Home / Punjabi News / ‘ਕਰਤਾਰਪੁਰ ਲਾਂਘੇ’ ‘ਤੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ

‘ਕਰਤਾਰਪੁਰ ਲਾਂਘੇ’ ‘ਤੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ

‘ਕਰਤਾਰਪੁਰ ਲਾਂਘੇ’ ‘ਤੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ

ਚੰਡੀਗੜ੍ਹ : ‘ਕਰਤਾਰਪੁਰ ਲਾਂਘੇ’ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੱਡਾ ਬਿਆਨ ਦਿੰਦੇ ਹੋਏ ਕਿਹਾ ਹੈ ਕਿ ਇਸ ਲਾਂਘੇ ਲਈ ਵੀਜ਼ੇ ਨੂੰ ਮੁੱਦਾ ਨਹੀਂ ਬਣਾਇਆ ਜਾਣਾ ਚਾਹੀਦਾ। ਉਨ੍ਹਾਂ ਕਿਹਾ ਕਿ ਜੇਕਰ ਇਸ ਦੇ ਲਈ ਵੀਜ਼ੇ ਦੀ ਹੀ ਲੋੜ ਹੈ ਤਾਂ ਫਿਰ ਤਾਂ ਲੋਕ ਵਾਹਗਾ ਬਾਰਡਰ ਰਾਹੀਂ ਵੀ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਨੂੰ ਲਾਂਘੇ ‘ਚੋਂ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ ਅਤੇ ਸ਼ਰਧਾਲੂਆਂ ਨੂੰ ਪਾਸਪੋਰਟ ਤੋਂ ਵੀ ਛੋਟ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਸ ਦੇ ਲਈ ਆਧਾਰ ਕਾਰਡ ਜਾਂ ਕੋਈ ਹੋਰ ਪਛਾਣ ਪੱਤਰ ਨੂੰ ਦਿਖਾਉਣਾ ਲਾਜ਼ਮੀ ਬਣਾਇਆ ਜਾ ਸਕਦਾ ਹੈ। ਕੈਪਟਨ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਗੱਲ ਦੀ ਖੁਸ਼ੀ ਹੈ ਕਿ ‘ਕਰਤਾਰਪੁਰ ਲਾਂਘੇ’ ਦੀ ਗੱਲ ਅੱਗੇ ਵਧੀ ਹੈ।

Check Also

ਬੀਆਰਓ ਨੇ 2.79 ਕਿਲੋਮੀਟਰ ਲੰਬੀ ਸੁੰਗਲ ਸੁਰੰਗ ਬਣਾਈ

ਸ੍ਰੀਨਗਰ, 14 ਮਈ ਬਾਰਡਰ ਰੋਡਜ਼ ਆਰਗੇਨਾਈਜ਼ੇਸ਼ਨ (ਬੀਆਰਓ) ਨੇ ਅੱਜ ਜੰਮੂ-ਪੁਣਛ ਕੌਮੀ ਮਾਰਗ ’ਤੇ 2.79 ਕਿਲੋਮੀਟਰ …