ ਐਲਾਨਣ ਦੀ ਅਪੀਲ

ਐੱਸਜੀਪੀਸੀ ਵੱਲੋਂ ਸੰਯੁਕਤ ਰਾਸ਼ਟਰ ਤੋਂ 2021 ਨੂੰ ਕੌਮਾਂਤਰੀ ਮਨੁੱਖੀ ਅਧਿਕਾਰ ਵਰ੍ਹਾ ਐਲਾਨਣ ਦੀ ਅਪੀਲ

ਐੱਸਜੀਪੀਸੀ ਵੱਲੋਂ ਸੰਯੁਕਤ ਰਾਸ਼ਟਰ ਤੋਂ 2021 ਨੂੰ ਕੌਮਾਂਤਰੀ ਮਨੁੱਖੀ ਅਧਿਕਾਰ ਵਰ੍ਹਾ ਐਲਾਨਣ ਦੀ ਅਪੀਲ

ਅੰਮਿ੍ਤਸਰ, 31 ਮਾਰਚ

ਸ਼ੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਪਣੇ ਵੱਖ ਵੱਖ ਮਤਿਆਂ ਵਿੱਚ ਕੇਂਦਰ ਤੋਂ ਤਿੰਨੇ ਖੇਤੀ ਕਾਨੂੰਨ ਰੱਦ ਕਰਨ ਅਤੇ ਸੰਯੁਕਤ ਰਾਸ਼ਟਰ ਤੋਂ ਗੁਰੂ ਤੇਗ ਬਹਾਦਰ ਦੇ 400ਵੇਂ ਵਰ੍ਹੇਗੰਢ ਵਰ੍ਹੇ 2021 ਨੂੰ ‘ਕੌਮਾਂਤਰੀ ਮਨੁੱਖੀ ਅਧਿਕਾਰ ਵਰ੍ਹਾ’ ਐਲਾਨਣ ਦੀ ਅਪੀਲ ਕੀਤੀ ਹੈ। ਇਹ ਮਤਾ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਪੇਸ਼ ਕੀਤਾ ਤੇ ਮੈਂਬਰਾਂ ਨੇ ਇਸ ਨੂੰ ਪਾਸ ਕਰ ਦਿੱਤਾ। ਗੁਰੂ ਤੇਗ ਬਹਾਦਰ ਦਾ ਪ੍ਰਕਾਸ਼ ਪੁਰਬ ਮਨਾਉਣ ਦੇ ਸਬੰਧ ਵਿੱਚ ਪਾਸ ਮਤੇ ਵਿੱਚ ਸ਼੍ਰੋਮਣੀ ਕਮੇਟੀ ਨੇ ਕੇਂਦਰ ਤੋਂ ਸ੍ਰੀ ਆਨੰਦਪੁਰ ਸਾਹਿਬ ਵਿੱਚ ‘ਵਿਰਾਸਤ ਏ ਖਾਲਸਾ’ ਵਾਂਗ ਨੌਵੇਂ ਗੁਰੂ ਦੀ ਨਿਵੇਕਲੀ ਯਾਦਗਾਰ ਬਣਾਉਣ ਦੀ ਮੰਗ ਕੀਤੀ। ਇਸੇ ਤਰ੍ਹਾਂ ਕਈ ਹੋਰ ਮਤੇ ਵੀ ਪਾਸ ਕੀਤੇ ਗਏ। -ਏਜੰਸੀ


Source link

Check Also

ਗ੍ਰਿਫ਼ਤਾਰੀ ਖ਼ਿਲਾਫ਼ ਕੇਜਰੀਵਾਲ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਈਡੀ ਤੋਂ 24 ਤੱਕ ਜੁਆਬ ਮੰਗਿਆ

ਨਵੀਂ ਦਿੱਲੀ, 15 ਅਪਰੈਲ ਸੁਪਰੀਮ ਕੋਰਟ ਨੇ ਕਥਿਤ ਆਬਕਾਰੀ ਨੀਤੀ ਘਪਲੇ ਨਾਲ ਸਬੰਧਤ ਮਨੀ ਲਾਂਡਰਿੰਗ …