ਚੰਡੀਗੜ੍ਹ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਇਸ ਸਬੰਧੀ ਅਕਾਲੀ ਦਲ ਦੇ ਮੁੱਖ ਦਫਤਰ ‘ਚ ਬੁੱਧਵਾਰ ਨੂੰ ਇਕ ਮੀਟਿੰਗ ਕੀਤੀ ਗਈ, ਜਿਸ ‘ਚ ਅਕਾਲੀ ਦਲ ਦੇ ਸੀਨੀਅਰ ਨੇਤਾਵਾਂ ਨੇ ਹਿੱਸਾ ਲਿਆ ਅਤੇ ਦੂਜੇ ਪਾਸੇ ਐੱਸ. ਜੀ. ਪੀ. ਸੀ. ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵੀ ਮੌਜੂਦ ਰਹੇ। ਪ੍ਰਧਾਨ ਲੌਂਗੋਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਵੰਬਰ ਮਹੀਨੇ ‘ਚ ਮਨਾਇਆ ਜਾਣ ਵਾਲਾ ਪ੍ਰਕਾਸ਼ ਪੁਰਬ ਬਹੁਤ ਖਾਸ ਰਹਿਣ ਵਾਲਾ ਹੈ।
ਉਨ੍ਹਾਂ ਦੱਸਿਆ ਕਿ ਪ੍ਰਕਾਸ਼ ਪੁਰਬ ਦਾ ਮੁੱਖ ਸਮਾਗਮ 12 ਨਵੰਬਰ ਨੂੰ ਹੋਵੇਗਾ, ਜਿਸ ‘ਚ ਸ਼ਾਮਲ ਹੋਣ ਲਈ ਸਿਆਸੀ ਨੇਤਾਵਾਂ ਨੂੰ ਸੱਦੇ ਦਿੱਤੇ ਜਾ ਰਹੇ ਹਨ। ਇਸ ਸਮਾਗਮ ‘ਚ ਰਾਸ਼ਟਰਪਤੀ ਤੋਂ ਲੈ ਕੇ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਤੱਕ ਨੂੰ ਵੀ ਸੱਦਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਂ ‘ਤੇ ਇਕ ਮਿਊਜ਼ੀਅਮ ਬਣਾਉਣ ਦਾ ਅਲਾਰਮ ਪੰਜਾਬ ਸਰਕਾਰ ਵਲੋਂ ਕੀਤਾ ਗਿਆ ਹੈ, ਜਿਸ ‘ਤੇ ਕਰੀਬ 35 ਕਰੋੜ ਰੁਪਏ ਖਰਚ ਕੀਤੇ ਜਾਣਗੇ। ਇਸ ਮਿਊਜ਼ੀਅਮ ‘ਚ ਹਰ ਤਰ੍ਹਾਂ ਦੀ ਜਾਣਕਾਰੀ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਜੁੜੀ ਹੋਵੇਗੀ।
Check Also
ਪੰਚਕੂਲਾ ‘ਚ ਬੱਚਿਆਂ ਨਾਲ ਭਰੀ ਸਕੂਲ ਬੱਸ ਬੇਕਾਬੂ, 6 ਵਾਹਨਾਂ ਨਾਲ ਹੋਈ ਜ਼ੋਰਦਾਰ ਟੱਕਰ
Panchkula School Bus Accident : ਪੰਚਕੂਲਾ ਦੇ ਸੈਕਟਰ-26 ਵਿੱਚ ਮੰਗਲਵਾਰ ਸਵੇਰੇ ਇੱਕ ਵੱਡਾ ਹਾਦਸਾ ਵਾਪਰਦੇ-ਵਾਪਰਦੇ …
Asian Tribune Your Multilingual Newspaper covering World and local news News