Home / Punjabi News / ਕਬੱਡੀ ਖਿਡਾਰੀ ’ਤੇ ਫਾਇਰਿੰਗ ਦੇ ਮਾਮਲੇ ਵਿੱਚ ਦੋ ਗ੍ਰਿਫ਼ਤਾਰ

ਕਬੱਡੀ ਖਿਡਾਰੀ ’ਤੇ ਫਾਇਰਿੰਗ ਦੇ ਮਾਮਲੇ ਵਿੱਚ ਦੋ ਗ੍ਰਿਫ਼ਤਾਰ

ਰਾਜਵਿੰਦਰ ਰੌਂਤਾ
ਨਿਹਾਲ ਸਿੰਘ ਵਾਲਾ, 24 ਅਕਤੂਬਰ
ਪਿੰਡ ਧੂੜਕੋਟ ਰਣਸੀਂਹ ਵਿੱਚ ਬੀਤੇ ਦਿਨ ਕੌਮਾਂਤਰੀ ਕਬੱਡੀ ਖਿਡਾਰੀ ਹਰਵਿੰਦਰ ਸਿੰਘ ਬਿੰਦਰੀ ’ਤੇ ਫਾਇਰਿੰਗ ਦੇ ਮਾਮਲੇ ਵਿੱਚ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਘਟਨਾ ਵਿੱਚ ਕਬੱਡੀ ਖਿਡਾਰੀ ਗੰਭੀਰ ਜ਼ਖ਼ਮੀ ਹੋ ਗਿਆ ਸੀ ਅਤੇ ਥਾਣਾ ਨਿਹਾਲ ਸਿੰਘ ਵਾਲਾ ਦੀ ਪੁਲੀਸ ਨੇ ਸੱਤ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਸੀ। ਉਧਰ ਇਸ ਘਟਨਾ ਦੇ ਸਾਜ਼ਿਸ਼ਘਾੜੇ ਵਿਦੇਸ਼ ਬੈਠੇ ਜਗਦੀਪ ਸਿੰਘ ਜੱਗਾ ਨੇ ਬਿੰਦਰੀ ਨੂੰ ਮੁੜ ਸਰਪੰਚੀ ਵਿੱਚ ਖੜ੍ਹੇ ਹੋਣ ਦੀ ਸੂਰਤ ਵਿੱਚ ਗੋਲੀ ਮਾਰਨ ਦੀ ਧਮਕੀ ਦਿੱਤੀ ਹੈ। ਨਿਹਾਲ ਸਿੰਘ ਵਾਲਾ ਦੇ ਡੀਐੱਸਪੀ ਮਨਜੀਤ ਸਿੰਘ ਢੇਸੀ ਅਤੇ ਥਾਣਾ ਮੁਖੀ ਕਸ਼ਮੀਰ ਸਿੰਘ ਨੇ ਦੱਸਿਆ ਕਿ ਪੁਲੀਸ ਨੇ ਹਰਵਿੰਦਰ ਸਿੰਘ ਬਿੰਦਰੀ ’ਤੇ ਹਮਲੇ ਦੇ ਮਾਮਲੇ ਵਿੱਚ ਜਗਦੀਪ ਸਿੰਘ ਜੱਗਾ, ਉਸਦੇ ਪਿਤਾ ਜਤਿੰਦਰ ਸਿੰਘ, ਹਰਭਜਨ ਸਿੰਘ ਸੋਨੀ, ਨਿਰਮਲ ਸਿੰਘ ਅਤੇ ਸੁਖਦੀਪ ਸਿੰਘ ਅਤੇ ਦੋ ਅਣਪਛਾਤੇ ਸ਼ੂਟਰਾਂ ਖ਼ਿਲਾਫ਼ ਕੇਸ ਦਰਜ ਹੈ। ਪੁਲੀਸ ਨੇ ਜਤਿੰਦਰ ਸਿੰਘ ਅਤੇ ਹਰਭਜਨ ਸਿੰਘ ਸੋਨੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

The post ਕਬੱਡੀ ਖਿਡਾਰੀ ’ਤੇ ਫਾਇਰਿੰਗ ਦੇ ਮਾਮਲੇ ਵਿੱਚ ਦੋ ਗ੍ਰਿਫ਼ਤਾਰ appeared first on punjabitribuneonline.com.


Source link

Check Also

ਬੀਆਰਓ ਨੇ 2.79 ਕਿਲੋਮੀਟਰ ਲੰਬੀ ਸੁੰਗਲ ਸੁਰੰਗ ਬਣਾਈ

ਸ੍ਰੀਨਗਰ, 14 ਮਈ ਬਾਰਡਰ ਰੋਡਜ਼ ਆਰਗੇਨਾਈਜ਼ੇਸ਼ਨ (ਬੀਆਰਓ) ਨੇ ਅੱਜ ਜੰਮੂ-ਪੁਣਛ ਕੌਮੀ ਮਾਰਗ ’ਤੇ 2.79 ਕਿਲੋਮੀਟਰ …