Breaking News
Home / Punjabi News / ਕਤਰ ’ਚ ਅੱਠ ਭਾਰਤੀਆਂ ਨੂੰ ਫਾਂਸੀ ਦੀ ਸਜ਼ਾ ਹੈਰਾਨੀਜਨਕ: ਥਰੂਰ

ਕਤਰ ’ਚ ਅੱਠ ਭਾਰਤੀਆਂ ਨੂੰ ਫਾਂਸੀ ਦੀ ਸਜ਼ਾ ਹੈਰਾਨੀਜਨਕ: ਥਰੂਰ

ਨਵੀਂ ਦਿੱਲੀ, 27 ਅਕਤੂਬਰ
ਕਾਂਗਰਸ ਦੇ ਸੀਨੀਅਰ ਨੇਤਾ ਸ਼ਸ਼ੀ ਥਰੂਰ ਨੇ ਕਤਰ ਵਿੱਚ ਭਾਰਤੀ ਜਲ ਸੈਨਾ ਦੇ ਅੱਠ ਸਾਬਕਾ ਅਧਿਕਾਰੀਆਂ ਨੂੰ ਮੌਤ ਦੀ ਸਜ਼ਾ ਸੁਣਾਏ ਜਾਣ ’ਤੇ ਹੈਰਾਨੀ ਪ੍ਰਗਟਾਉਂਦਿਆਂ ਕਿਹਾ ਕਿ ਇਹ ਪੂਰਾ ਕੇਸ ‘‘ਭੇਤ ਅਤੇ ਅਸਪੱਸ਼ਟਾ’’ ਨਾਲ ਘਿਰਿਆ ਹੋਇਆ ਹੈ। ਸਾਬਕਾ ਵਿਦੇਸ਼ ਰਾਜ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਪ੍ਰਧਾਨ ਮੰਤਰੀ ਦਫ਼ਤਰ ਅਤੇ ਵਿਦੇਸ਼ ਮੰਤਰਾਲਾ ਉਨ੍ਹਾਂ ਦੀ ਮਦਦ ਕਰਨ ਅਤੇ ਉਨ੍ਹਾਂ ਨੂੰ ਘਰ ਲਿਆਉਣ ਲਈ ਕਤਰ ਸਰਕਾਰ ਨਾਲ ਤੁਰੰਤ ਸਿਖਰਲੇ ਪੱਧਰ ’ਤੇ ਕਦਮ ਚੁੱਕਣਗੇ। ਉਧਰ, ਭਾਜਪਾ ਨੇ ਕਿਹਾ ਕਿ ਸਾਰੇ ਅੱਠ ਸਾਬਕਾ ਨੇਵੀ ਮੁਲਾਜ਼ਮਾਂ ਨੂੰ ਵਾਪਸ ਲਿਆਉਣ ਲਈ ਭਾਰਤ ਕਾਨੂੰਨੀ ਲੜਾਈ ਲੜੇਗਾ। ਇਥੇ ਪਾਰਟੀ ਹੈੱਡਕੁਆਰਟਰ ’ਤੇ ਪ੍ਰੈੱਸ ਕਾਨਫਰੰਸ ਦੌਰਾਨ ਭਾਜਪਾ ਦੇ ਕੌਮੀ ਤਰਜਮਾਨ ਅਜੈ ਅਲੋਕ ਨੇ ਕਿਹਾ ਕਿ ਵਿਦੇਸ਼ ਮੰਤਰਾਲਾ ਪਹਿਲਾਂ ਹੀ ਇਸ ਮਾਮਲੇ ਨੂੰ ਦੇਖ ਰਿਹਾ ਹੈ। ਉਨ੍ਹਾਂ ਆਖਿਆ, ‘‘ਭਾਰਤ ਨੇ ਵੀ ਇਸ ਮੁੱਦੇ ’ਤੇ ਆਪਣਾ ਪੱਖ ਰੱਖਿਆ ਹੈ।’’ -ਪੀਟੀਆਈ

The post ਕਤਰ ’ਚ ਅੱਠ ਭਾਰਤੀਆਂ ਨੂੰ ਫਾਂਸੀ ਦੀ ਸਜ਼ਾ ਹੈਰਾਨੀਜਨਕ: ਥਰੂਰ appeared first on punjabitribuneonline.com.


Source link

Check Also

ਚੰਡੀਗੜ੍ਹ: ਭਾਜਪਾ ਨੂੰ ਝਟਕਾ : ਵਾਰਡ ਨੰਬਰ 30 ਤੋਂ ਸਮੁੱਚੀ ਟੀਮ ਅਕਾਲੀ ਦਲ ਵਿੱਚ ਸ਼ਾਮਲ

ਕੁਲਦੀਪ ਸਿੰਘ ਚੰਡੀਗੜ੍ਹ, 30 ਅਪਰੈਲ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਚੰਡੀਗੜ੍ਹ ਸ਼ਹਿਰ ਵਿੱਚ ਭਾਰਤੀ ਜਨਤਾ …