ਚੰਡੀਗੜ੍ਹ : ਕਰਤਾਰਪੁਰ ਲਾਂਘੇ ਲਈ ਪਾਕਿਸਤਾਨ ਵਲੋਂ ਕੰਮ ਰੋਕ ਜਾਣ ‘ਤੇ ਆਮ ਆਦਮੀ ਪਾਰਟੀ ਦੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਦਾ ਕਹਿਣਾ ਹੈ ਕਿ ਪਾਕਿਸਤਾਨ ਨੂੰ ਇਸ ਮਾਮਲੇ ‘ਚ ਸਿਆਸਤ ਨਹੀਂ ਕਰਨੀ ਚਾਹੀਦੀ ਕਿਉਂਕਿ ਇਹ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਜੁੜਿਆ ਮਾਮਲਾ ਹੈ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੂੰ ਵੀ ਇਸ ਮੁੱਦੇ ‘ਤੇ ਪਾਕਿਸਤਾਨ ਸਰਕਾਰ ਨਾਲ ਸੰਪਰਕ ਬਣਾ ਕੇ ਮਾਮਲੇ ਨੂੰ ਸੁਲਝਾਉਣਾ ਚਾਹੀਦਾ ਹੈ। ਪੰਜਾਬ ‘ਚ ਹੋਣ ਵਾਲੀਆਂ ਜ਼ਿਮਨੀ ਚੋਣਾਂ ਨੂੰ ਲੈ ਕੇ ਹਰਪਾਲ ਚੀਮਾ ਨੇ ਕਿਹਾ ਕਿ ਇਹ ਚੋਣਾ ਜਲਦ ਹੀ ਕਰਵਾ ਲੈਣੀਆਂ ਚਾਹੀਦੀਆਂ ਹਨ ਕਿਉਂਕਿ ਇਨ੍ਹਾਂ ਇਲਾਕਿਆਂ ਨੂੰ ਨੁਮਾਇੰਦਗੀ ਕਰਨ ਲਈ ਆਪਣਾ ਨੇਤਾ ਮਿਲ ਸਕੇ ਅਤੇ ਇਸ ਦੇ ਲਈ ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਤਿਆਰ ਹੈ।
Check Also
Schools holiday : ਵਿਦਿਆਰਥੀਆਂ ਲਈ ਵੱਡੀ ਖ਼ਬਰ , ਗਰਮੀ ਕਾਰਨ 22 ਜੁਲਾਈ ਤੱਕ ਬੰਦ ਰਹਿਣਗੇ ਸਕੂਲ , ਸਰਕਾਰ ਦਾ ਫੈਸਲਾ
Schools holiday : ਭਿਆਨਕ ਗਰਮੀ ਅਤੇ ਹੁੰਮਸ ਨੂੰ ਦੇਖਦੇ ਹੋਏ ਜੰਮੂ-ਕਸ਼ਮੀਰ ਸਰਕਾਰ ਨੇ ਸਕੂਲਾਂ ਵਿੱਚ …
Asian Tribune Your Multilingual Newspaper covering World and local news News