ਜਗਮੋਹਨ ਸਿੰਘ
ਘਨੌਲੀ, 2 ਜੁਲਾਈ
ਮੌਨਸੂਨ ਸੀਜ਼ਨ ਦੌਰਾਨ ਰੂਪਨਗਰ ਸਬ ਡਿਵੀਜ਼ਨ ਨਾਲ ਸਬੰਧਤ ਪਿੰਡਾਂ ਨੂੰ ਹੜ੍ਹਾਂ ਦੀ ਮਾਰ ਤੋਂ ਬਚਾਉਣ ਦੇ ਉਦੇਸ਼ ਨਾਲ ਜ਼ਿਲ੍ਹਾ ਰੂਪਨਗਰ ਪ੍ਰਸ਼ਾਸਨ ਵੱਲੋਂ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਹੜ੍ਹਾਂ ਦੌਰਾਨ ਸੰਭਾਵਿਤ ਖਤਰੇ ਵਾਲੀਆਂ ਥਾਵਾਂ ’ਤੇ ਸਖਤ ਚੌਕਸੀ ਵਰਤੀ ਜਾ ਰਹੀ ਹੈ। ਘਨੌਲੀ ਖੇਤਰ ਦੇ ਪਿੰਡ ਚੱਕ ਢੇਰਾ ਵਿਚ ਐਸ.ਡੀ.ਐਮ. ਨਵਦੀਪ ਕੁਮਾਰ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਨਦੀਆਂ ਤੇ ਨਾਲਿਆਂ ਦੀ ਸਾਫ ਸਫਾਈ ਦਾ ਕੰਮ ਜੰਗੀ ਪੱਧਰ ’ਤੇ ਚੱਲ ਰਿਹਾ ਹੈ ਤਾਂ ਕਿ ਬਰਸਾਤ ਦੇ ਸੀਜ਼ਨ ਦੌਰਾਨ ਲੋਕਾਂ ਦਾ ਕਿਸੇ ਤਰ੍ਹਾਂ ਦਾ ਨੁਕਸਾਨ ਨਾ ਹੋਵੇ।
The post ਐੱਸਡੀਐੱਮ ਵੱਲੋਂ ਘਨੌਲੀ ਖੇਤਰ ਦੇ ਪਿੰਡਾਂ ਵਿੱਚ ਹੜ੍ਹ ਰੋਕੂ ਪ੍ਰਬੰਧਾਂ ਦਾ ਜਾਇਜ਼ਾ appeared first on Punjabi Tribune.
Source link
Asian Tribune Your Multilingual Newspaper covering World and local news News