Home / Punjabi News / ਕਰਤਾਰਪੁਰ ਜਾਣ ਲਈ 20 ਡਾਲਰ ਭਰਨ ਲਈ SGPC ਤੇ ਪੰਜਾਬ ਸਰਕਾਰ ਇੱਕ ਦੂਜੇ ਨੂੰ ਕਹਿਣ ਲੱਗੇ

ਕਰਤਾਰਪੁਰ ਜਾਣ ਲਈ 20 ਡਾਲਰ ਭਰਨ ਲਈ SGPC ਤੇ ਪੰਜਾਬ ਸਰਕਾਰ ਇੱਕ ਦੂਜੇ ਨੂੰ ਕਹਿਣ ਲੱਗੇ

ਕਰਤਾਰਪੁਰ ਜਾਣ ਲਈ 20 ਡਾਲਰ ਭਰਨ ਲਈ SGPC ਤੇ ਪੰਜਾਬ ਸਰਕਾਰ ਇੱਕ ਦੂਜੇ ਨੂੰ ਕਹਿਣ ਲੱਗੇ

ਕੈਪਟਨ ਅਮਰਿੰਦਰ ਸਿੰਘ ਦੇ ਬਿਆਨ ਦਾ ਜਵਾਬ ਦਿੰਦਿਆਂ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਹੈ ਕਿ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਅਪਣੇ ਫ਼ਰਜ਼ਾਂ ਤੋਂ ਜਾਣੂ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਕਰਤਾਰਪੁਰ (ਪਾਕਿਸਤਾਨ) ਜਾਣ ਵਾਲੀ ਸੰਗਤ ਲਈ ਸ਼੍ਰੋਮਣੀ ਕਮੇਟੀ ਗੁਰਦਵਾਰਾ ਸ੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ ਵਿਖੇ ਲੰਗਰ ਤੇ ਰਿਹਾਇਸ਼ ਦਾ ਪ੍ਰਬੰਧ ਕਰ ਰਹੀ ਹੈ। ਲੌਂਗੋਵਾਲ ਨੇ ਕਿਹਾ ਕਿ ਜਿਥੋਂ ਤੀਕ ਪੀਲੇ ਕਾਰਡ ਧਾਰਕਾਂ ਦੇ ਕਰਤਾਰਪੁਰ ਸਾਹਿਬ ਦਰਸ਼ਨ ਕਰਨ ਲਈ 20 ਡਾਲਰ ਫ਼ੀਸ ਅਦਾ ਕਰਨ ਦਾ ਸਵਾਲ ਹੈ। ਇਸ ਬਾਰੇ ਸ਼੍ਰੋਮਣੀ ਕਮੇਟੀ ਨੂੰ ਕਹਿਣ ਦੀ ਬਜਾਏ ਮੁੱਖ ਮੰਤਰੀ ਅਪਣੀ ਸਰਕਾਰ ਵਲੋਂ ਇਹ ਫ਼ੀਸ ਅਦਾ ਕਰਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਕੋਲ ਸੀਮਤ ਵਿੱਤੀ ਸਾਧਨ ਹਨ, ਜਦੋਂ ਕਿ ਸਰਕਾਰ ਕੋਲ ਸ਼੍ਰੋਮਣੀ ਕਮੇਟੀ ਨਾਲੋਂ ਕਈ ਗੁਣਾਂ ਵਧੇਰੇ ਵਿੱਤੀ ਸਾਧਨ ਹਨ।ਉਨ੍ਹਾਂ ਕਿਹਾ ਕਿ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਵਾਲੀਆਂ ਸੰਗਤਾਂ ਲਈ ਜਿਸ ਤਰ੍ਹਾਂ ਦਿੱਲੀ ਅਤੇ ਹੋਰ ਸੂਬਿਆਂ ਦੀਆਂ ਸਰਕਾਰਾਂ ਆਣੇ ਸੂਬੇ ਦੀਆਂ ਸੰਗਤਾਂ ਲਈ ਪ੍ਰਬੰਧ ਕਰਦੀਆਂ ਹਨ, ਉਸੇ ਤਰ੍ਹਾਂ ਪੰਜਾਬ ਸਰਕਾਰ ਨੂੰ ਵੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਜਾਣ ਵਾਲੀਆਂ ਸੰਗਤਾਂ ਲਈ ਪ੍ਰਬੰਧ ਕਰਨੇ ਚਾਹੀਦੇ ਹਨ।ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਸੀ ਕਿ ਆਰਥਕ ਤੌਰ ’ਤੇ ਸਮਰੱਥ ਧਾਰਮਿਕ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਘੱਟੋ-ਘੱਟ ਪੀਲੇ ਕਾਰਡਧਾਰਕਾਂ ਦੀ ਪ੍ਰਤੀ ਯਾਤਰੀ 20 ਡਾਲਰ ਦੀ ਫੀਸ ਆਪਣੇ ਖ਼ਜ਼ਾਨਿਆਂ ਵਿਚੋਂ ਭਰੇ ।

Check Also

ਭਾਰਤ ਨੇ 37 ਕਰੋੜ ਡਾਲਰ ਦੇ ਸੌਦੇ ਤਹਿਤ ਫਿਲਪੀਨਜ਼ ਨੂੰ ਬ੍ਰਹਮੋਸ ਸੁਪਰਸੋਨਿਕ ਕਰੂਜ਼ ਮਿਜ਼ਾਈਲਾਂ ਵੇਚੀਆਂ

ਮਨੀਲਾ, 19 ਅਪਰੈਲ ਭਾਰਤ ਨੇ 2022 ਵਿੱਚ ਦਸਤਖਤ ਕੀਤੇ 37.5 ਕਰੋੜ ਡਾਲਰ ਦੇ ਸੌਦੇ ਤਹਿਤ …