Home / Punjabi News / ਐੱਸ. ਜੀ. ਪੀ. ਸੀ. ਵਲੋਂ ਨੌਕਰੀ ਤੋਂ ਫਾਰਗ ਕੀਤੇ 523 ਮੁਲਾਜ਼ਮ ਬਹਾਲ

ਐੱਸ. ਜੀ. ਪੀ. ਸੀ. ਵਲੋਂ ਨੌਕਰੀ ਤੋਂ ਫਾਰਗ ਕੀਤੇ 523 ਮੁਲਾਜ਼ਮ ਬਹਾਲ

ਐੱਸ. ਜੀ. ਪੀ. ਸੀ. ਵਲੋਂ ਨੌਕਰੀ ਤੋਂ ਫਾਰਗ ਕੀਤੇ 523 ਮੁਲਾਜ਼ਮ ਬਹਾਲ

ਅੰਮ੍ਰਿਤਸਰ : ਐੱਸ. ਜੀ. ਪੀ. ਸੀ. ਵਲੋਂ ਨੌਕਰੀ ਤੋਂ ਫਾਰਗ ਕੀਤੇ ਗਏ ਅਤੇ ਪਿਛਲੇ 13 ਦਿਨਾਂ ਤੋਂ ਭੁੱਖ ਹੜਤਾਲ ਕਰ ਰਹੇ ਮੁਲਾਜ਼ਮਾਂ ਨੇ ਹੜਤਾਲ ਖਤਮ ਕਰ ਦਿੱਤੀ ਹੈ। ਮੁਲਾਜ਼ਮਾਂ ਦੇ ਰੋਹ ਅੱਗੇ ਝੁਕਦੇ ਹੋਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਨੌਕਰੀ ਤੋਂ ਫਾਰਗ ਕੀਤੇ ਗਏ ਮੁਲਾਜ਼ਮਾਂ ਨੂੰ ਬਹਾਲ ਕਰ ਦਿੱਤਾ ਹੈ। ਐੱਸ. ਜੀ. ਪੀ. ਸੀ. ਦੇ ਮੁੜ ਬਹਾਲ ਕਰਨ ਦੇ ਫੈਸਲੇ ਤੋਂ ਬਾਅਦ ਮੁਲਾਜ਼ਮਾਂ ਨੇ ਆਪਣਾ ਧਰਨਾ ਖ਼ਤਮ ਕਰ ਦਿੱਤਾ ਹੈ।
ਦੱਸ ਦੇਈਏ ਕਿ ਪਿਛਲੇ 13 ਦਿਨਾਂ ਤੋਂ ਇਹ ਮੁਲਾਜ਼ਮ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਦੇ ਬਾਹਰ ਭੁੱਖ ਹੜਤਾਲ ‘ਤੇ ਬੈਠੇ ਹੋਏ ਸਨ। ਇਹ ਸਾਰੇ 523 ਮੁਲਾਜ਼ਮ ਸਾਬਕਾ ਐੱਸ. ਜੀ. ਪੀ. ਸੀ. ਪ੍ਰਧਾਨ ਭਾਈ ਕਿਰਪਾਲ ਸਿੰਘ ਬਡੂੰਗਰ ਦੇ ਕਾਰਜਕਾਲ ਦੌਰਾਨ ਭਰਤੀ ਕੀਤੇ ਗਏ ਸਨ ਜਿਨ੍ਹਾਂ ਨੂੰ ਮੌਜੂਦਾ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਾਰਜਭਾਰ ਸੰਭਾਲਦਿਆਂ ਹੀ ਨੌਕਰੀ ਤੋਂ ਫਾਰਗ ਕਰ ਦਿੱਤਾ ਸੀ। ਇਥੇ ਇਹ ਵੀ ਦੱਸਣਯੋਗ ਹੈ ਕਿ ਕੁਝ ਦਿਨ ਪਹਿਲਾਂ ਪ੍ਰਦਰਸ਼ਨ ਕਰ ਰਹੇ ਇਕ ਵਿਅਕਤੀ ਨੇ ਜ਼ਹਿਰੀਲੀ ਚੀਜ਼ ਖਾ ਕੇ ਖੁਦਕੁਸ਼ੀ ਦੀ ਕੋਸ਼ਿਸ਼ ਵੀ ਕੀਤੀ ਸੀ।

Check Also

ਪੱਛਮੀ ਬੰਗਾਲ: ਜਦੋਂ ਤੱਕ ਬੋਸ ਰਾਜਪਾਲ ਹਨ, ਮੈਂ ਰਾਜ ਭਵਨ ਨਹੀਂ ਜਾਵਾਂਗੀ: ਮਮਤਾ

ਕੋਲਕਾਤਾ, 11 ਮਈ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਰਾਜ ਦੇ ਰਾਜਪਾਲ ’ਤੇ …